25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਵਿਧਾਇਕ ਅਮਰਪਾਲ ਸਿੰਘ ਨੇ ਰਾਸ਼ਨ ਕਿੱਟਾਂ ਵੰਡਣ ਦੀ ਕੀਤੀ ਸ਼ੁਰੂਆਤ

ਅਜੀਤ ਡੈਸਕ 08-06-2026
ਘੁਮਾਣ, 7 ਜੂਨ (ਬੰਮਰਾਹ)-ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ ਵਲੋਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੁਆਰਾ ਸ਼ੁਰੂ ਕੀਤੀ ਗਈ 'ਮੇਰੀ ਰਸੋਈ' ਯੋਜਨਾ ਤਹਿਤ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਪਿੰਡ ਪੇਜੋਚੱਕ ਵਿਖੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡਣ ਦੀ ਸ਼ੁਰੂਆਤ ਕੀਤੀ | ਇਸ ਮੌਕੇ ਵਿਧਾਇਕ ਅਮਰਪਾਲ ਸਿੰਘ ਨੇ ਪਿੰਡ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਤੇ ਹਰ ਸੰਭਵ ਸਹਾਇਤਾ ਦੇਣ ਦਾ ਭਰੋਸਾ ਦਿੱਤਾ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਜਿੰਨੇ ਵੀ ਵਾਅਦੇ ਪੰਜਾਬ ਦੇ ਲੋਕਾਂ ਨਾਲ ਚੋਣਾਂ ਤੋਂ ਪਹਿਲਾਂ ਕੀਤੇ ਸਨ, ਉਨ੍ਹਾਂ ਵਾਅਦਿਆਂ ਨੂੰ ਪੂਰਾ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਲੋਕ ਭਲਾਈ ਤੇ ਸਮਾਜ ਦੇ ਹਰ ਵਰਗ ਲਈ ਵੱਖ-ਵੱਖ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕ ਹਿੱਤ 'ਚ ਵੱਡੇ ਉਪਰਾਲੇ ਕੀਤੇ ਗਏ, ਜਿਨਾਂ ਵਿਚ ਲੋਕਾਂ ਦੀ ਸਿਹਤ ਸਹੂਲਤ ਨੂੰ ਮੁੱਖ ਰੱਖਦਿਆਂ ਮੁੱਖ ਮੰਤਰੀ ਸਿਹਤ ਯੋਜਨਾ ਲਾਗੂ ਕੀਤੀ ਗਈ, ਜਿਸ ਤਹਿਤ ਹਰ ਬਿਮਾਰੀ ਦਾ ਇਲਾਜ ਕਰਵਾਉਣ ਲਈ 10 ਲੱਖ ਰੁਪਏ ਤੱਕ ਬਿਨ੍ਹਾਂ ਕੋਈ ਪੈਸੇ ਦਿੱਤਿਆਂ ਇਲਾਜ ਮੁਹੱਈਆ ਕਰਵਾਇਆ ਜਾ ਰਿਹਾ ਹੈ |
ਪਿਛਲੀ ਖ਼ਬਰ ਐਡਵੋਕੇਟ ਬਲਜੀਤ ਸਿੰਘ ਪਾਹੜਾ ਨੇ ਆਪਣੇ ਉਮੀਦਵਾਰ ਦੇ ਹੱਕ ਵਿਚ ਕੀਤਾ ਚੋਣ ਪ੍ਰਚਾਰ ਅਗਲੀ ਖ਼ਬਰ ਹਥਿਆਰ ਬਰਾਮਦਗੀ ਦੌਰਾਨ ਪੁਲਿਸ 'ਤੇ ਚਲਾਈਆਂ ਗੋਲੀਆਂ, ਇਕ ਦੋਸ਼ੀ ਜ਼ਖ਼ਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।