ਬਟਾਲਾ, 9 ਜੂਨ (ਸਤਿੰਦਰ ਸਿੰਘ)-ਗੁਰੂ ਨਾਨਕ ਦੇਵ ਪਬਲਿਕ ਸਕੂਲ ਕਾਦੀਆਂ ਅਤੇ ਗੁਰੂ ਨਾਨਕ ਦੇਵ ਨਰਸਿੰਗ ਕਾਲਜ ਕਾਦੀਆਂ ਵਿਖੇ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਠੰਡੇ-ਮਿੱਠੇ ਜਲ ਦੀ ਛਬੀਲ ਲਗਾਈ ਗਈ | ਇਸ ਮੌਕੇ ਸ੍ਰੀ ਗਰੂ ਅਰਜਨ ਦੇਵ ਜੀ ਦੀ ਲਾਸਾਨੀ ਕੁਰਬਾਨੀ ਨੂੰ ਯਾਦ ਕੀਤਾ ਗਿਆ | ਇਸ ਮੌਕੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਆਉਣ-ਜਾਣ ਵਾਲੀਆਂ ਸੰਗਤਾਂ ਨੂੰ ਬੜੇ ਸਤਿਕਾਰ ਨਾਲ ਠੰਡਾ-ਮਿੱਠਾ ਜਲ ਛਕਾਇਆ ਗਿਆ | ਇਸ ਮੌਕੇ ਚੇਅਰਮੈਨ ਸਤਨਾਮ ਸਿੰਘ ਸੰਧੂ ਨੇ ਕਿਹਾ ਕਿ ਸਾਨੂੰ ਗੁਰੂ ਜੀ ਦੇ ਦਰਸਾਏ ਮਾਰਗ 'ਤੇ ਚੱਲਣਾ ਚਾਹੀਦਾ ਹੈ ਅਤੇ ਮਨੁੱਖਤਾ ਦੀ ਸੇਵਾ ਕਰਨੀ ਚਾਹੀਦੀ ਹੈ | ਇਸ ਮੌਕੇ ਡਾਇਰੈਕਟਰ ਮਨਜਿੰਦਰ ਕੌਰ ਸੰਧੂ, ਪਿ੍ੰਸੀਪਲ ਸੁਖਜਿੰਦਰਵੀਰ ਸਿੰਘ, ਰਜਿੰਦਰ ਕੌਰ, ਅਮਨਦੀਪ ਕੌਰ, ਗੁਰਪ੍ਰੀਤ ਕੌਰ, ਅਰਵਿੰਦਰ ਕੌਰ ਤੇ ਨਵਨੀਤ ਕੌਰ, ਜਤਿੰਦਰ ਕੌਰ, ਰਮਨਦੀਪ ਕੌਰ, ਅਮਨਦੀਪ ਕੌਰ, ਪਰਵੀਨ ਅਤੇ ਸਮੂਹ ਸਟਾਫ਼ ਹਾਜ਼ਰ ਸਨ |