05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-06-2026

ਵਾਰਡ ਨੰਬਰ 27 ਤੋਂ ਭਾਜਪਾ ਉਮੀਦਵਾਰ ਐਡਵੋਕੇਟ ਵਰੁਣ ਗੋਸਾਈਾ ਵਲੋਂ ਚੋਣ ਪ੍ਰਚਾਰ <br/>

ਅਜੀਤ ਡੈਸਕ 09-06-2026
ਗੁਰਦਾਸਪੁਰ, 8 ਜੂਨ (ਪੰਕਜ ਸ਼ਰਮਾ)-ਨਗਰ ਕੌਂਸਲ ਗੁਰਦਾਸਪੁਰ ਚੋਣਾਂ ਨੂੰ ਲੈ ਕੇ ਵਾਰਡ ਨੰਬਰ 27 ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਐਡਵੋਕੇਟ ਵਰੁਣ ਗੋਸਾਈਾ ਵਲੋਂ ਚੋਣ ਪ੍ਰਚਾਰ ਨੂੰ ਤੇਜ਼ ਕੀਤਾ ਜਾ ਰਿਹਾ ਹੈ | ਐਡਵੋਕੇਟ ਵਰੁਣ ਗੋਸਾਈਾ ਨੇ ਕਿਹਾ ਕਿ ਉਹ ਵਾਰਡ ਦੇ ਸਰਵਪੱਖੀ ਵਿਕਾਸ, ਸਫ਼ਾਈ, ਬੁਨਿਆਦੀ ਸਹੂਲਤਾਂ ਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਵਚਨਬੱਧ ਹਨ | ਉਨ੍ਹਾਂ ਕਿਹਾ ਕਿ ਜੇਕਰ ਵਾਰਡ ਵਾਸੀ ਉਨ੍ਹਾਂ ਨੂੰ ਸੇਵਾ ਦਾ ਮੌਕਾ ਦਿੰਦੇ ਹਨ ਤਾਂ ਉਹ ਲੋਕਾਂ ਦੀਆਂ ਉਮੀਦਾਂ 'ਤੇ ਪੂਰਾ ਉੱਤਰਨ ਲਈ ਹਰ ਸੰਭਵ ਯਤਨ ਕਰਨਗੇ | ਚੋਣ ਪ੍ਰਚਾਰ ਦੌਰਾਨ ਵਾਰਡ ਦੇ ਨੌਜਵਾਨਾਂ, ਮਹਿਲਾਵਾਂ ਅਤੇ ਬਜ਼ੁਰਗਾਂ ਨੇ ਵੀ ਐਡਵੋਕੇਟ ਵਰੁਣ ਗੋਸਾਈਾ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਦੀ ਮੁਹਿੰਮ ਨੂੰ ਸਮਰਥਨ ਦਿੱਤਾ | ਭਾਜਪਾ ਵਰਕਰਾਂ ਦਾ ਕਹਿਣਾ ਹੈ ਕਿ ਪਾਰਟੀ ਦੀਆਂ ਨੀਤੀਆਂ ਤੇ ਵਿਕਾਸ ਦੇ ਮੁੱਦਿਆਂ ਨੂੰ ਲੈ ਕੇ ਲੋਕਾਂ ਵਿਚ ਚੰਗਾ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ | ਵਾਰਡ ਨੰਬਰ 27 'ਚ ਚੋਣ ਸਰਗਰਮੀਆਂ ਦਿਨੋ-ਦਿਨ ਤੇਜ਼ ਹੋ ਰਹੀਆਂ ਹਨ ਤੇ ਐਡਵੋਕੇਟ ਵਰੁਣ ਗੋਸਾਈਾ ਦਾ ਕਹਿਣਾ ਹੈ ਕਿ ਲੋਕਾਂ ਦੇ ਸਹਿਯੋਗ ਨਾਲ ਉਹ ਜਿੱਤ ਦਰਜ ਕਰਕੇ ਵਾਰਡ ਦੇ ਵਿਕਾਸ ਲਈ ਨਵੀਂ ਦਿਸ਼ਾ ਤੈਅ ਕਰਨਗੇ |

ਪਿਛਲੀ ਖ਼ਬਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਨੇ ਪ੍ਰਧਾਨ ਮੰਤਰੀ ਤੇ ਮੁੱਖ ਮੰਤਰੀ ਦਾ ਪੁਤਲਾ ਸਾੜਿਆ ਅਗਲੀ ਖ਼ਬਰ ਵਿਧਾਇਕ ਪਾਹੜਾ ਨੇ ਉਮੀਦਵਾਰ ਨਿਰਮਲ ਕੁਮਾਰੀ ਲਈ ਕੀਤਾ ਚੋਣ ਪ੍ਰਚਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।