06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-06-2026

ਵਿਧਾਇਕ ਪਾਹੜਾ ਨੇ ਉਮੀਦਵਾਰ ਨਿਰਮਲ ਕੁਮਾਰੀ ਲਈ ਕੀਤਾ ਚੋਣ ਪ੍ਰਚਾਰ

ਅਜੀਤ ਡੈਸਕ 09-06-2026
ਗੁਰਦਾਸਪੁਰ, 8 ਜੂਨ (ਪੰਕਜ ਸ਼ਰਮਾ)-ਨਗਰ ਕੌਂਸਲ ਚੋਣਾਂ 'ਚ ਵਾਰਡ ਨੰਬਰ 9 ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਨਿਰਮਲ ਕੁਮਾਰੀ ਲਈ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਵਲੋਂ ਚੋਣ ਪ੍ਰਚਾਰ ਕੀਤਾ ਗਿਆ | ਉਨ੍ਹਾਂ ਨੇ ਘਰ-ਘਰ ਜਾ ਕੇ ਲੋਕਾਂ ਨੂੰ ਆਪਣੇ ਉਮੀਦਵਾਰ ਲਈ ਵੋਟ ਪਾਉਣ ਲਈ ਕਿਹਾ ਤੇ ਉਨ੍ਹਾਂ ਨੂੰ ਆਪਣੀ ਮੁਹਿੰਮ ਦੌਰਾਨ ਜਨਤਾ ਦਾ ਭਾਰੀ ਸਮਰਥਨ ਮਿਲਿਆ | ਵਿਧਾਇਕ ਪਾਹੜਾ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਹਰ ਵਾਰਡ ਵਿਚ ਵਿਕਾਸ ਦੇ ਏਜੰਡੇ 'ਤੇ ਚੋਣਾਂ ਲੜ ਰਹੀ ਹੈ | ਉਨ੍ਹਾਂ ਸਪੱਸ਼ਟ ਕੀਤਾ ਕਿ ਵਿਰੋਧੀ ਪਾਰਟੀਆਂ ਦੇ ਦਖ਼ਲ-ਅੰਦਾਜ਼ੀ ਦੇ ਬਾਵਜੂਦ ਉਨ੍ਹਾਂ ਨੇ ਸ਼ਹਿਰ ਦੀ ਕੂੜੇ ਦੀ ਸਮੱਸਿਆ ਨੂੰ ਹੱਲ ਕਰਨ ਲਈ ਠੋਸ ਯਤਨ ਕੀਤੇ ਹਨ | ਵਿਧਾਇਕ ਨੇ ਦਾਅਵਾ ਕੀਤਾ ਕਿ ਜੇਕਰ ਉਨ੍ਹਾਂ ਦੀ ਪਾਰਟੀ ਇਸ ਵਾਰ ਨਗਰ ਕੌਂਸਲ 'ਤੇ ਕਬਜ਼ਾ ਕਰਨ 'ਚ ਸਫਲ ਹੋ ਜਾਂਦੀ ਹੈ ਤਾਂ ਸ਼ਹਿਰ ਵਿਚ ਕੂੜੇ ਦੀ ਸਮੱਸਿਆ ਪੂਰੀ ਤਰ੍ਹਾਂ ਖਤਮ ਹੋ ਜਾਵੇਗੀ | ਉਨ੍ਹਾਂ ਕਿਹਾ ਕਿ ਯੋਜਨਾਬੰਦੀ ਪਹਿਲਾਂ ਹੀ ਕੀਤੀ ਜਾ ਚੁੱਕੀ ਹੈ ਅਤੇ ਇਕ ਠੋਸ ਰਣਨੀਤੀ ਤਿਆਰ ਕੀਤੀ ਗਈ ਹੈ | ਪਾਹੜਾ ਨੇ ਕਿਹਾ ਕਿ ਸਫ਼ਾਈ ਕਿਸੇ ਵੀ ਸ਼ਹਿਰ ਦੀ ਪਹਿਚਾਣ ਹੈ ਅਤੇ ਉਨ੍ਹਾਂ ਦੀ ਤਰਜੀਹ ਇਹ ਯਕੀਨੀ ਬਣਾਉਣਾ ਹੈ ਕਿ ਸਾਰੇ 29 ਨਗਰ ਕੌਂਸਲ ਵਾਰਡ ਪੂਰੀ ਤਰ੍ਹਾਂ ਸਾਫ਼ ਰਹਿਣ ਤੇ ਸ਼ਹਿਰ ਨੂੰ ਕੂੜਾ-ਕਰਕਟ ਮੁਕਤ ਬਣਾਉਣ ਲਈ ਹਰ ਸੰਭਵ ਕਦਮ ਚੁੱਕੇ ਜਾਣਗੇ | ਉਮੀਦਵਾਰ ਨਿਰਮਲ ਕੁਮਾਰੀ ਨੇ ਕਿਹਾ ਕਿ ਉਨ੍ਹਾਂ ਨੂੰ ਭਰੋਸਾ ਹੈ ਕਿ ਵਾਰਡ ਦੇ ਲੋਕ ਉਨ੍ਹਾਂ ਦੀ ਜਿੱਤ 'ਤੇ ਮੋਹਰ ਲਗਾਉਣਗੇ | ਉਨ੍ਹਾਂ ਕਿਹਾ ਕਿ ਚੋਣ ਜਿੱਤਣ ਤੋਂ ਬਾਅਦ ਉਹ ਵਾਰਡ ਦੇ ਵਸਨੀਕਾਂ ਦੀਆਂ ਸਾਰੀਆਂ ਸਮੱਸਿਆਵਾਂ ਦਾ ਹੱਲ ਕਰਨਗੇੇ ਅਤੇ ਉਹ ਵਾਰਡ ਦੇ ਵਸਨੀਕਾਂ ਨੂੰ ਆਪਣੇ ਪਰਿਵਾਰਿਕ ਮੈਂਬਰਾਂ ਵਾਂਗ ਸਮਝਦੇ ਹਨ ਅਤੇ ਉਨ੍ਹਾਂ ਦੇ ਸੁੱਖ-ਦੁੱਖ ਵਿਚ ਉਨ੍ਹਾਂ ਦੇ ਨਾਲ ਖੜੇ੍ਹ ਰਹਿਣਗੇ |
ਪਿਛਲੀ ਖ਼ਬਰ ਵਾਰਡ ਨੰਬਰ 27 ਤੋਂ ਭਾਜਪਾ ਉਮੀਦਵਾਰ ਐਡਵੋਕੇਟ ਵਰੁਣ ਗੋਸਾਈਾ ਵਲੋਂ ਚੋਣ ਪ੍ਰਚਾਰ <br/> ਅਗਲੀ ਖ਼ਬਰ ਕੁੱਟਮਾਰ ਦੇ ਦੋਸ਼ਾਂ ਤਹਿਤ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।