04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਨਗਰ ਕੌਂਸਲ ਦੇ ਕਰਮਚਾਰੀ ਵਿਰੁੱਧ ਮਾਮਲਾ ਦਰਜ ਹੋਣ 'ਤੇ ਕਰਮਚਾਰੀਆਂ ਵਲੋਂ ਥਾਣੇ ਸਾਹਮਣੇ ਪ੍ਰਦਰਸ਼ਨ

ਅਜੀਤ ਡੈਸਕ 10-06-2026
ਦੀਨਾਨਗਰ, 9 ਜੂਨ (ਸੋਢੀ/ਘੁੰਮਣ/ਸ਼ਰਮਾ)-ਨਗਰ ਕੌਂਸਲ ਦੀਨਾਨਗਰ ਦੇ ਕਰਮਚਾਰੀਆਂ ਵਲੋਂ ਦੀਨਾਨਗਰ ਥਾਣੇ ਸਾਹਮਣੇ ਨਗਰ ਕੌਂਸਲ ਦੇ ਕਰਮਚਾਰੀ ਵਿਰੁੱਧ ਪਰਚਾ ਦਰਜ ਕੀਤੇ ਜਾਣ ਦੇ ਰੋਸ ਵਜੋਂ ਰੋਸ ਪ੍ਰਦਰਸ਼ਨ ਕੀਤਾ ਹੈ | ਰੋਸ ਪ੍ਰਦਰਸ਼ਨ ਦੀ ਅਗਵਾਈ ਨਗਰ ਕੌਂਸਲ ਕਰਮਚਾਰੀ ਯੂਨੀਅਨ ਦੇ ਆਗੂ ਰਜਿੰਦਰ ਕੁਮਾਰ ਨੇ ਕੀਤੀ | ਰੋਸ ਧਰਨੇ ਨੂੰ ਸੰਬੋਧਨ ਕਰਦਿਆਂ ਨਗਰ ਕੌਂਸਲ ਕਰਮਚਾਰੀਆਂ ਨੇ ਦੱਸਿਆ ਕਿ ਪੁਲਿਸ ਵਲੋਂ ਕਿਸੇ ਵਿਅਕਤੀ ਦੀ ਸ਼ਿਕਾਇਤ 'ਤੇ ਨਗਰ ਕੌਂਸਲ ਦੇ ਕਰਮਚਾਰੀ 'ਤੇ ਬਿਨ੍ਹਾਂ ਜਾਂਚ ਪੜਤਾਲ ਕੀਤਿਆਂ ਪਰਚਾ ਦਰਜ ਕੀਤਾ ਗਿਆ ਹੈ, ਜਿਸ ਨੂੰ ਕਿਸੇ ਵੀ ਹਾਲਤ ਵਿਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਨਗਰ ਕੌਂਸਲ ਦੀਨਾਨਗਰ ਦੇ ਕਾਰਜਸਾਧਕ ਅਫ਼ਸਰ ਭੁਪਿੰਦਰ ਸਿੰਘ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਨਗਰ ਕੌਂਸਲ ਦੇ ਕਰਮਚਾਰੀਆਂ ਦੀਆਂ ਨਗਰ ਕੌਂਸਲ ਚੋਣਾਂ ਨੂੰ ਧਿਆਨ 'ਚ ਰੱਖਦੇ ਹੋਏ ਚੋਣ ਕਮਿਸ਼ਨ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਡਿਊਟੀਆਂ ਲਗਾਈਆਂ ਹਨ | ਇਸੇ ਤਹਿਤ ਨਗਰ ਕੌਂਸਲ ਦਾ ਇਕ ਕਰਮਚਾਰੀ ਸੜਕ 