ਬਟਾਲਾ, 9 ਜੂਨ (ਸਤਿੰਦਰ ਸਿੰਘ)-ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਤੋਂ ਸੀਨੀਅਰ ਕਾਂਗਰਸੀ ਆਗੂ ਐੱਸ.ਸੀ. ਵਿੰਗ ਦੇ ਉਪ ਚੇਅਰਮੈਨ ਤੇ ਕਿਸਾਨ ਵਿੰਗ ਦੇ ਜਨਰਲ ਸਕੱਤਰ ਹਰਵਿੰਦਰਪਾਲ ਸਿੰਘ ਸ਼ਾਹਬਾਦ ਆਪਣੇ ਸਾਥੀਆਂ ਸਮੇਤ ਬਾਬਾ ਕਾਲਾ ਮੈਹਿਰ ਜੀ ਦੇ ਅਸਥਾਨ ਸੰਧਵਾਂ ਬਰਿਆਰ ਵਿਖੇ ਸਾਲਾਨਾ ਜੋੜ ਮੇਲੇ 'ਤੇ ਨਤਮਸਤਕ ਹੋਣ ਲਈ ਪੁੱਜੇ | ਇਸ ਮੌਕੇ ਉਨ੍ਹਾਂ ਨੇ ਬਾਬਾ ਜੀ ਦੇ ਅਸਥਾਨ 'ਤੇ ਮੱਥਾ ਟੇਕਿਆ ਤੇ ਸਰਬੱਤ ਦੇ ਭਲੇ ਦੀ ਅਰਦਾਸ ਬੇਨਤੀ ਕੀਤੀ | ਇਸ ਮੌਕੇ ਪ੍ਰਧਾਨ ਹਰਵਿੰਦਰ ਸਿੰਘ ਰਾਣਾ ਸੰਧਵਾਂ, ਸਾ. ਸਰਪੰਚ ਗੁਰਵਿੰਦਰ ਸਿੰਘ ਬੱਬੀ, ਸਾ. ਸਰਪੰਚ ਹਰਮੀਤ ਸਿੰਘ ਸੰਧੂ ਤੋਂ ਇਲਾਵਾ ਹੋਰ ਪ੍ਰਬੰਧਕਾ ਨੇ ਹਰਵਿੰਦਰਪਾਲ ਸਿੰਘ ਸ਼ਾਹਬਾਦ ਦਾ ਸਨਮਾਨ ਕੀਤਾ | ਇਸ ਮੌਕੇ ਸ਼ਾਹਬਾਦ ਨੇ ਕਿਹਾ ਕਿ ਪ੍ਰਬੰਧਕ ਕਮੇਟੀ ਦਾ ਬਹੁਤ ਵੱਡਾ ਉਪਰਾਲਾ ਹੈ ਕਿ ਇਲਾਕੇ ਦੀਆਂ ਸੰਗਤਾਂ ਨੂੰ ਬਾਣੀ ਤੇ ਬਾਣੇ ਨਾਲ ਜੋੜਨ ਲਈ ਸਾਲਾਨਾ ਗੁਰਮਤਿ ਸਮਾਗਮ ਕਰਵਾਏ ਜਾਂਦੇ ਹਨ | ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਮੋੜਨ ਲਈ ਖੇਡ ਮੇਲਾ ਕਰਵਾਉਣਾ ਸ਼ਾਲਾਘਾਯੋਗ ਉਪਰਾਲਾ ਹੈ | ਇਸ ਮੌਕੇ ਗੁਰਜਿੰਦਰ ਸਿੰਘ ਭੋਮਾ, ਲਖਵਿੰਦਰ ਸਿੰਘ ਸਾਬਕਾ ਪੰਚ, ਸ਼ਰਨਜੀਤ ਸਿੰਘ ਯੂ.ਐੱਸ.ਏ., ਲਵਪ੍ਰੀਤ ਸਿੰਘ, ਸਰਪੰਚ ਗੁਰਮੀਤ ਸਿੰਘ ਬਰਿਆਰ, ਸੁੱਖਾ ਕੋਟਲਾ ਸੂਭਾ ਸਿੰਘ ਆਦਿ ਹਾਜ਼ਰ ਸਨ |