05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਵਿਦਿਆਰਥੀਆਂ ਨੂੰ ਸੇਵਾ ਤੇ ਸਿੱਖੀ ਨਾਲ ਜੋੜਨ ਲਈ ਸ਼ੋ੍ਰਮਣੀ ਕਮੇਟੀ ਦਾ ਵਧੀਆ ਉਪਰਾਲਾ-ਪਿ੍ੰਸੀਪਲ ਡਾ. ਚਰਨਜੀਤ ਸਿੰਘ

ਅਜੀਤ ਡੈਸਕ 10-06-2026
ਬਟਾਲਾ, 9 ਜੂਨ (ਸਤਿੰਦਰ ਸਿੰਘ)-ਗਰਮੀਆਂ ਦੀਆਂ ਛੁੱਟੀਆਂ ਦੌਰਾਨ ਨੌਜਵਾਨ ਪੀੜ੍ਹੀ ਨੂੰ ਸਿੱਖ ਧਰਮ, ਇਤਿਹਾਸ ਤੇ ਸੇਵਾ ਭਾਵਨਾ ਨਾਲ ਜੋੜਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਵਲੋਂ ਪਿਛਲੇ 3 ਸਾਲਾਂ ਤੋਂ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਤਹਿਤ ਸ਼੍ਰੋਮਣੀ ਕਮੇਟੀ ਅਧੀਨ ਚੱਲ ਰਹੀਆਂ ਵੱਖ-ਵੱਖ ਵਿਦਿਅਕ ਸੰਸਥਾਵਾਂ ਦੇ ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੇਵਾ ਲਈ ਭੇਜਿਆ ਜਾਂਦਾ ਹੈ | ਇਸੇ ਲੜੀ ਤਹਿਤ ਅੱਜ ਗੁਰੂ ਨਾਨਕ ਕਾਲਜ ਬਟਾਲਾ ਦੇ ਕਰੀਬ 50 ਵਿਦਿਆਰਥੀਆਂ ਤੇ 20 ਸਟਾਫ਼ ਮੈਂਬਰਾਂ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਨਿਮਰਤਾ ਸਹਿਤ ਸੇਵਾ ਨਿਭਾਈ | ਇਸ ਮੌਕੇ ਕਾਲਜ ਦੇ ਪਿ੍ੰਸੀਪਲ ਡਾ. ਚਰਨਜੀਤ ਸਿੰਘ ਨੇ ਕਿਹਾ ਕਿ ਸ਼ੋ੍ਰਮਣੀ ਕਮੇਟੀ ਦਾ ਇਹ ਉਪਰਾਲਾ ਵਿਦਿਆਰਥੀਆਂ ਦੇ ਸਮੇਂ ਨੂੰ ਸਾਰਥਕ ਬਣਾਉਣ ਦੇ ਨਾਲ-ਨਾਲ ਉਨ੍ਹਾਂ ਨੂੰ ਆਪਣੀਆਂ ਧਾਰਮਿਕ ਜੜ੍ਹਾਂ, ਸਿੱਖੀ ਤੇ ਗੁਰਮਤਿ ਮੁੱਲਾਂ ਨਾਲ ਜੋੜਨ ਵਿਚ ਅਹਿਮ ਭੂਮਿਕਾ ਨਿਭਾ ਰਿਹਾ ਹੈ | ਡਾ. ਚਰਨਜੀਤ ਸਿੰਘ ਨੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ ਵਿਦਿਆ ਸੁਖਮਿੰਦਰ ਸਿੰਘ ਦੀ ਅਗਵਾਈ ਹੇਠ ਚੱਲ ਰਹੀ ਇਸ ਮੁਹਿੰਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੀਆਂ ਸੇਵਾ-ਆਧਾਰਿਤ ਗਤੀਵਿਧੀਆਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਬਹੁਤ ਲਾਭਦਾਇਕ ਹਨ | ਇਸ ਮੌਕੇ ਪ੍ਰੋ. ਨਵਤੇਜ ਕੌਰ ਬੇਦੀ, ਡਾ. ਗੁਰਬੀਰ ਸਿੰਘ ਬਰਾੜ, ਪ੍ਰੋ. ਅੰਮਿ੍ਤਪਾਲ ਸਿੰਘ, ਪ੍ਰੋ. ਗੁਰਵਿੰਦਰ ਸਿੰਘ, ਪ੍ਰੋ. ਬਚਿੱਤਰ ਸਿੰਘ, ਪ੍ਰੋ. ਨਰਿੰਦਰ ਕੌਰ, ਪ੍ਰੋ. ਰਾਜਬੀਰ ਕੌਰ, ਪ੍ਰੋ. ਦਵਿੰਦਰ ਕੌਰ, ਪ੍ਰੋ. ਵਿਸ਼ਵਜੀਤ ਸਿੰਘ, ਪ੍ਰੋ. ਅਮਨਦੀਪ ਕੌਰ, ਪ੍ਰੋ. ਸ਼ੁਭਦੀਪ ਕੌਰ, ਪ੍ਰੋ. ਕੰਵਲਜੀਤ ਕੌਰ, ਪ੍ਰੋ. ਨਵਦੀਪ ਕੌਰ, ਪ੍ਰੋ. ਮਨਪ੍ਰੀਤ ਸਿੰਘ, ਪ੍ਰੋ. ਨੇਹਾ ਢੱਲ, ਲਖਬੀਰ ਸਿੰਘ, ਨਜਿੰਦਰਪਾਲ ਸਿੰਘ, ਪਰਦੀਪ ਸਿੰਘ ਅਤੇ ਅਮਰਪ੍ਰੀਤ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਹਰਵਿੰਦਰਪਾਲ ਸਿੰਘ ਸ਼ਾਹਬਾਦ ਬਾਬਾ ਕਾਲਾ ਮੈਹਿਰ ਜੀ ਦੇ ਸਥਾਨ ਸੰਧਵਾਂ ਬਰਿਆਰ ਵਿਖੇ ਹੋਏ ਨਤਮਸਤਕ <br/> ਅਗਲੀ ਖ਼ਬਰ ਨਵੇਂ ਬਣੇ ਪੈਰਿਸ ਪ੍ਰੀਸਟ ਤੇ ਡਾਇਰੈਕਟਰ ਲਿਟਲ ਫਲਾਵਰ ਸਕੂਲ ਫਾਦਰ ਜੋਸ ਇੱਲੀਕਲ ਦਾ ਨਿੱਘਾ ਸਵਾਗਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।