ਗੁਰਦਾਸਪੁਰ, 9 ਜੂਨ (ਚੱਕਰਾਜਾ)-ਪੰਜਾਬ ਕ੍ਰਿਸਚਨ ਫ਼ਰੰਟ ਵਲੋਂ ਪਿੰਡਾਂ ਅੰਦਰ ਮੀਟਿੰਗਾਂ ਕਰਕੇ ਨੌਜਵਾਨਾਂ ਨੰੂ ਲਾਮਬੰਦ ਕੀਤਾ ਜਾਵੇਗਾ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਕ੍ਰਿਸਚਨ ਫ਼ਰੰਟ ਦੇ ਫਾਉਂਡਰ ਤੇ ਸੂਬਾ ਪ੍ਰਧਾਨ ਵਿਕਟਰ ਮਸੀਹ ਨੇ ਕਿਹਾ ਕਿ ਨੌਜਵਾਨ ਕਿਸੇ ਵੀ ਕੌਮ ਦਾ ਸਰਮਾਇਆ ਤੇ ਕੌਮ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ | ਉਨ੍ਹਾਂ ਕਿਹਾ ਕਿ ਅੱਜ ਦਾ ਨੌਜਵਾਨ ਦਿਨੋਂ ਦਿਨ ਨਸ਼ੇ ਦੀ ਦਲਦਲ 'ਚ ਧਸਦਾ ਜਾ ਰਿਹਾ ਹੈ ਅਤੇ ਪਰਿਵਾਰਾਂ ਦੇ ਪਰਿਵਾਰ ਖਤਮ ਹੁੰਦੇ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਨੌਜਵਾਨਾਂ ਨੰੂ ਵੀ ਚਾਹੀਦਾ ਹੈ ਕਿ ਉਹ ਨਸ਼ੇ ਦੀ ਲੱਤ ਨੰੂ ਛੱਡ ਕੇ ਨਿਰੋਏ ਸਮਾਜ ਦੀ ਸਿਰਜਨਾ 'ਚ ਯੋਗਦਾਨ ਪਾਉਣ ਅਤੇ ਵਧੀਆ ਕੰਮ ਕਰਕੇ ਆਪਣੇ ਪਰਿਵਾਰ ਤੇ ਸਮਾਜ ਨੰੂ ਇਕ ਨਵੀਂ ਦਿੱਖ ਦੇਣ | ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਹਰ ਪਿੰਡ ਅੰਦਰ ਮੀਟਿੰਗਾਂ ਕਰਕੇ ਨੌਜਵਾਨਾਂ ਨੰੂ ਲਾਮਬੰਦ ਕੀਤਾ ਜਾਵੇਗਾ | ਇਸ ਤੋਂ ਇਲਾਵਾ ਪੰਜਾਬ ਕ੍ਰਿਸਚਨ ਫ਼ਰੰਟ ਦੀ ਮਜ਼ਬੂਤੀ ਲਈ ਵੀ ਮੀਟਿੰਗਾਂ ਕੀਤੀਆਂ ਜਾਣਗੀਆਂ | ਇਸ ਮੌਕੇ ਜ਼ਿਲ੍ਹਾ ਯੂਥ ਪ੍ਰਧਾਨ ਸੁਲੇਮਾਨ ਮਸੀਹ, ਅਣਥੋਨੀ ਮਸੀਹ, ਫਰਾਂਸਿਸ ਤਾਲਿਬ ਸਕੱਤਰ ਪੰਜਾਬ ਕ੍ਰਿਸਚਨ ਫ਼ਰੰਟ ਹਾਜ਼ਰ ਸਨ |