05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਵਾਰਡ ਨੰਬਰ-17 ਤੋਂ ਕਾਂਗਰਸ ਉਮੀਦਵਾਰ ਵਰੁਣ ਸ਼ਰਮਾ ਨੇ ਕੀਤਾ ਚੋਣ ਪ੍ਰਚਾਰ <br/>

ਅਜੀਤ ਡੈਸਕ 10-06-2026
ਗੁਰਦਾਸਪੁਰ, 9 ਮਾਰਚ (ਗੁਰਪ੍ਰਤਾਪ ਸਿੰਘ)-ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਵਾਰਡ ਨੰਬਰ-17 ਤੋਂ ਕਾਂਗਰਸੀ ਉਮੀਦਵਾਰ ਵਰੁਣ ਸ਼ਰਮਾ ਨੇ ਆਪਣੇ ਸਮਰਥਕਾਂ ਨਾਲ ਘਰ ਘਰ ਚੋਣ ਪ੍ਰਚਾਰ ਕੀਤਾ | ਇਸ ਦੌਰਾਨ ਉਨ੍ਹਾਂ ਨੇ ਵਾਰਡ ਦੇ ਵੱਖ-ਵੱਖ ਮੁਹੱਲਿਆਂ ਦਾ ਦੌਰਾ ਕਰਕੇ ਲੋਕਾਂ ਨਾਲ ਮੁਲਾਕਾਤ ਕੀਤੀ ਅਤੇ ਆਪਣੇ ਹੱਕ ਵਿਚ ਵੋਟਾਂ ਦੀ ਅਪੀਲ ਕੀਤੀ | ਵਰੁਣ ਸ਼ਰਮਾ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਹਮੇਸ਼ਾ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਹੈ ਅਤੇ ਅੱਗੇ ਵੀ ਵਿਕਾਸ ਕਾਰਜਾਂ ਨੂੰ ਜਾਰੀ ਰੱਖਿਆ ਜਾਵੇਗਾ | ਉਨ੍ਹਾਂ ਕਿਹਾ ਕਿ ਵਾਰਡ 'ਚ ਸੜਕਾਂ, ਸੀਵਰੇਜ, ਸਫ਼ਾਈ ਅਤੇ ਹੋਰ ਬੁਨਿਆਦੀ ਸਹੂਲਤਾਂ ਨੂੰ ਬਿਹਤਰ ਬਣਾਉਣਾ ਉਨ੍ਹਾਂ ਦੀ ਪਹਿਲ ਹੋਵੇਗੀ | ਚੋਣ ਪ੍ਰਚਾਰ ਦੌਰਾਨ ਵੱਡੀ ਗਿਣਤੀ 'ਚ ਨੌਜਵਾਨਾਂ, ਮਹਿਲਾਵਾਂ ਅਤੇ ਇਲਾਕਾ ਨਿਵਾਸੀਆਂ ਨੇ ਵਰੁਣ ਸ਼ਰਮਾ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਸਮਰਥਨ ਦੇਣ ਦਾ ਭਰੋਸਾ ਦਿੱਤਾ | ਲੋਕਾਂ ਨੇ ਕਿਹਾ ਕਿ ਉਹ ਅਜਿਹੇ ਉਮੀਦਵਾਰ ਨੂੰ ਚੁਣਨਾ ਚਾਹੁੰਦੇ ਹਨ ਜੋ ਹਮੇਸ਼ਾ ਲੋਕਾਂ 'ਚ ਰਹਿ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰੇ | ਜ਼ਿਕਰਯੋਗ ਹੈ ਕਿ ਗੁਰਦਾਸਪੁਰ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਸਾਰੇ ਸਿਆਸੀ ਦਲਾਂ ਵਲੋਂ ਚੋਣ ਪ੍ਰਚਾਰ ਤੇਜ਼ ਕਰ ਦਿੱਤਾ ਹੈ ਅਤੇ ਉਮੀਦਵਾਰਾਂ ਵਲੋਂ ਘਰ-ਘਰ ਜਾ ਕੇ ਵੋਟਰਾਂ ਨਾਲ ਸੰਪਰਕ ਕੀਤਾ ਜਾ ਰਿਹਾ ਹੈ | ਗੁਰਦਾਸਪੁਰ ਵਿਖੇ ਨਗਰ ਕੌਂਸਲ ਚੋਣਾਂ ਲਈ ਸਿਆਸੀ ਸਰਗਰਮੀਆਂ ਲਗਾਤਾਰ ਵੱਧ ਰਹੀਆਂ ਹਨ |

ਪਿਛਲੀ ਖ਼ਬਰ ਗ਼ਰੀਬ ਪਰਿਵਾਰਾਂ ਨੰੂ ਮਿਲੇ ਪੰਜ-ਪੰਜ ਮਰਲੇ ਦੇ ਪਲਾਟ ਅਗਾਂਹ ਵੇਚ ਕੇ ਮਕਾਨ ਦੀ ਉਸਾਰੀ ਕਰਨ ਦੇ ਲਗਾਏ ਦੋਸ਼ <br/> ਅਗਲੀ ਖ਼ਬਰ ਚਾਰ ਮਹੀਨਿਆਂ ਬਾਅਦ ਪੰਜਾਬ 'ਚ ਕਾਂਗਰਸ ਦੀ ਸਰਕਾਰ ਬਣੇਗੀ-ਪਾਹੜਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।