27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਪੰਡਿਤ ਮੋਹਨ ਲਾਲ ਗਲੋਬਲ ਸਕੂਲ ਦੇ ਵਿਦਿਆਰਥੀਆਂ ਵਲੋਂ ਵਿੱਦਿਅਕ-ਮਨੋਰੰਜਕ ਯਾਤਰਾ <br/>

ਅਜੀਤ ਡੈਸਕ 08-06-2026
ਫਤਹਿਗੜ੍ਹ ਚੂੜੀਆਂ, 7 ਜੂਨ (ਐਮ.ਐਸ. ਫੁੱਲ)-ਪੰਡਿਤ ਮੋਹਨ ਲਾਲ ਗਲੋਬਲ ਸਕੂਲ ਫਤਹਿਗੜ੍ਹ ਚੂੜੀਆਂ ਵਲੋਂ ਸਾਲਾਨਾ ਪ੍ਰੀਖਿਆਵਾਂ ਦੀ ਸਮਾਪਤੀ ਉਪਰੰਤ ਵਿਦਿਆਰਥੀਆਂ ਲਈ ਇਕ ਵਿਸ਼ੇਸ਼ ਮਨੋਰੰਜਕ ਯਾਤਰਾ ਕਰਵਾਈ ਗਈ | ਪ੍ਰਬੰਧਕਾਂ ਨੇ ਦੱਸਿਆ ਕਿ ਇਸ ਯਾਤਰਾ ਦਾ ਉਦੇਸ਼ ਵਿਦਿਆਰਥੀਆਂ ਨੂੰ ਪ੍ਰੀਖਿਆਵਾਂ ਦੇ ਤਣਾਅ ਤੋਂ ਮੁਕਤ ਕਰ ਕੇ ਉਨ੍ਹਾਂ ਨੂੰ ਖੁਸ਼ਗਵਾਰ ਅਤੇ ਯਾਦਗਾਰ ਪਲ ਪ੍ਰਦਾਨ ਕਰਨਾ ਸੀ | ਪਹਿਲੀ ਤੋਂ ਪੰਜਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਵੱਖ-ਵੱਖ ਇੰਡੋਰ ਖੇਡਾਂ, ਰਾਈਡਾਂ ਅਤੇ ਮਨੋਰੰਜਕ ਗਤੀਵਿਧੀਆਂ ਦਾ ਭਰਪੂਰ ਆਨੰਦ ਮਾਣਿਆ | ਬੱਚਿਆਂ ਨੇ ਆਪਣੇ ਦੋਸਤਾਂ ਨਾਲ ਖੇਡਦੇ ਹੋਏ ਬਹੁਤ ਖੁਸ਼ੀ ਮਹਿਸੂਸ ਕੀਤੀ ਅਤੇ ਯਾਦਗਾਰ ਪਲ ਕੈਮਰੇ ਵਿਚ ਕੈਦ ਕੀਤੇ | ਇਸੇ ਤਰ੍ਹਾਂ ਛੇਵੀਂ ਤੋਂ ਦਸਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ 'ਨੈਕਸਾ ਅੰਮਿ੍ਤਸਰ' ਵਿਖੇ ਇਕ ਵਿਸ਼ੇਸ਼ ਫ਼ਿਲਮ ਸ਼ੋਅ ਦਾ ਪ੍ਰਬੰਧ ਕੀਤਾ ਗਿਆ | ਵਿਦਿਆਰਥੀਆਂ ਨੇ ਖੂਬ ਆਨੰਦ ਮਾਣਿਆ ਅਤੇ ਆਪਸੀ ਸਾਂਝ, ਦੋਸਤੀ ਤੇ ਮਨੋਰੰਜਨ ਦੇ ਸੁਹਾਵਣੇ ਪਲ ਬਿਤਾਏ | ਸਾਰੇ ਵਿਦਿਆਰਥੀਆਂ ਨੇ ਅਨੁਸ਼ਾਸਨ ਤੇ ਉਤਸ਼ਾਹ ਨਾਲ ਹਰ ਗਤੀਵਿਧੀ ਵਿਚ ਭਾਗ ਲਿਆ | ਪਿ੍ੰਸੀਪਲ ਵਰਿੰਦਰ ਕੌਰ ਦੀ ਅਗਵਾਈ ਹੇਠ ਸਮੂਹ ਅਧਿਆਪਕਾਂ ਨੇ ਇਸ ਯਾਤਰਾ ਨੂੰ ਸਫਲ ਬਣਾਉਣ ਲਈ ਪੂਰਾ ਯੋਗਦਾਨ ਦਿੱਤਾ | ਅਧਿਆਪਕਾਂ ਨੇ ਵਿਦਿਆਰਥੀਆਂ ਦੀ ਸੁਰੱਖਿਆ, ਸਹੂਲਤ ਅਤੇ ਮਾਰਗਦਰਸ਼ਨ ਦਾ ਵਿਸ਼ੇਸ਼ ਧਿਆਨ ਰੱਖਿਆ | ਯਾਤਰਾ ਦੇ ਅੰਤ ਵਿਚ ਵਿਦਿਆਰਥੀ ਖੁਸ਼ੀ ਤੇ ਉਤਸ਼ਾਹ ਨਾਲ ਭਰੇ ਹੋਏ ਵਾਪਸ ਸਕੂਲ ਪਹੁੰਚੇ ਅਤੇ ਉਨ੍ਹਾਂ ਨੇ ਸਕੂਲ ਪਿ੍ੰਸੀਪਲ ਤੇ ਅਧਿਆਪਕਾਂ ਦਾ ਧੰਨਵਾਦ ਕੀਤਾ | ਇਸ ਮੌਕੇ ਪਿ੍ੰਸੀਪਲ ਸਮੇਤ ਸਕੂਲ ਕੋਆਰਡੀਨੇਟਰ ਅਮਨਦੀਪ ਕੌਰ ਸਰਬਜੀਤ ਕੌਰ ਅਤੇ ਸਕੂਲ ਦਾ ਸਮੂਹ ਸਟਾਫ ਮਨਪ੍ਰੀਤ ਕੌਰ, ਕੁਲਬੀਰ ਕੌਰ, ਸਲੋਨੀ, ਨੀਲਮ, ਅਮਨਪ੍ਰੀਤ ਕੌਰ, ਜੋਬਨਪ੍ਰੀਤ ਕੌਰ, ਅਰਸ਼ਦੀਪ ਕੌਰ, ਰਜਿੰਦਰ ਕੌਰ, ਸੋਨੀਆ, ਜਸ਼ਨਪ੍ਰੀਤ ਕੌਰ, ਗੁਰਦੇਵ ਸਿੰਘ, ਆਰਤੀ, ਰੂਪਨੀਤ ਕੌਰ ਆਦਿ ਸ਼ਾਮਿਲ ਹੋਏ |

ਪਿਛਲੀ ਖ਼ਬਰ ਐੱਸ.ਸੀ./ਬੀ.ਸੀ. ਵੈੱਲਫੇਅਰ ਫਰੰਟ ਪੰਜਾਬ ਵਲੋਂ ਨਵੀਆਂ ਨਿਯੁਕਤੀਆਂ ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਨੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।