04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਹਾਈਕੋਰਟ 'ਚ ਵਿਚਾਰ ਅਧੀਨ ਕੇਸ ਦੇ ਬਾਵਜੂਦ ਜ਼ਮੀਨ 'ਚ ਦਖ਼ਲ ਕਾਰਵਾਈ ਨੂੰ ਲੈ ਕੇ ਕਿਸਾਨਾਂ ਵਲੋਂ ਇਨਸਾਫ਼ ਦੀ ਮੰਗ <br/>

ਅਜੀਤ ਡੈਸਕ 10-06-2026
ਤਿੱਬੜ, 9 ਜੂਨ (ਸੋਹਨ ਮਲਿਕ)-ਪਿੰਡ ਬੱਬਰੀ ਨੰਗਲ ਦੇ ਕਿਸਾਨ ਗੁਰਮੇਜ ਸਿੰਘ, ਬਲਵਿੰਦਰ ਸਿੰਘ, ਬਲਦੇਵ ਸਿੰਘ ਪੁੱਤਰ ਕਰਤਾਰ ਸਿੰਘ ਅਤੇ ਜਰਨੈਲ ਸਿੰਘ ਪੁੱਤਰ ਸੋਹਣ ਸਿੰਘ ਨੇ ਇਨਸਾਫ਼ ਦੀ ਮੰਗ ਕਰਦਿਆਂ ਦੱਸਿਆ ਕਿ ਉਨ੍ਹਾਂ ਦੀ ਵਾਹੀਯੋਗ ਜ਼ਮੀਨ ਮਾਲ ਵਿਭਾਗ ਦੇ ਰਿਕਾਰਡ ਅਨੁਸਾਰ ਉਨ੍ਹਾਂ ਦੇ ਨਾਂਅ 'ਤੇ ਦਰਜ ਹੈ | ਕਿਸਾਨਾਂ ਨੇ ਦੱਸਿਆ ਕਿ ਕਾਨੂੰਗੋ ਹਲਕਾ ਤਿੱਬੜ ਵਲੋਂ ਉਨ੍ਹਾਂ ਨੂੰ ਨੋਟਿਸ ਭੇਜ ਕੇ 10 ਜੂਨ ਨੂੰ ਦਖ਼ਲ ਸਬੰਧੀ ਕਾਰਵਾਈ ਦੌਰਾਨ ਕਿਸੇ ਹੋਰ ਪੱਖ ਨੂੰ ਕਬਜ਼ਾ ਦਿਵਾਉਣ ਲਈ ਹਾਜ਼ਰ ਹੋਣ ਲਈ ਕਿਹਾ ਗਿਆ ਹੈ | ਕਿਸਾਨਾਂ ਦਾ ਕਹਿਣਾ ਹੈ ਕਿ ਇਹ ਮਾਮਲਾ ਮਾਣਯੋਗ ਹਾਈਕੋਰਟ ਵਿਚ ਵਿਚਾਰ ਅਧੀਨ ਹੈ, ਜਿਸ ਦੀ ਅਗਲੀ ਤਾਰੀਖ਼ 31 ਅਗਸਤ 2026 ਹੈ | ਪਰ ਇਸ ਦੇ ਬਾਵਜੂਦ ਦਖ਼ਲ ਦੀ ਕਾਰਵਾਈ ਕੀਤੀ ਜਾ ਰਹੀ ਹੈ | ਇਸ ਸਬੰਧੀ ਜਦ ਕਾਨੂੰਗੋ ਰਮਨ ਕੁਮਾਰ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਨਾਇਬ ਤਹਿਸੀਲਦਾਰ ਗੁਰਦਾਸਪੁਰ ਵਲੋਂ ਡਿਊਟੀ ਲਗਾਈ ਗਈ ਹੈ ਅਤੇ ਨੋਟਿਸ ਜਾਰੀ ਕੀਤੇ ਗਏ ਹਨ | ਉਨ੍ਹਾਂ ਕਿਹਾ ਕਿ ਜੇਕਰ ਕੋਈ ਅਦਾਲਤੀ ਸਟੇਅ ਆਰਡਰ ਪੇਸ਼ ਕੀਤਾ ਜਾਂਦਾ ਹੈ ਤਾਂ ਕਾਰਵਾਈ ਤੁਰੰਤ ਰੋਕ ਦਿੱਤੀ ਜਾਵੇਗੀ ਤੇ ਭਵਿੱਖ ਦੀ ਕਾਰਵਾਈ ਅਦਾਲਤੀ ਹੁਕਮਾਂ ਅਨੁਸਾਰ ਹੀ ਕੀਤੀ ਜਾਵੇਗੀ |

ਪਿਛਲੀ ਖ਼ਬਰ ਨਹੀਂ ਰੁਕ ਰਿਹਾ ਬਟਾਲਾ 'ਚ ਗੋਲੀਆਂ ਚੱਲਣ ਦਾ ਸਿਲਸਿਲਾ <br/> ਅਗਲੀ ਖ਼ਬਰ ਵਿਧਾਇਕ ਘੁੰਮਣ ਨੇ ਖੁੱਲੇ੍ਹ ਦਰਬਾਰ ਰਾਹੀਂ ਪਿੰਡ ਦੁਮੋਆਲ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।