ਬਟਾਲਾ, 9 ਜੂਨ (ਸਤਿੰਦਰ ਸਿੰਘ)-ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਤੋਂ ਸੀਨੀਅਰ ਕਾਂਗਰਸੀ ਆਗੂ ਤੇ ਕਾਂਗਰਸ ਪਾਰਟੀ ਦੇ ਐੱਸ.ਸੀ. ਵਿੰਗ ਦੇ ਉਪ ਚੇਅਰਮੈਨ ਤੇ ਕਾਂਗਰਸ ਪਾਰਟੀ ਕਿਸਾਨ ਵਿੰਗ ਦੇ ਜਰਨਲ ਸਕੱਤਰ ਹਰਵਿੰਦਰਪਾਲ ਸਿੰਘ ਸ਼ਾਹਬਾਦ ਵਲੋਂ ਹਲਕੇ ਦੇ ਪਿੰਡਾਂ 'ਚ ਕਰਵਾਏ ਜਾਣ ਵਾਲੇ ਖੇਡ ਮੇਲਿਆਂ ਵਿਚ ਸ਼ਮੂਲੀਅਤ ਕਰਕੇ ਨੌਜਵਾਨਾਂ ਨੂੰ ਨਸ਼ਿਆਂ ਨੂੰ ਛੱਡ ਕੇ ਖੇਡਾਂ ਵੱਲ ਪ੍ਰੇਰਿਤ ਹੋਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ | ਇਸ ਲੜੀ ਤਹਿਤ ਪਿੰਡ ਨੰਗਲ ਝੌਰ ਵਿਖੇ ਬਾਬਾ ਪਾਲਾ ਸਿੰਘ ਜੀ ਦੀ ਯਾਦ ਵਿਚ ਕਰਵਾਏ ਚੌਥੇ ਕਬੱਡੀ ਟੂਰਨਾਮੈਂਟ ਦੌਰਾਨ ਸ਼ਮੂਲੀਅਤ ਕੀਤੀ ਅਤੇ ਖਿਡਾਰੀਆਂ ਨੂੰ ਅਸ਼ੀਰਵਾਦ ਦਿੱਤਾ | ਉਨ੍ਹਾਂ ਕਿਹਾ ਕਿ ਜਿਹੜੇ ਨੌਜਵਾਨ ਨਸ਼ਿਆਂ ਨੂੰ ਛੱਡ ਕੇ ਖੇਡਾਂ ਵੱਲ ਆਉਣਾ ਚਾਹੁੰਦੇ ਹਨ, ਉਨ੍ਹਾਂ ਦੀ ਹਰ ਤਰੀਕੇ ਦੀ ਮਦਦ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਸਾਡੀ ਨੌਜਵਾਨੀ ਸਾਡੇ ਦੇਸ਼ ਦੀ ਰੀੜ ਦੀ ਹੱਡੀ ਹਨ, ਜਿਸ ਕਰਕੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਮੋੜ ਕੇ ਖੇਡਾਂ ਵੱਲ ਲਿਆਉਣਾ ਸਮੇਂ ਦੀ ਲੋੜ ਹੈ | ਇਸ ਮੌਕੇ ਪ੍ਰਬੰਧਕ ਕਮੇਟੀ ਨੇ ਹਰਵਿੰਦਰਪਾਲ ਸਿੰਘ ਸ਼ਾਹਬਾਦ ਦਾ ਸਨਮਾਨ ਕੀਤਾ | ਇਸ ਮੌਕੇ ਲਵਪ੍ਰੀਤ ਸਿੰਘ, ਲਵ ਬੁੱਟਰ, ਸੁਖਬੀਰ ਸਿੰਘ ਬਾਜਵਾ, ਰਾਜੂ ਮਿਸ਼ਰਪੁਰਾ, ਜਿਮੀ ਮਿਸ਼ਰਪੁਰਾ, ਮਨਜਿੰਦਰ ਸਿੰਘ ਪੰਚਾਇਤ ਮੈਂਬਰ, ਸਰਪੰਚ ਦਿਲਬਾਗ ਸਿੰਘ ਨੰਗਲ ਝੌਰ ਆਦਿ ਹਾਜ਼ਰ ਸਨ |