ਸਾਹਿਬ, 6 ਜੂਨ (ਗੁਰਚਰਨ ਸਿੰਘ)-ਜੂਨ 1984 ਦੇ ਸਾਕਾ ਨੀਲਾ ਤਾਰਾ ਘੱਲੂਘਾਰੇ ਦੌਰਾਨ ਸ਼ਹੀਦ ਹੋਏ ਸਿੰਘਾਂ-ਸਿੰਘਣੀਆਂ ਤੇ ਭੁਝੰਗੀਆਂ ਦੀ ਯਾਦ ਨੂੰ ਸਮਰਪਿਤ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਪਾਵਨ ਪਵਿੱਤਰ ਅਸਥਾਨ ਗੁਰਦੁਆਰਾ ਸ੍ਰੀ ਅੱਚਲ ਸਾਹਿਬ ਵਿਖੇ ਐਡਵੋਕੇਟ ਸ: ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾ ਨਿਰਦੇਸ਼ ਤੇ ਆਰੰਪ ਕਰਵਾਏ ਸ੍ਰੀ ਅਖੰਡ ਪਾਠ ਸਾਹਿਬ ਦੀ ਸੰਪੂਰਨਤਾ ਹੋਈ।ਇਸ ਮੌਕੇ ਭਾਈ ਨਾਨਕ ਸਿੰਘ ਗ੍ਰੰਥੀ ਗੁਰਦੁਆਰਾ ਸ੍ਰੀ ਅੱਚਲ ਸਾਹਿਬ ਨੇ ਕੌਮ ਦੇ ਮਹਾਨ ਸ਼ਹੀਦਾਂ ਸਿੰਘਾਂ-ਸਿੰਘਣੀਆਂ ਤੇ ਭੁਝੰਗੀਆਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਦਿਆਂ ਕੌਮ ਤੇ ਪੰਥ ਦੀ ਚੜ੍ਹਦੀ ਕਲਾ ਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ।ਅਰਦਾਸ ਉਪਰੰਤ ਭਾਈ ਗੁਰਵਿੰਦਰ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਸ੍ਰੀ ਅੱਚਲ ਸਾਹਿਬ ਨੇ ਕੀਰਤਨ ਰਾਹੀਂ ਸੰਗਤਾਂ ਨੂੰ ਗੁਰਮਤਿ ਨਾਲ ਜੋੜਿਆ ਤੇ ਭਾਈ ਕਰਮਜੀਤ ਸਿੰਘ ਗ੍ਰੰਥੀ ਗੁਰਦੁਆਰਾ ਸ੍ਰੀ ਅੱਚਲ ਸਾਹਿਬ ਨੇ ਪਾਵਨ ਪਵਿੱਤਰ ਹੁਕਮਨਾਮਾ ਸੰਗਤਾਂ ਨੂੰ ਸਰਵਣ ਕਰਵਾਇਆ।ਇਸ ਮੌਕੇ ਜਸਪਿੰਦਰ ਸਿੰਘ ਸੋਹੀ ਗੁਰਦੁਆਰਾ ਇੰਸਪੈਕਟਰ, ਕਵਲਪ੍ਰੀਤ ਸਿੰਘ ਦੌਲਤਪੁਰ, ਜਤਿੰਦਰਪਾਲ ਸਿੰਘ ਵਿੱਕੀ, ਗ੍ਰੰਥੀ ਭਾਈ ਨਾਨਕ ਸਿੰਘ, ਗ੍ਰੰਥੀ ਭਾਈ ਕਰਮਜੀਤ ਸਿੰਘ, ਗੁਲਬਾਗ ਸਿੰਘ ਬਾਸਰਪੁਰ, ਕਿਰਪਾਲ ਸਿੰਘ, ਭਾਈ ਗੁਰਪਿੰਦਰ ਸਿੰਘ ਪ੍ਰਚਾਰਕ, ਭਾਈ ਲਵਪ੍ਰੀਤ ਸਿੰਘ ਅੰਮੋਨੰਗਲ, ਭਾਈ ਮੁਖਵਿੰਦਰ ਸਿੰਘ ਸਿੰਘ, ਭਾਈ ਕੁਲਵਿੰਦਰ ਸਿੰਘ ਸੰਗਰਾਵਾਂ, ਭਾਈ ਨਿਰਮਲ ਸਿੰਘ, ਭਾਈ ਜੰਗ ਬੀਰ ਸਿੰਘ, ਦੀਦਾਰ ਸਿੰਘ, ਗੁਰਵਿੰਦਰ ਸਿੰਘ ਕਾਲੇਕੇ, ਦਰਸ਼ਨ ਸਿੰਘ, ਮਨਪ੍ਰੀਤ ਸਿੰਘ, ਭਾਈ ਸ਼ਮਸ਼ੇਰ ਸਿੰਘ, ਜੈਦੀਪ ਸਿੰਘ, ਸੁਖਵਿੰਦਰ ਸਿੰਘ, ਅਜੀਤ ਸਿੰਘ ਚਾਹਲ, ਮਲਕੀਅਤ ਸਿੰਘ, ਰਾਮ ਸਿੰਘ ਆਦਿ ਹਾਜ਼ਰ ਸਨ।