26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਗੁਰਦੁਆਰਾ ਬਾਬਾ ਮੱਖਣ ਸ਼ਾਹ ਲੁਬਾਣਾ ਚੱਕ ਸ਼ਰੀਫ ਵਿਖੇ ਗੁਰਮਤਿ ਸਿਖਲਾਈ ਕੈਂਪ ਆਰੰਭਤਾ

ਅਜੀਤ ਡੈਸਕ 08-06-2026
ਕਾਹਨੂੰਵਾਨ/ਭੈਣੀ ਮੀਆਂ ਖਾਂ, 7 ਜੂਨ (ਨਿਸ਼ਾਨ ਸਿੰਘ ਚਾਹਲ, ਜਸਬੀਰ ਸਿੰਘ ਬਾਜਵਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਆਦੇਸ਼ਾਂ ਅਨੁਸਾਰ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ ਦੀ ਅਗਵਾਈ ਹੇਠ ਗੁਰਦੁਆਰਾ ਬਾਬਾ ਮੱਖਣ ਸ਼ਾਹ ਲੁਬਾਣਾ ਪਿੰਡ ਚੱਕ ਸ਼ਰੀਫ ਜ਼ਿਲ੍ਹਾ ਗੁਰਦਾਸਪੁਰ ਵਿਖੇ ਨਿਗਰਾਨ-ਕਮ ਪ੍ਰਚਾਰਕ ਗੁਰਦਾਸਪੁਰ ਭਾਈ ਗੁਰਨਾਮ ਸਿੰਘ ਦੋਰਾਂਗਲਾ ਪ੍ਰਚਾਰਕ ਵਲੋਂ ਗੁਰਮਤਿ ਸਿਖਲਾਈ ਕੈਂਪ ਦੀ ਆਰੰਭਤਾ ਕੀਤੀ ਗਈ, ਜਿਸ 'ਚ ਵੱਡੀ ਗਿਣਤੀ 'ਚ ਬੱਚਿਆਂ ਨੇ ਭਾਗ ਲਿਆ | ਇਸ ਮੌਕੇ ਬੱਚਿਆਂ ਨੂੰ ਗੁਰਬਾਣੀ ਇਤਿਹਾਸ, ਸਿੱਖ ਰਹਿਤ ਮਰਿਯਾਦਾ ਤੇ ਗੱਤਕੇ ਦੀ ਸਿਖਲਾਈ ਦਿੱਤੀ ਜਾਵੇਗੀ | ਇਸ ਮੌਕੇ ਪ੍ਰਚਾਰਕ ਗੁਰਜੀਤ ਸਿੰਘ, ਜਸਪਾਲ ਸਿੰਘ, ਦਲਜੀਤ ਸਿੰਘ ਪ੍ਰਧਾਨ ਗੁਰਦੁਆਰਾ ਪ੍ਰਬੰਧਕ ਕਮੇਟੀ, ਸੈਕਟਰੀ ਜੋਗਿਦਰ ਸਿੰਘ, ਗ੍ਰੰਥੀ ਤਰਲੋਕ ਸਿੰਘ, ਬਲਕਾਰ ਸਿੰਘ, ਭਜਨ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਹਲਕਾ ਇੰਚਾਰਜ ਲੱਗਣ 'ਤੇ ਪ੍ਰਧਾਨ ਜੌਲੀ ਦਾ ਆੜ੍ਹਤੀ ਭਾਈਚਾਰੇ ਨੇ ਕੀਤਾ ਵਿਸ਼ੇਸ਼ ਸਨਮਾਨ ਅਗਲੀ ਖ਼ਬਰ ਜੰਮੂ-ਕਸ਼ਮੀਰ ਦੇ ਪੁੰਛ ਸੈਕਟਰ ਵਿਖੇ ਅੱਤਵਾਦੀਆਂ ਨਾਲ ਲੜਦੇ ਹੋਏ ਗੁਰਵਿੰਦਰ ਨੇ ਪੀਤਾ ਸੀ ਸ਼ਹਾਦਤ ਦਾ ਜਾਮ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।