06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-06-2026

ਕੁੱਟਮਾਰ ਦੇ ਦੋਸ਼ਾਂ ਤਹਿਤ ਮਾਮਲਾ ਦਰਜ

ਅਜੀਤ ਡੈਸਕ 09-06-2026
ਗੁਰਦਾਸਪੁਰ, 8 ਜੂਨ (ਅਸ਼ੋਕ ਸ਼ਰਮਾ)-ਥਾਣਾ ਪੁਰਾਣਾ ਸ਼ਾਲਾ ਪੁਲਿਸ ਵਲੋਂ ਕੁੱਟਮਾਰ ਦੇ ਦੋਸ਼ਾਂ ਤਹਿਤ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੇ ਬਿਆਨਾਂ 'ਚ ਗੁਰਮੀਤ ਕੌਰ ਪਤਨੀ ਮੇਜਰ ਸਿੰਘ ਵਾਸੀ ਨਡਾਲਾ ਨੇ ਦੱਸਿਆ ਕਿ ਮਿਤੀ 7 ਜੂਨ 2026 ਨੂੰ ਉਹ ਆਪਣੇ ਲੜਕੇ ਗੁਰਨਾਮ ਸਿੰਘ ਜੋ ਆਪਣੀ ਜ਼ਮੀਨ 'ਚ ਫ਼ਸਲ ਨੂੰ ਪਾਣੀ ਲਗਾ ਰਿਹਾ ਸੀ, ਦੇ ਲਈ ਚਾਹ ਲੈ ਕੇ ਗਈ ਸੀ ਕਿ ਪਹਿਲਾਂ ਤੋਂ ਹੀ ਉਥੇ ਮੌਜੂਦ ਬਲਕਾਰ ਸਿੰਘ, ਅਵਤਾਰ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਨਡਾਲਾ ਜਿਨਾਂ ਦੀ ਜ਼ਮੀਨ ਉਨ੍ਹਾਂ ਦੀ ਜ਼ਮੀਨ ਨਾਲ ਲੱਗਦੀ ਹੈ, ਜਿਨ੍ਹਾਂ ਨੇ ਦਸਤੀ ਕਹੀ ਨਾਲ ਉਸ ਦੇ ਲੜਕੇ ਗੁਰਨਾਮ ਸਿੰਘ ਸਿੰਘ 'ਤੇ ਵਾਰ ਕਰ ਦਿੱਤਾ, ਜਿਸ ਨੰੂ ਬਚਾਉਣ ਲਈ ਮੈਂ ਅੱਗੇ ਹੋਈ ਤਾਂ ਉਨ੍ਹਾਂ ਨੇ ਦਸਤੀ ਹਥਿਆਰਾਂ ਨਾਲ ਸੱਟਾਂ ਮਾਰ ਕੇ ਮੈਨੂੰ ਜ਼ਖਮੀ ਕਰ ਦਿੱਤਾ | ਸ਼ਾਲਾ ਪੁਲਿਸ ਨੇ ਕੁੱਟਮਾਰ ਕਰਨ ਦੇ ਦੋਸ਼ਾਂ ਤਹਿਤ ਕਥਿਤ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ |
ਪਿਛਲੀ ਖ਼ਬਰ ਵਿਧਾਇਕ ਪਾਹੜਾ ਨੇ ਉਮੀਦਵਾਰ ਨਿਰਮਲ ਕੁਮਾਰੀ ਲਈ ਕੀਤਾ ਚੋਣ ਪ੍ਰਚਾਰ ਅਗਲੀ ਖ਼ਬਰ ਨਸ਼ੇ ਦਾ ਸੇਵਨ ਕਰਦਾ ਇਕ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।