27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਵਿਧਾਇਕਾ ਅਰੁਣਾ ਚੌਧਰੀ ਤੇ ਕਾਂਗਰਸੀ ਆਗੂ ਅਸ਼ੋਕ ਚੌਧਰੀ ਵਲੋਂ ਵੱਖ-ਵੱਖ ਵਾਰਡਾਂ 'ਚ ਚੋਣ ਮੀਟਿੰਗਾਂ <br/>

ਅਜੀਤ ਡੈਸਕ 08-06-2026
ਦੀਨਾਨਗਰ, 7 ਜੂਨ (ਸੋਢੀ/ਸ਼ਰਮਾ/ਘੁੰਮਣ)-ਨਗਰ ਕੌਂਸਲ ਚੋਣਾਂ ਨੂੰ ਲੈ ਕੇ ਕਾਂਗਰਸ ਪਾਰਟੀ ਵਲੋਂ ਆਪਣੇ ਉਮੀਦਵਾਰਾਂ ਦੇ ਹੱਕ ਵਿਚ ਜ਼ੋਰ-ਸ਼ੋਰ ਨਾਲ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ | ਅੱਜ ਕਾਂਗਰਸ ਪਾਰਟੀ ਦੀ ਵਿਧਾਇਕਾ ਅਰੁਣਾ ਚੌਧਰੀ ਅਤੇ ਸੀਨੀਅਰ ਕਾਂਗਰਸੀ ਆਗੂ ਅਸ਼ੋਕ ਚੌਧਰੀ ਵਲੋਂ ਵਾਰਡ ਨੰਬਰ-15 ਦੇ ਉਮੀਦਵਾਰ ਸੰਦੀਪ ਡੱਬ ਦੇ ਹੱਕ ਵਿਚ ਗਾਂਧੀ ਗੇਟ ਦੇ ਨਜ਼ਦੀਕ ਚੋਣ ਮੀਟਿੰਗ ਕੀਤੀ ਗਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਵਿਧਾਇਕਾ ਅਰੁਣਾ ਚੌਧਰੀ ਅਤੇ ਕਾਂਗਰਸੀ ਆਗੂ ਅਸ਼ੋਕ ਚੌਧਰੀ ਨੇ ਕਿਹਾ ਕਿ ਨਗਰ ਕੌਂਸਲ ਦੇ ਪਿਛਲੇ ਕਾਰਜਕਾਲ ਦੌਰਾਨ ਦੀਨਾਨਗਰ ਦੇ ਸਾਰੇ ਵਾਰਡਾਂ ਵਿਚ ਵਿਕਾਸ ਕਾਰਜ ਯੁੱਧ ਪੱਧਰ 'ਤੇ ਕਰਵਾਏ ਗਏ ਦੀਨਾਨਗਰ ਸ਼ਹਿਰੀ ਖੇਤਰ ਦੀ ਨੁਹਾਰ ਬਦਲ ਵਿਚ ਕੋਈ ਕਸਰ ਨਹੀਂ ਛੱਡੀ ਗਈ | ਮੀਟਿੰਗ ਵਿਚ ਵਾਰਡ ਨਿਵਾਸੀਆਂ ਤੋਂ ਇਲਾਵਾ ਕਾਂਗਰਸ ਪਾਰਟੀ ਦੇ ਉਮੀਦਵਾਰ ਸੰਦੀਪ ਡੱਬ, ਸਾਬਕਾ ਕੌਂਸਲਰ ਬਾਬਾ ਪ੍ਰਵੀਨ, ਸਾਬਕਾ ਕੌਂਸਲਰ ਗੁਰਦੀਪ ਸਿੰਘ ਅਤੇ ਵਿਜੇ ਕੁਮਾਰ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਭਾਜਪਾ ਉਮੀਦਵਾਰ ਪਵਨ ਸ਼ਰਮਾ ਨੇ ਗੁਰਦਾਸਪੁਰ ਨਗਰ ਕੌਂਸਲ ਚੋਣਾਂ ਲਈ ਘਰ-ਘਰ ਜਾ ਕੇ ਵੋਟਾਂ ਮੰਗੀਆਂ <br/> ਅਗਲੀ ਖ਼ਬਰ ਭਾਜਪਾ ਉਮੀਦਵਾਰ ਐਡਵੋਕੇਟ ਵਰੁਣ ਗੋਸਾਈਾ ਦੇ ਚੋਣ ਦਫ਼ਤਰ ਦਾ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।