'ਤੇ ਡਿਵਾਈਡਰ 'ਚ ਲੱਗੇ ਰਾਜਨੀਤਿਕ ਪਾਰਟੀਆਂ ਦੇ ਝੰਡੇ ਆਦਿ ਉਤਰ ਰਿਹਾ ਸੀ, ਇਸੇ ਸਬੰਧ ਵਿਚ ਕਿਸੇ ਵਿਅਕਤੀ ਵਲੋਂ ਪੁਲਿਸ ਨੂੰ ਸ਼ਿਕਾਇਤ ਕਰ ਦਿੱਤੀ ਗਈ ਕਿ ਉਕਤ ਵਿਅਕਤੀ ਸਿਰਫ ਸਾਡੀ ਪਾਰਟੀ ਦੇ ਬੈਨਰ ਆਦਿ ਹਟਾ ਰਿਹਾ ਹੈ | ਸ਼ਿਕਾਇਤ ਮਿਲਣ 'ਤੇ ਪੁਲਿਸ ਵਲੋਂ ਇਸ ਸਬੰਧੀ ਕੋਈ ਜਾਂਚ ਪੜਤਾਲ ਨਹੀਂ ਕੀਤੀ ਗਈ ਤੇ ਨਗਰ ਕੌਂਸਲ ਦੇ ਕਰਮਚਾਰੀ 'ਤੇ ਪਰਚਾ ਦਰਜ ਕਰ ਦਿੱਤਾ ਗਿਆ | ਉਨ੍ਹਾਂ ਦੱਸਿਆ ਕਿ ਅੱਜ ਸਵੇਰੇ ਜਦੋਂ ਉਨ੍ਹਾਂ ਨੂੰ ਇਸ ਸਬੰਧੀ ਜਾਣਕਾਰੀ ਮਿਲੀ ਤਾਂ ਉਨ੍ਹਾਂ ਨੇ ਇਸ ਮਸਲੇ ਨੂੰ ਉੱਚ ਅਧਿਕਾਰੀਆਂ ਦੇ ਧਿਆਨ ਵਿਚ ਲਿਆਂਦਾ ਤੇ ਉਨ੍ਹਾਂ ਨੇ ਜ਼ਿਲ੍ਹਾ ਪੁਲਿਸ ਅਧਿਕਾਰੀ ਨਾਲ ਰਾਬਤਾ ਕਰਕੇ ਨਗਰ ਕੌਂਸਲ ਦੇ ਕਰਮਚਾਰੀ ਵਿਰੁੱਧ ਦਰਜ ਕੀਤੇ ਪਰਚੇ ਨੂੰ ਰੱਦ ਕੀਤੇ ਜਾਣ ਦੇ ਆਦੇਸ਼ ਦਿੱਤੇ ਹਨ | ਕਰਮਚਾਰੀਆਂ ਦੇ ਰੋਸ ਧਰਨੇ 'ਤੇ ਡੀ.ਐਸ.ਪੀ ਰਜਿੰਦਰ ਮਿਨਹਾਸ ਵੀ ਮੌਕੇ 'ਤੇ ਪਹੁੰਚੇ, ਉਨ੍ਹਾਂ ਕਰਮਚਾਰੀਆਂ ਨੂੰ ਪਰਚਾ ਰੱਦ ਕੀਤੇ ਜਾਣ ਸਬੰਧੀ ਜਾਣਕਾਰੀ ਦਿੱਤੀ | ਜਿਸ ਦੇ ਬਾਅਦ ਕਰਮਚਾਰੀਆਂ ਨੇ ਧਰਨਾ ਸਮਾਪਤ ਕੀਤਾ |
ਪਿਛਲੀ ਖ਼ਬਰ ਸ਼ਹੀਦ ਭਗਤ ਸਿੰਘ ਫੁੱਟਬਾਲ ਕਲੱਬ ਵਲੋਂ ਕਰਵਾਏ ਓਪਨ ਟੂਰਨਾਮੈਂਟ 'ਚ ਖੋਖਰ ਫੌਜੀਆਂ ਕਲੱਬ ਦੀ ਰਹੀ ਝੰਡੀ ਅਗਲੀ ਖ਼ਬਰ ਬ੍ਰਾਂਚ ਸੱਖੋਵਾਲ ਮਾਈਨਰ ਪੱਕਿਆਂ ਕਰਨ ਤੋਂ ਬਾਅਦ ਪਹਿਲੀ ਵਾਰੀ ਛੱਡਿਆ ਪਾਣੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।