05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਐਡਵੋਕੇਟ ਅਮਰਜੋਤ ਸਿੰਘ ਬੱਬੇਹਾਲੀ ਨੇ ਸੁਨੀਲ ਮਹਾਜਨ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ <br/>

ਅਜੀਤ ਡੈਸਕ 10-06-2026
ਗੁਰਦਾਸਪੁਰ, 9 ਜੂਨ (ਚੱਕਰਾਜਾ)-ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸੁਨੀਲ ਮਹਾਜਨ ਦੇ ਹੱਕ ਵਿਚ ਚੋਣ ਪ੍ਰਚਾਰ ਤੇਜ਼ ਹੋ ਗਿਆ ਹੈ | ਇਸੇ ਤਹਿਤ ਸੀਨੀਅਰ ਅਕਾਲੀ ਆਗੂ ਐਡਵੋਕੇਟ ਅਮਰਜੋਤ ਸਿੰਘ ਬੱਬੇਹਾਲੀ ਨੇ ਵਾਰਡ 'ਚ ਘਰ ਘਰ ਮੁਹਿੰਮ ਚਲਾ ਕੇ ਲੋਕਾਂ ਨਾਲ ਸੰਪਰਕ ਕੀਤਾ ਅਤੇ ਸੁਨੀਲ ਮਹਾਜਨ ਨੂੰ ਭਾਰੀ ਬਹੁਮਤ ਨਾਲ ਜਿਤਾਉਣ ਦੀ ਅਪੀਲ ਕੀਤੀ | ਇਸ ਮੌਕੇ ਐਡਵੋਕੇਟ ਬੱਬੇਹਾਲੀ ਨੇ ਕਿਹਾ ਕਿ ਸੁਨੀਲ ਮਹਾਜਨ ਇਕ ਇਮਾਨਦਾਰ, ਮਿਹਨਤੀ ਅਤੇ ਲੋਕਾਂ ਦੇ ਦੁੱਖ-ਸੁੱਖ ਵਿਚ ਹਮੇਸ਼ਾ ਖੜ੍ਹੇ ਰਹਿਣ ਵਾਲੇ ਆਗੂ ਹਨ | ਉਨ੍ਹਾਂ ਕਿਹਾ ਕਿ ਵਾਰਡ ਦੇ ਸਰਵਪੱਖੀ ਵਿਕਾਸ ਅਤੇ ਲੋਕਾਂ ਦੀਆਂ ਮੁੱਢਲੀਆਂ ਸਮੱਸਿਆਵਾਂ ਦੇ ਹੱਲ ਲਈ ਸੁਨੀਲ ਮਹਾਜਨ ਸਭ ਤੋਂ ਯੋਗ ਉਮੀਦਵਾਰ ਹਨ | ਸੁਨੀਲ ਮਹਾਜਨ ਨੇ ਲੋਕਾਂ ਵਲੋਂ ਮਿਲ ਰਹੇ ਭਰਪੂਰ ਸਮਰਥਨ ਲਈ ਧੰਨਵਾਦ ਕਰਦਿਆਂ ਕਿਹਾ ਕਿ ਚੋਣ ਜਿੱਤਣ ਤੋਂ ਬਾਅਦ ਵਾਰਡ ਦੇ ਵਿਕਾਸ ਨੂੰ ਪਹਿਲ ਦੇ ਆਧਾਰ 'ਤੇ ਅੱਗੇ ਵਧਾਇਆ ਜਾਵੇਗਾ | ਉਨ੍ਹਾਂ ਭਰੋਸਾ ਦਿੱਤਾ ਕਿ ਸਫ਼ਾਈ, ਪੀਣ ਵਾਲੇ ਪਾਣੀ, ਸੜਕਾਂ ਅਤੇ ਸਟਰੀਟ ਲਾਈਟਾਂ ਵਰਗੀਆਂ ਮੁੱਢਲੀਆਂ ਸਹੂਲਤਾਂ ਨੂੰ ਹੋਰ ਬਿਹਤਰ ਬਣਾਇਆ ਜਾਵੇਗਾ | ਚੋਣ ਪ੍ਰਚਾਰ ਦੌਰਾਨ ਵੱਡੀ ਗਿਣਤੀ ਵਿਚ ਪਾਰਟੀ ਵਰਕਰ ਤੇ ਸਥਾਨਕ ਨਿਵਾਸੀ ਹਾਜ਼ਰ ਸਨ, ਜਿਨ੍ਹਾਂ ਨੇ ਸੁਨੀਲ ਮਹਾਜਨ ਨੂੰ ਪੂਰਾ ਸਮਰਥਨ ਦੇਣ ਦਾ ਭਰੋਸਾ ਦਿੱਤਾ |

ਪਿਛਲੀ ਖ਼ਬਰ ਚਾਰ ਮਹੀਨਿਆਂ ਬਾਅਦ ਪੰਜਾਬ 'ਚ ਕਾਂਗਰਸ ਦੀ ਸਰਕਾਰ ਬਣੇਗੀ-ਪਾਹੜਾ ਅਗਲੀ ਖ਼ਬਰ ਵਾਰਡ ਨੰਬਰ 19 ਤੋਂ ਆਜ਼ਾਦ ਉਮੀਦਵਾਰ ਜੰਗ ਬਹਾਦਰ ਨੇ ਘਰ-ਘਰ ਕੀਤਾ ਚੋਣ ਪ੍ਰਚਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।