26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਸੁਖਮਨਪ੍ਰੀਤ ਸਿੰਘ ਨੂੰ ਵੱਖ-ਵੱਖ ਆਗੂਆਂ ਨੇ ਕੀਤੀਆਂ ਸ਼ਰਧਾਂਜਲੀਆਂ ਭੇਟ

ਅਜੀਤ ਡੈਸਕ 08-06-2026
ਬਟਾਲਾ, 7 ਜੂਨ (ਬੁੱਟਰ)-ਬੀਤੇ ਦਿਨੀਂ ਬਟਾਲਾ ਤੋਂ ਸੇਵਾ ਮੁਕਤ ਐੱਸ.ਡੀ.ਓ. ਬਲਵਿੰਦਰ ਸਿੰਘ ਤੇ ਪਰਮਜੀਤ ਕੌਰ ਦੇ ਲਾਡਲੇ ਸਪੁੱਤਰ ਸੁਖਮਨਪ੍ਰੀਤ ਸਿੰਘ ਆਪਣੇ ਸਵਾਸਾਂ ਦੀ ਪੂੰਜੀ ਨੂੰ ਭੋਗਦੇ ਹੋਏ ਗੁਰੂ ਚਰਨਾਂ 'ਚ ਜਾ ਬਿਰਾਜੇ | ਉਨ੍ਹਾਂ ਨਮਿਤ ਪਰਿਵਾਰ ਵਲੋਂ ਰਖਵਾਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਗ੍ਰਹਿ ਵਿਖੇ ਪਾਉਣ ਉਪਰੰਤ ਗੁਰਦੁਆਰਾ ਗੁਰੂ ਤੇਗ ਬਹਾਦਰ ਜੀ ਕਲੋਨੀ ਬਟਾਲਾ ਵਿਖੇ ਭਾਈ ਜਸਵਿੰਦਰ ਸਿੰਘ ਦੇ ਰਾਗੀ ਜਥੇ ਨੇ ਕੀਰਤਨ ਕਰ ਕੇ ਸੰਗਤਾਂ ਨੂੰ ਗੁਰੂ ਸ਼ਬਦ ਨਾਲ ਜੋੜਿਆ | ਉਪਰੰਤ ਹਲਕਾ ਬਟਾਲਾ ਦੇ ਵਿਧਾਇਕ ਸ਼ੈਰੀ ਕਲਸੀ, ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ, ਬਲਾਕ ਸ੍ਰੀ ਹਰਗੋਬਿੰਦਪੁਰ ਸਾਹਿਬ ਤੋਂ ਬਲਾਕ ਪ੍ਰਧਾਨ ਲਖਵਿੰਦਰ ਸਿੰਘ ਢੰਡੇ, ਸਰਪੰਚ ਮਨਦੀਪ ਸਿੰਘ ਮਹਿਮਦ, ਗੁੱਡੂ ਸੇਠ, ਸੇਵਾ ਮੁਕਤ ਚੀਫ਼ ਰਮੇਸ਼ ਕੁਮਾਰ ਸਾਰੰਗਲ, ਪਾਵਰਕਾਮ ਮਹਿਕਮੇ ਦੇ ਉੱਚ ਅਧਿਕਾਰੀਆਂ ਤੋਂ ਇਲਾਵਾ ਸ਼ਹਿਰ ਦੀਆਂ ਨਾਮੀ ਹਸਤੀਆਂ, ਸੁਖਮਨਪ੍ਰੀਤ ਸਿੰਘ ਦੇ ਸਹੁਰਾ ਪਰਿਵਾਰ, ਨਾਨਕਾ ਪਰਿਵਾਰ ਤੇ ਵੱਡੀ ਗਿਣਤੀ ਹੋਰ ਇਸ ਮੌਕੇ ਪਹੁੰਚੇ | ਅੰਤਿਮ ਅਰਦਾਸ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਤੋਂ ਸਿੰਘ ਸਾਹਿਬ ਗਿਆਨੀ ਸੁਖਦੇਵ ਸਿੰਘ ਨੇ ਕੀਤੀ ਅਤੇ ਆਏ ਹੁਕਮਨਾਮੇ ਦੀ ਕਥਾ ਵਿਚਾਰਾਂ ਨਾਲ ਪਰਿਵਾਰ ਨੂੰ ਭਾਣਾ ਮੰਨਣ ਨੂੰ ਪ੍ਰੇਰਿਤ ਕੀਤਾ | ਪਹੁੰਚੀਆਂ ਸੰਗਤਾਂ ਦਾ ਸੁਖਮਨਪ੍ਰੀਤ ਸਿੰਘ ਦੇ ਤਾਇਆ ਸਰਪੰਚ ਮਨਜੀਤ ਸਿੰਘ ਨੇ ਧੰਨਵਾਦ ਕੀਤਾ |
ਪਿਛਲੀ ਖ਼ਬਰ ਹਲਕਾ ਇੰਚਾਰਜ ਪੰਨੂੰ ਨੇ ਪਿੰਡ ਝੰਜੀਆਂ ਖੁਰਦ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬੱਸ ਰਵਾਨਾ ਕੀਤੀ <br/> ਅਗਲੀ ਖ਼ਬਰ ਵੱਖ-ਵੱਖ ਪਾਰਟੀਆਂ ਦੇ 70 ਦੇ ਕਰੀਬ ਆਗੂ ਅਕਾਲੀ ਦਲ 'ਵਾਰਿਸ ਪੰਜਾਬ ਦੇ' ਪਾਰਟੀ 'ਚ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।