05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਵਾਰਡ ਨੰਬਰ 16 ਤੋਂ ਕਾਂਗਰਸੀ ਉਮੀਦਵਾਰ ਸੁਨੀਤਾ ਸ਼ਰਮਾ ਦੇ ਹੱਕ 'ਚ ਚੋਣ ਪ੍ਰਚਾਰ <br/>

ਅਜੀਤ ਡੈਸਕ 10-06-2026
ਗੁਰਦਾਸਪੁਰ, 9 ਜੂਨ (ਗੁਰਪ੍ਰਤਾਪ ਸਿੰਘ)-ਨਗਰ ਕੌਂਸਲ ਚੋਣਾਂ ਨੂੰ ਲੈ ਕੇ ਵਾਰਡ ਨੰਬਰ 16 ਤੋਂ ਕਾਂਗਰਸੀ ਉਮੀਦਵਾਰ ਸੁਨੀਤਾ ਸ਼ਰਮਾ ਦੇ ਹੱਕ 'ਚ ਚੋਣ ਪ੍ਰਚਾਰ ਤੇਜ਼ ਹੋ ਗਿਆ ਹੈ | ਪਾਰਟੀ ਆਗੂਆਂ ਤੇ ਵਰਕਰਾਂ ਵਲੋਂ ਵਾਰਡ ਦੇ ਵੱਖ-ਵੱਖ ਇਲਾਕਿਆਂ 'ਚ ਘਰ-ਘਰ ਲੋਕਾਂ ਨਾਲ ਸੰਪਰਕ ਕੀਤਾ ਗਿਆ ਤੇ ਸੁਨੀਤਾ ਸ਼ਰਮਾ ਲਈ ਵੋਟਾਂ ਦੀ ਅਪੀਲ ਕੀਤੀ ਗਈ | ਇਸ ਮੌਕੇ ਚੋਣ ਪ੍ਰਚਾਰ ਦੌਰਾਨ ਲੋਕਾਂ ਨੂੰ ਕਾਂਗਰਸ ਪਾਰਟੀ ਦੀਆਂ ਨੀਤੀਆਂ ਤੇ ਵਾਰਡ ਦੇ ਵਿਕਾਸ ਲਈ ਬਣਾਈਆਂ ਯੋਜਨਾਵਾਂ ਬਾਰੇ ਜਾਣਕਾਰੀ ਦਿੱਤੀ | ਸੁਨੀਤਾ ਸ਼ਰਮਾ ਨੇ ਕਿਹਾ ਕਿ ਜੇਕਰ ਵਾਰਡ ਵਾਸੀ ਉਨ੍ਹਾਂ ਨੂੰ ਸੇਵਾ ਦਾ ਮੌਕਾ ਦਿੰਦੇ ਹਨ ਤਾਂ ਉਹ ਇਲਾਕੇ ਦੀਆਂ ਮੁੱਖ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਨ ਲਈ ਯਤਨਸ਼ੀਲ ਰਹਿਣਗੇ | ਉਨ੍ਹਾਂ ਕਿਹਾ ਕਿ ਸਾਫ਼-ਸਫ਼ਾਈ, ਪੀਣ ਵਾਲੇ ਪਾਣੀ ਦੀ ਸੁਵਿਧਾ, ਸੜਕਾਂ ਦੀ ਮੁਰੰਮਤ ਅਤੇ ਹੋਰ ਬੁਨਿਆਦੀ ਸਹੂਲਤਾਂ ਨੂੰ ਬਿਹਤਰ ਬਣਾਉਣਾ ਉਨ੍ਹਾਂ ਦੀ ਪਹਿਲ ਹੋਵੇਗੀ | ਚੋਣ ਪ੍ਰਚਾਰ ਦੌਰਾਨ ਵਾਰਡ ਵਾਸੀਆਂ ਵਲੋਂ ਵੀ ਭਰਵਾਂ ਹੁੰਗਾਰਾ ਦਿੱਤਾ ਤੇ ਕਈ ਲੋਕਾਂ ਨੇ ਸੁਨੀਤਾ ਸ਼ਰਮਾ ਨੂੰ ਸਮਰਥਨ ਦੇਣ ਦਾ ਭਰੋਸਾ ਦਿੱਤਾ | ਕਾਂਗਰਸੀ ਆਗੂਆਂ ਨੇ ਦਾਅਵਾ ਕੀਤਾ ਕਿ ਲੋਕ ਵਿਕਾਸ ਤੇ ਇਮਾਨਦਾਰ ਪ੍ਰਤੀਨਿਧਤਾ ਦੇ ਮੁੱਦੇ 'ਤੇ ਕਾਂਗਰਸ ਦੇ ਹੱਕ 'ਚ ਫ਼ੈਸਲਾ ਕਰਨਗੇ ਅਤੇ ਨਗਰ ਕੌਂਸਲ ਚੋਣਾਂ ਵਿਚ ਪਾਰਟੀ ਨੂੰ ਸ਼ਾਨਦਾਰ ਜਿੱਤ ਮਿਲੇਗੀ |

ਪਿਛਲੀ ਖ਼ਬਰ ਮੰਤਰੀ ਹਰਭਜਨ ਸਿੰਘ ਈ.ਟੀ.ਓ. ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਵਲੋਂ ਸ਼ਹਿਰ ਅੰਦਰ ਬੈਂਡ ਵਾਜੇ ਵਜਾ ਕੇ ਰੋਡ ਸ਼ੋਅ ਅਗਲੀ ਖ਼ਬਰ ਸਤਿਗੁਰੂ ਕਬੀਰ ਸਾਹਿਬ ਦੇ ਪ੍ਰਕਾਸ਼ ਉਤਸਵ ਦੇ ਸੰਬੰਧ ਵਿਚ ਪ੍ਰਬੰਧਕੀ ਕਮੇਟੀ ਦੀ ਮੀਟਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।