13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-06-2026

ਇਨਸਾਫ ਲੈਣ ਲਈ ਟਾਵਰ 'ਤੇ ਚੜੇ੍ਹ ਪਿਓ-ਪੁੱਤ 'ਤੇ ਮੁੜ ਜਾਨਲੇਵਾ ਹਮਲਾ

ਅਜੀਤ ਡੈਸਕ 09-06-2026
ਘੁੁਮਾਣ, 8 ਜੂਨ (ਬੰਮਰਾਹ)-ਪਿਛਲੇ ਦਿਨੀਂ ਸ੍ਰੀ ਹਰਗੋਬਿੰਦਪੁਰ ਰੋਡ ਘੁਮਾਣ ਵਿਖੇ ਹਾਈ ਵੋਲਟੇਜ ਤਾਰਾਂ ਦੇ ਟਾਵਰ 'ਤੇ ਇਨਸਾਫ ਲੈਣ ਲਈ ਚੜੇ ਪਿਓ-ਪੁੱਤ 'ਤੇ ਮੁੜ ਤੋਂ ਜਾਨਲੇਵਾ ਹਮਲਾ ਹੋਇਆ ਹੈ | ਜਾਣਕਾਰੀ ਦਿੰਦਿਆਂ ਹਰਮਨਦੀਪ ਸਿੰਘ ਪੁੱਤਰ ਹਰਦੇਵ ਸਿੰਘ ਵਾਸੀ ਸੈਰੋਵਾਲ ਨੇ ਦੱਸਿਆ ਕਿ ਮੇਰੇ ਪਿਤਾ ਹਰਦੇਵ ਸਿੰਘ ਅਤੇ ਮੇਰਾ ਛੋਟਾ ਭਰਾ ਸ਼ਮਸੇਰ ਸਿੰਘ ਬਟਾਲਾ ਕੋਰਟ ਵਿਚ ਗਵਾਹੀ ਦੇਣ ਲਈ ਗਏ ਹੋਏ ਸਨ | ਜਦ ਉਹ ਆਪਣੇ ਮੋਟਰਸਾਈਕਲ 'ਤੇ ਬਟਾਲਾ ਤੋਂ ਵਾਪਸ ਊਧਨਵਾਲ ਨੂੰ ਆ ਰਹੇ ਸਨ ਤਾਂ ਕੰਡੀਲਾ ਭੱਠੇ ਦੇ ਸਾਹਮਣੇ ਪਹਿਲਾਂ ਹੀ ਖੜੇ੍ਹ ਕਾਰ ਸਵਾਰ ਤੇ ਮੋਟਰਸਾਈਕਲ ਸਵਾਰਾਂ ਨੇ ਮੇਰੇ ਪਿਤਾ ਤੇ ਭਰਾ ਨੂੰ ਰੋਕ ਕੇ ਉਨ੍ਹਾਂ 'ਤੇ ਜਾਨਲੇਵਾ ਹਮਲਾ ਕਰ ਦਿੱਤਾ | ਉਨ੍ਹਾਂ ਦੱਸਿਆ ਕਿ ਮੇਰੇ ਪਿਤਾ ਦੇ ਸਿਰ ਤੇ ਹੱਥਾਂ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ ਹੈ, ਜਿਸ ਨਾਲੋਂ ਗੰਭੀਰ ਜ਼ਖ਼ਮੀ ਹੋ ਗਏ, ਜਿਸ ਤੋਂ ਬਾਅਦ ਉਨ੍ਹਾਂ ਨੂੰ ਪੁਲਿਸ ਥਾਣਾ ਘੁਮਾਣ ਵਿਖੇ ਲਿਆਂਦਾ ਗਿਆ | ਜਿੱਥੇ ਪੁਲਿਸ ਨੇ ਆਪਣੇ ਵਹੀਕਲ ਰਾਹੀਂ ਸਰਕਾਰੀ ਹਸਪਤਾਲ ਘੁਮਾਣ ਵਿਖੇ ਲਿਆਂਦਾ, ਪਰ ਹਾਲਾਤ ਜਿਆਦਾ ਨਾਜ਼ੁਕ ਹੋਣ ਕਰ ਕੇ ਬਟਾਲਾ ਦੇ ਸਰਕਾਰੀ ਹਸਪਤਾਲ ਵਿਖੇ ਤਬਦੀਲ ਕਰ ਦਿੱਤਾ | ਉਨ੍ਹਾਂ ਕਿਹਾ ਕਿ ਸੱਟਾਂ ਗੰਭੀਰ ਹੋਣ ਕਾਰਨ ਹਾਲਤ ਨਾਜ਼ੁਕ ਬਣੀ ਹੋਈ ਸੀ, ਜਿਸ ਕਰ ਕੇ ਬਟਾਲਾ ਤੋਂ ਅੰਮਿ੍ਤਸਰ ਇਲਾਜ ਲਈ ਭੇਜ ਦਿੱਤਾ ਗਿਆ ਹੈ | ਉਨ੍ਹਾਂ ਕਿਹਾ ਕਿ ਪੁਰਾਣੇ ਰੰਜਿਸ਼ ਤਹਿਤ ਹੀ ਸਾਡੇ 'ਤੇ ਹਮਲਾ ਕੀਤਾ ਗਿਆ ਹੈ | ਅਸੀਂ ਲੰਬੇ ਸਮੇਂ ਤੋਂ ਆਪਣੇ ਭਰਾ ਦੇ ਕਤਲ ਦਾ ਇਨਸਾਫ ਲੈਣ ਲਈ ਦਰ-ਦਰ ਦੀਆਂ ਠੋਕਰਾਂ ਖਾ ਰਹੇ ਹਾਂ | ਉਨ੍ਹਾਂ ਕਿਹਾ ਕਿ ਮੇਰੇ ਪਿਤਾ 'ਤੇ ਹਮਲਾ ਕਰਨ ਵਾਲੇ ਵਿਅਕਤੀਆਂ ਨੂੰ ਪਹਿਚਾਣ ਲਿਆ ਗਿਆ ਹੈ | ਇਹ ਹਮਲਾ ਪਹਿਲਾਂ ਦੀ ਤਰ੍ਹਾਂ ਸਾਨੂੰ ਤੇ ਸਾਡੀ ਆਵਾਜ਼ ਨੂੰ ਦਬਾਉਣ ਲਈ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਮੇਰੇ ਪਿਤਾ ਦੀ ਹਾਲਤ ਗੰਭੀਰ ਬਣੀ ਹੋਈ ਹੈ | ਜੇਕਰ ਕੋਈ ਵੱਡਾ ਨੁਕਸਾਨ ਹੁੰਦਾ ਹੈ ਤਾਂ ਇਸ ਲਈ ਪ੍ਰਸ਼ਾਸਨ ਜ਼ਿੰਮੇਵਾਰ ਹੋਵੇਗਾ | ਜ਼ਿਕਰਯੋਗ ਹੈ ਕਿ ਹਰਦੇਵ ਸਿੰਘ ਸੈਰੋਵਾਲ ਦੇ ਪੁੱਤਰ ਸਿਮਰਨਜੀਤ ਸਿੰਘ ਦਾ 15 ਫਰਵਰੀ 2021 ਨੂੰ ਪਿੰਡ ਦੇ ਹੀ ਕੁਝ ਲੋਕਾਂ ਵਲੋਂ ਸਕੂਲ ਦੇ ਬਾਹਰ ਕਤਲ ਕਰ ਦਿੱਤਾ ਗਿਆ ਸੀ, ਜਿਸ ਨੂੰ ਲੈ ਕੇ ਇਹ ਪਰਿਵਾਰ ਲੰਮੇ ਸਮੇਂ ਤੋਂ ਇਨਸਾਫ ਦੀ ਗੁਹਾਰ ਲਗਾ ਰਿਹਾ ਹੈ | ਪਿਛਲੇ ਦਿਨੀ ਬਟਾਲਾ ਸਿਵਲ ਲਾਈਨ ਪੁਲਿਸ ਵਲੋਂ ਕੀਤੇ ਗਏ ਨਾਜਾਇਜ਼ ਮੁਕੱਦਮੇ ਨੂੰ ਰੱਦ ਕਰਵਾਉਣ ਲਈ ਹਾਈ ਵੋਲਟੇਜ ਤਾਰਾਂ ਦੇ ਟਾਵਰ 'ਤੇ ਚੜ੍ਹ ਕੇ ਇਨਸਾਫ ਲੈਣਾ ਪਿਆ | ਇਸ ਸਬੰਧੀ ਏ.ਐਸ.ਆਈ. ਸਤਨਾਮ ਸਿੰਘ ਨੇ ਦੱਸਿਆ ਕਿ ਹਰਦੇਵ ਸਿੰਘ ਨੂੰ ਡਾਕਟਰਾਂ ਵਲੋਂ ਅੰਮਿ੍ਤਸਰ ਵਿਖੇ ਤਬਦੀਲ ਕਰ ਦਿੱਤਾ ਗਿਆ ਹੈ | ਹਰਦੇਵ ਸਿੰਘ ਦੇ ਪਰਿਵਾਰਿਕ ਮੈਂਬਰ ਜੇਕਰ ਬਿਆਨ ਦਿੰਦੇ ਹਨ ਤਾਂ ਉਨ੍ਹਾਂ ਦੇ ਬਿਆਨਾਂ ਦੇ ਆਧਾਰ 'ਤੇ ਥਾਣਾ ਘੁਮਾਣ ਵਿਖੇ ਮੁਕੱਦਮਾ ਦਰਜ ਕਰ ਲਿਆ ਜਾਵੇਗਾ |
ਪਿਛਲੀ ਖ਼ਬਰ ਬਟਾਲਾ ਨਗਰ ਨਿਗਮ ਦੇ ਜੇਤੂ ਕੌਂਸਲਰਾਂ ਦਾ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਵਲੋਂ ਸਨਮਾਨ <br/> ਅਗਲੀ ਖ਼ਬਰ ਪੈਨਸ਼ਨਰਜ਼ ਯੂਨੀਅਨ ਏਟਕ ਵਲੋਂ ਮੰਡਲ ਦਫ਼ਤਰ ਅੱਗੇ ਪਾਵਰਕਾਮ ਦੀ ਮੈਨੇਜਮੈਂਟ ਵਿਰੁੱਧ ਪ੍ਰਦਰਸ਼ਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।