05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਵਿਧਾਇਕ ਸ਼ੈਰੀ ਕਲਸੀ ਨੇ 'ਮੇਰੀ ਰਸੋਈ' ਯੋਜਨਾ ਤਹਿਤ ਓਹਰੀ ਗੇਟ ਬਟਾਲਾ ਵਿਖੇ ਰਾਸ਼ਨ ਕਿੱਟਾਂ ਵੰਡੀਆਂ

ਅਜੀਤ ਡੈਸਕ 10-06-2026
ਬਟਾਲਾ, 9 ਜੂਨ (ਸਤਿੰਦਰ ਸਿੰਘ)-ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਵਲੋਂ ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦੁਆਰਾ ਸ਼ੁਰੂ ਕੀਤੀ ਗਈ 'ਮੇਰੀ ਰਸੋਈ' ਯੋਜਨਾ ਤਹਿਤ ਓਹਰੀ ਗੇਟ ਬਟਾਲਾ ਵਿਖੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਗਈਆਂ | ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹਮੇਸ਼ਾ ਲੋਕ ਭਲਾਈ ਤੇ ਸਮਾਜ ਦੇ ਹਰ ਵਰਗ ਦੀ ਸੇਵਾ ਲਈ ਵਚਨਬੱਧ ਹੈ ਅਤੇ ਲੋਕਾਂ ਨਾਲ ਕੀਤੀਆਂ ਗਾਰੰਟੀਆਂ ਨੂੰ ਪੂਰਾ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਲੋਕ ਹਿੱਤ ਵਿਚ ਵੱਡੇ ਉਪਰਾਲੇ ਕੀਤੇ ਗਏ ਹਨ ਅਤੇ ਲੋਕਾਂ ਦੀ ਸਿਹਤ ਸਹੂਲਤ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਲਾਗੂ ਕੀਤੀ ਗਈ ਹੈ, ਜਿਸ ਤਹਿਤ ਬਿਮਾਰੀ ਦਾ ਇਲਾਜ ਕਰਵਾਉਣ ਲਈ 10 ਲੱਖ ਰੁਪਏ ਤੱਕ ਦੀ ਕੈਸ਼ਲੈੱਸ ਸਹੂਲਤ ਮੁਹੱਈਆ ਕਰਵਾਈ ਗਈ ਹੈ | ਉਨ੍ਹਾਂ ਕਿਹਾ ਕਿ ਹਲਕਾ ਬਟਾਲਾ ਅੰਦਰ ਸਰਬਪੱਖੀ ਵਿਕਾਸ ਕੰਮ ਤੇਜ਼ੀ ਨਾਲ ਚੱਲ ਰਹੇ ਹਨ | ਪਿੰਡਾਂ ਵਿਚ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਖੇਡ ਮੈਦਾਨ ਤਿਆਰ ਕੀਤੇ ਗਏ ਹਨ | ਪਿੰਡਾਂ ਵਿਚ ਸ਼ਾਨਦਾਰ ਪਾਰਕਾਂ ਦੀ ਉਸਾਰੀ ਕੀਤੀ ਗਈ ਹੈ | ਪਿੰਡਾਂ ਵਿਚ ਗੰਦੇ ਪਾਣੀ ਦੀ ਨਿਕਾਸੀ ਲਈ ਸੀਵਰੇਜ ਪਾਉਣ ਸਮੇਤ ਵੱਖ-ਵੱਖ ਵਿਕਾਸ ਕਾਰਜ ਕਰਵਾਏ ਗਏ ਹਨ |
ਪਿਛਲੀ ਖ਼ਬਰ ਪਿੰਡ ਚੱਕ ਸ਼ਰੀਫ਼ 'ਚ ਪੰਚਾਇਤੀ ਜ਼ਮੀਨ ਦੀ ਹੋਈ ਨਿਸ਼ਾਨਦੇਹੀ ਅਗਲੀ ਖ਼ਬਰ ਪਿੰਡ ਕਲੇਰ ਕਲਾਂ ਵਿਖੇ ਟਰੈਕਟਰ ਪਲਟਣ ਨਾਲ ਕਿਸਾਨ ਹਰਜੀਤ ਸਿੰਘ ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।