28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਪਿੰਡ ਪੰਜਗਰਾਈਆਂ 'ਚ ਅਕਾਲੀ ਦਲ ਵਾਰਿਸ ਪੰਜਾਬ ਦੀ ਭਰਵੀਂ ਮੀਟਿੰਗ

ਅਜੀਤ ਡੈਸਕ 08-06-2026
ਊਧਨਵਾਲ, 7 ਜੂਨ (ਪਰਗਟ ਸਿੰਘ)-ਪਿੰਡ ਪੰਜਗਰਾਈਆਂ 'ਚ ਕਸ਼ਮੀਰ ਸਿੰਘ ਫ਼ੌਜੀ ਤੇ ਅਨੇਕਾਂ ਹੋਰ ਵਰਕਰਾਂ ਦੇ ਜੋਸ਼ ਭਰੇ ਉਪਰਾਲੇ ਸਦਕਾ ਭਰਵੀਂ ਮੀਟਿੰਗ ਕੀਤੀ ਗਈ | ਭਰਵੀਂ ਮੀਟਿੰਗ ਨੂੰ ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਭਾਈ ਅੰਮਿ੍ਤਪਾਲ ਸਿੰਘ ਦੇ ਪਿਤਾ ਬਾਪੂ ਤਰਸੇਮ ਸਿੰਘ ਨੇ ਸੰਬੋਧਨ ਕੀਤਾ | ਉਨ੍ਹਾਂ ਕਿਹਾ ਕਿ ਪਿਛਲੀਆਂ ਸਾਰੀਆਂ ਪਾਰਟੀਆਂ ਨੇ ਪੰਜਾਬ ਨੂੰ ਰੱਜ ਕੇ ਲੁੱਟਿਆ ਤੇ ਕੁੱਟਿਆ | ਉਨ੍ਹਾਂ ਕਿਹਾ ਕਿ ਹੁਣ ਲੋੜ ਪੰਜਾਬ ਨੂੰ ਬਚਾਉਣ ਦੀ ਇਸ ਲਈ ਅਕਾਲੀ ਦਲ ਵਾਰਸ ਪੰਜਾਬ ਦੀ ਪਾਰਟੀ ਨਾਲ ਜੁੜ ਕੇ 2027 ਵਿਚ ਸਰਕਾਰ ਬਣਾ ਕੇ ਪੰਜਾਬ ਸਿਰ ਚੜ੍ਹੇ ਕਰਜ਼ੇ ਦੀ ਪੰਡ ਲਾਹੁਣਾ, ਨੌਜਵਾਨਾਂ ਨੂੰ ਨੌਕਰੀਆਂ ਦੇਣਾ, ਕਿਸਾਨਾਂ ਨੂੰ ਫ਼ਸਲਾਂ ਦੇ ਪੂਰੇ ਮੁੱਲ ਦੇਣ ਦੇ ਏਜੰਡੇ ਨਾਲ ਪੂਰੇ ਪੰਜਾਬ ਵਿਚ ਮੀਟਿੰਗਾਂ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ | ਉਨ੍ਹਾਂ ਪਿੰਡ ਪੰਜਗਰਾਈਆਂ ਦੇ ਕਸ਼ਮੀਰ ਸਿੰਘ ਫ਼ੌਜੀ ਤੇ ਸਾਰੇ ਵਰਕਰਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ | ਇਸ ਮੌਕੇ ਬਾਪੂ ਤਰਸੇਮ ਸਿੰਘ, ਅਮਰਜੀਤ ਸਿੰਘ ਵੰਨਚੜੀ, ਪਿ੍ਥੀਪਾਲ ਸਿੰਘ ਬੱਲ, ਹਰਭਜਨ ਸਿੰਘ ਤੁੜ, ਮਨਵੀਰ ਕੌਰ ਆਸਟ੍ਰੇਲੀਆ ਕਸ਼ਮੀਰ ਸਿੰਘ ਫ਼ੌਜੀ, ਭਾਈ ਹਰਪਾਲ ਸਿੰਘ ਫ਼ੌਜੀ, ਜਤਿੰਦਰ ਸਿੰਘ ਮਹਿਤਾ, ਗੁਰਮੀਤ ਸਿੰਘ ਫ਼ੌਜੀ, ਕਰਨਬੀਰ ਸਿੰਘ, ਨਿਰਭਉ ਫ਼ੌਜੀ, ਅਵਤਾਰ ਸਿੰਘ, ਲਖਬੀਰ ਸਿੰਘ ਲਾਲੀ, ਰਣਜੋਧ ਸਿੰਘ, ਗੁਰਪ੍ਰੀਤ ਸਿੰਘ, ਅਵਤਾਰ ਸਿੰਘ, ਲਖਬੀਰ ਸਿੰਘ ਬਿੱਕਾ, ਗੁਰਬਚਨ ਸਿੰਘ ਮਾਨਾਂਵਾਲਾ, ਕੁਲਵੰਤ ਸਿੰਘ ਠੇਕੇਦਾਰ, ਰਵਿੰਦਰ ਸਿੰਘ, ਪ੍ਰਦੀਪ ਭੱਟੀ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਹਲਕਾ ਇੰਚਾਰਜ ਰਾਜਨਬੀਰ ਸਿੰਘ ਘੁਮਾਣ ਵਲੋਂ ਨਵ-ਨਿਯੁਕਤ ਅਹੁਦੇਦਾਰਾਂ ਦਾ ਸਨਮਾਨ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਹਲਕਾ ਕਾਦੀਆਂ ਦੇ ਸੰਤੋਸ਼ ਭਗਤ ਪ੍ਰਧਾਨ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।