08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-06-2026

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ੋਨ ਤੇਜਾ ਸਿੰਘ ਸੁਤੰਤਰ ਨੇ ਕੇਂਦਰ ਸਰਕਾਰ ਦਾ ਫੂਕਿਆ ਪੁਤਲਾ

ਅਜੀਤ ਡੈਸਕ 09-06-2026
ਗੁਰਦਾਸਪੁਰ, 8 ਜੂਨ (ਚੱਕਰਾਜਾ)-ਜ਼ਿਲ੍ਹਾ ਗੁਰਦਾਸਪੁਰ ਦੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਜ਼ੋਨ ਤੇਜਾ ਸਿੰਘ ਸੁਤੰਤਰ ਵਲੋਂ ਪਿੰਡ ਬਾਊਪੁਰ ਅਫਗਾਨਾ ਰੋਡ ਡੇਰਾ ਬਾਬਾ ਨਾਨਕ ਵਿਖੇੇ ਜ਼ੋਨ ਪ੍ਰਧਾਨ ਨਿਰਮਲ ਸਿੰਘ ਆਦੀਆਂ ਦੀ ਅਗਵਾਈ ਹੇਠ ਮੋਦੀ ਸਰਕਾਰ ਦਾ ਪੁਤਲਾ ਫੂਕਿਆ ਗਿਆ | ਆਗੂਆਂ ਨੇ ਕੇਂਦਰ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਵੀ ਕੀਤੀ | ਇਸ ਮੌਕੇ ਆਗੂ ਸੁਖਦੇਵ ਸਿੰਘ ਅੱਲ੍ਹੜਪਿੰਡੀ ਨੇ ਕਿਹਾ ਕਿ ਕੇਂਦਰ ਵਲੋਂ ਅਮਰੀਕਾ ਇਰਾਨ ਜੰਗ ਦਾ ਹਵਾਲਾ ਦਿੰਦਿਆਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਨੂੰ ਸਿਖਰ 'ਤੇ ਖੜੇ੍ਹ ਕਰ ਦਿੱਤਾ ਹੈ | ਜਿਸ ਨਾਲ ਆਮ ਕਿਸਾਨ, ਮਜ਼ਦੂਰ ਅਤੇ ਹਰ ਆਮ ਆਦਮੀ ਲਈ ਜੀਵਨ ਜਿਊਣਾ ਮੁਸ਼ਕਿਲ ਹੈ | ਉਨ੍ਹਾਂ ਕਿਹਾ ਕਿ ਭਾਰਤ-ਅਮਰੀਕਾ ਸਮਝੌਤਾ ਦੇਸ਼ ਦੀ ਕਿਰਸਾਨੀ ਲਈ ਮੌਤ ਸਾਬਤ ਹੋਵੇਗਾ | ਉਨ੍ਹਾਂ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ, ਅਮਰੀਕਾ ਨਾਲ ਦੋਸਤੀ ਨੂੰ ਬਹਾਲ ਰੱਖਣ ਲਈ ਛੋਟੇ ਕਿਸਾਨ, ਮਜ਼ਦੂਰਾਂ, ਵਿਦਿਆਰਥੀਆਂ ਅਤੇ ਛੋਟੇ ਵਪਾਰੀਆਂ ਦੀ ਬਲੀ ਦੇ ਰਿਹਾ ਹੈ | ਜਦੋਂ ਕਿ ਸੂਬਾ ਸਰਕਾਰ ਵੀ ਇਨ੍ਹਾਂ ਨੀਤੀ ਪਾਲਿਸੀਆਂ 'ਚ ਸ਼ਰੀਕ ਹੋ ਕੇ ਬੇਰੁਜ਼ਗਾਰ ਨੌਜਵਾਨਾਂ, ਕਿਸਾਨ, ਮਜ਼ਦੂਰਾਂ 'ਤੇ ਅੰਨਾ ਤਸ਼ੱਦਦ ਕਰ ਰਹੀ ਹੈ, ਜਿਸ ਨੰੂ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਸਮੂਹ ਆਗੂਆਂ ਨੇ ਪਟਿਆਲਾ ਵਿਖੇ ਲਾਈਨਮੈਨਾਂ ਤੇ ਅਪ੍ਰੈਂਟਸ਼ਿਪ ਮੁਲਾਜ਼ਮਾਂ 'ਤੇ ਹੋਏ ਲਾਠੀਚਾਰਜ ਦੀ ਨਿੰਦਾ ਕੀਤੀ | ਸੂਬਾ ਆਗੂ ਸਵਿੰਦਰ ਸਿੰਘ ਚੁਤਾਲਾ ਅਤੇ ਹਰਵਿੰਦਰ ਸਿੰਘ ਮਸਾਣੀਆਂ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਪਿਛਲੇ 5 ਸਾਲ ਤੋਂ ਨੈਸ਼ਨਲ ਹਾਈਵੇ ਦੇ ਲਮਕ ਰਹੇ ਮਸਲਿਆਂ ਨੂੰ ਤੁਰੰਤ ਹੱਲ ਕਰਕੇ ਮੁਆਵਜ਼ਾ ਕਿਸਾਨਾਂ ਦੇ ਖਾਤਿਆਂ 'ਚ ਪਾਉਣ ਤੋਂ ਬਾਅਦ ਹੀ ਕਬਜ਼ੀ ਦੀ ਨੀਤੀ ਧਾਰਨ ਕਰੇ ਨਹੀਂ ਤਾਂ ਜਥੇਬੰਦੀ ਸੰਘਰਸ਼ ਲਈ ਤਿਆਰ ਰਹੇਗੀ | ਇਸ ਮੌਕੇ ਸਤਨਾਮ ਸਿੰਘ ਖ਼ਜ਼ਾਨਚੀ, ਸੁਖਵਿੰਦਰ ਸਿੰਘ ਮੀਤ ਪ੍ਰਧਾਨ, ਨਿਸ਼ਾਨ ਸਿੰਘ ਬਾਊਪੁਰ, ਸੋਨੂੰ ਬਾਊਪੁਰ, ਜਪਕੀਰਤ ਹੁੰਦਲ, ਤਰਲੋਕ ਸਿੰਘ ਆਦੀ, ਜਰਨੈਲ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਪਿੰਡ ਪੱਡਾ ਵਿਖੇ ਅੱਖਾਂ ਦੇ ਮੁਫ਼ਤ ਕੈਂਪ ਦੌਰਾਨ 107 ਮਰੀਜ਼ਾਂ ਦੀ ਜਾਂਚ ਅਗਲੀ ਖ਼ਬਰ ਜ਼ਮੀਨੀ ਝਗੜੇ ਨੂੰ ਲੈ ਕੇ ਦੋ ਧਿਰਾਂ 'ਚ ਹੋਈ ਤਕਰਾਰ-ਚੱਲੀ ਗੋਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।