06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-06-2026

ਸ੍ਰੀ ਹਰਿਗੋਬਿੰਦਪੁਰ ਵਿਖੇ ਕਿਸਾਨਾਂ ਨੇ ਫੂਕਿਆ ਮੋਦੀ, ਟਰੰਪ ਤੇ ਅੰਡਾਨੀ ਦਾ ਪੁਤਲਾ

ਅਜੀਤ ਡੈਸਕ 09-06-2026
ਸ੍ਰੀ ਹਰਿਗੋਬਿੰਦਪੁਰ, 8 ਜੂਨ (ਕੰਵਲਜੀਤ ਸਿੰਘ ਚੀਮਾ)-ਵਿਧਾਨ ਸਭਾ ਹਲਕਾ ਸ੍ਰੀ ਹਰਿਗੋਬਿੰਦਪੁਰ ਵਿਖੇ ਬਟਾਲਾ ਰੋਡ 'ਤੇ ਸਥਿਤ ਚੌਂਕ 'ਚ ਇਕੱਤਰ ਹੋਏ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸ੍ਰੀ ਹਰਿਗੋਬਿੰਦਪੁਰ ਦਮਦਮਾ ਸਾਹਿਬ ਜ਼ੋਨ ਦੇ ਪ੍ਰਧਾਨ ਪਰਮਿੰਦਰ ਸਿੰਘ ਪਿੰਦੂ ਚੀਮਾ ਖੁੱਡੀ ਦੀ ਅਗਵਾਈ ਹੇਠ ਵੱਖ-ਵੱਖ ਪਿੰਡਾਂ ਤੋਂ ਇੱਕਤਰ ਕਿਸਾਨਾਂ ਨੇ ਭਾਰਤ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਤੇ ਭਾਰਤ ਦੇ ਉੱਘੇ ਕਾਰੋਬਾਰੀ ਅੰਡਾਨੀ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਤੇ ਨਾਅਰੇਬਾਜ਼ੀ ਕੀਤੀ ਗਈ ਹੈ | ਕਿਸਾਨ ਆਗੂ ਗੁਰਪ੍ਰੀਤ ਸਿੰਘ ਖਾਨਪੁਰ ਨੇ ਕਿਹਾ ਕਿ ਸੂਬਾ ਜਥੇਬੰਦੀ ਅਤੇ ਕੇ.ਐੱਮ. ਮੋਰਚੇ ਵਲੋਂ ਲਏ ਗਏ ਫ਼ੈਸਲੇ 'ਤੇ ਪੂਰੇ ਭਾਰਤ ਵਿਚ ਪ੍ਰਧਾਨ ਮੰਤਰੀ ਮੋਦੀ ਤੇ ਅਮਰੀਕਾ ਦੇ ਰਾਸ਼ਟਰਪਤੀ ਟਰੰਪ ਸਰਕਾਰ ਦਾ ਪੁਤਲੇ ਫੂਕੇ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਜੋ ਬੀਤੇ ਦਿਨੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਅਮਰੀਕਾ ਰਾਸ਼ਟਰਪਤੀ ਟਰੰਪ ਵਲੋਂ ਦੋਵਾਂ ਦੇਸ਼ਾਂ ਨੇ ਸਮਝੌਤੇ ਕੀਤੇ ਸਨ, ਜਿਸ ਦੇ ਕਾਰਨ ਹੁਣ ਲੜਾਈ ਦਾ ਬਹਾਨਾ ਬਣਾ ਕਿ ਭਾਰਤ ਵਿਚ ਮਹਿੰਗਾਈ ਦੀ ਦਰ ਵਧ ਰਹੀ ਹੈ ਅਤੇ ਡੀਜ਼ਲ, ਪੈਟਰੋਲ ਤੇ ਰਸੋਈ ਗੈਸ ਦੀਆਂ ਕੀਮਤਾਂ ਵਧਾ ਕਿ ਲੋਕਾਂ ਦੀ ਲੁੱਟ ਕੀਤੀ ਜਾ ਰਹੀ ਹੈ | ਇਸ ਸਮੇਂ ਕੁਲਬੀਰ ਸਿੰਘ ਕਾਹਲੋਂ ਮਾੜੀ ਬੁੱਚਿਆਂ, ਅਜੈਬ ਸਿੰਘ ਚੀਮਾ ਖੁੱਡੀ ਆਦਿ ਕਿਸਾਨ ਹਾਜ਼ਰ ਸਨ |
ਪਿਛਲੀ ਖ਼ਬਰ ਨਸ਼ੇ ਦਾ ਸੇਵਨ ਕਰਦਾ ਇਕ ਕਾਬੂ ਅਗਲੀ ਖ਼ਬਰ ਦਰਗਾਹ ਬਾਬਾ ਪੰਜ ਪੀਰ ਦੀ ਯਾਦ 'ਚ ਪਿੰਡ ਪੱਡੇ ਵਿਖੇ ਸਾਲਾਨਾ ਮੇਲਾ 18, 19 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।