27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਨੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ

ਅਜੀਤ ਡੈਸਕ 08-06-2026
ਸ੍ਰੀ ਹਰਗੋਬਿੰਦਪੁਰ ਸਾਹਿਬ, 7 ਜੂਨ (ਕੰਵਲਜੀਤ ਸਿੰਘ ਚੀਮਾ)-ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਪੰਜਾਬ ਬਲਾਕ ਸ਼੍ਰੀ ਹਰਗੋਬਿੰਦਪੁਰ-ਕਾਦੀਆਂ ਵਲੋਂ ਪਿੰਡ ਮਠੋਲਾ ਵਿਖੇ ਪੰਜਾਬ ਸਰਕਾਰ ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਸਾੜ ਕੇ ਸਰਕਾਰ ਖਿਲਾਫ ਵਿਰੋਧ ਪ੍ਰਦਰਸ਼ਨ ਕੀਤਾ ਗਿਆ | ਬਲਾਕ ਪ੍ਰਧਾਨ ਕੈਪਟਨ ਅਜੀਤ ਸਿੰਘ ਸੈਰੋਵਾਲ ਦੀ ਪ੍ਰਧਾਨਗੀ ਹੇਠ ਵੱਖ-ਵੱਖ ਪਿੰਡਾਂ ਤੋਂ ਵੱਡੀ ਗਿਣਤੀ 'ਚ ਇਕੱਤਰ ਹੋਏ ਕਿਸਾਨਾਂ ਅਤੇ ਬੀਬੀਆਂ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪੰਜਾਬ ਸੂਬੇ ਨੂੰ ਪੁਲਿਸ ਰਾਜ ਵਿਚ ਤਬਦੀਲ ਕਰ ਦਿੱਤਾ ਹੈ | ਉਨ੍ਹਾਂ ਕਿਹਾ ਕਿ ਪਹਿਲਾਂ ਆਪਣੇ ਹੱਕਾਂ ਦੀ ਲੜਾਈ ਲੜ ਰਹੇ ਕਿਸਾਨਾਂ ਤੇ ਮਜ਼ਦੂਰਾਂ ਹੁਣ ਡੈਮੋਕ੍ਰੇਟਿਕ ਮੁਲਾਜ਼ਮਾਂ ਅਤੇ ਅਪ੍ਰੈਂਟਸ਼ਿਪ ਲਾਈਨਮੈਨ ਕਾਮਿਆਂ 'ਤੇ ਲਾਠੀਚਾਰਜ ਕਰਦਿਆਂ ਅੰਨਾ ਤਸੱਦਦ ਢਾਹਿਆ ਗਿਆ ਤੇ ਗਿ੍ਫ਼ਤਾਰੀਆਂ ਤੇ ਪਰਚੇ ਦਰਜ ਕਰਕੇ ਮੁਕੰਮਲ ਤਾਨਾਸ਼ਾਹੀ ਦਾ ਸਬੂਤ ਦਿੱਤਾ ਹੈ | ਜ਼ਿਲ੍ਹਾ ਖਜਾਨਚੀ ਸਿਕੰਦਰ ਸਿੰਘ ਚੀਮਾ ਖੁੱਡੀ, ਬਲਕਾਰ ਸਕੱਤਰ ਕੁਲਦੀਪ ਸਿੰਘ ਸੈਰੋਵਾਲ, ਬਲਕਾਰ ਸਿੰਘ ਧਰਮੀ ਫੌਜੀ ਆਦਿ ਨੇ ਸਰਕਾਰ ਦੀ ਨਿਖੇਧੀ ਕਰਦਿਆਂ ਲੋਕਾਂ ਨੂੰ ਇਕੱਠੇ ਹੋ ਕੇ ਵਿਰੋਧ ਕਰਨ ਦਾ ਸੱਦਾ ਦਿੱਤਾ | ਸੂਬਾਈ ਕਾਰਕੁੰਨ ਡਾ. ਅਸ਼ੋਕ ਭਾਰਤੀ ਨੇ ਕਿਹਾ ਕਿ ਪੰਜਾਬ ਸਰਕਾਰ ਕੇਂਦਰ ਸਰਕਾਰ ਦੇ ਭਵਿੱਖ ਦੇ ਏਜੰਡੇ ਨੂੰ ਲਾਗੂ ਕਰ ਰਹੀ ਹੈ, ਜਿਸ ਖਿਲਾਫ਼ ਸਮੂਹ ਲੋਕਾਂ ਅਤੇ ਇਨਕਲਾਬੀ ਜਮਹੂਰੀ ਸ਼ਕਤੀਆਂ ਨੂੰ ਇਕੱਠੇ ਹੋਣਾ ਚਾਹੀਦਾ ਹੈ | ਇਸ ਮੌਕੇ ਮਜ਼ਦੂਰ ਆਗੂ ਮਹਿੰਗਾ ਸਿੰਘ ਭਾਮ, ਜਰਨੈਲ ਸਿੰਘ ਭਰਥ, ਮਹਿੰਦਰ ਸਿੰਘ ਚੀਮਾ ਖੁੱਡੀ, ਅਮਰਜੀਤ ਸਿੰਘ ਅੱਤੇਪੁਰ, ਗੁਰਦੀਪ ਸਿੰਘ ਬਸਰਾਵਾਂ ਬਲਾਕ ਖਜਾਨਚੀ, ਦਰਸ਼ਨ ਸਿੰਘ ਡੱਲਾ, ਮਨਜੀਤ ਸਿੰਘ ਭਰਥ, ਕੁਲਵਿੰਦਰ ਸਿੰਘ ਬਸਰਾਵਾਂ, ਬੀਬੀ ਜਸਬੀਰ ਕੌਰ ਸੈਰੋਵਾਲ, ਸੁਖਵਿੰਦਰ ਕੌਰ, ਗੁਰਮੀਤ ਕੌਰ, ਸੋਨੀਆ ਮਠੋਲਾ, ਕਸ਼ਮੀਰ ਸਿੰਘ ਮਠੋਲਾ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਪੰਡਿਤ ਮੋਹਨ ਲਾਲ ਗਲੋਬਲ ਸਕੂਲ ਦੇ ਵਿਦਿਆਰਥੀਆਂ ਵਲੋਂ ਵਿੱਦਿਅਕ-ਮਨੋਰੰਜਕ ਯਾਤਰਾ <br/> ਅਗਲੀ ਖ਼ਬਰ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਨੇ ਚੋਣ ਮੈਦਾਨ ਵਿਚ ਕੀਤੀ ਐਂਟਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।