06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਪਿੰਡ ਚੱਕ ਸ਼ਰੀਫ਼ 'ਚ ਪੰਚਾਇਤੀ ਜ਼ਮੀਨ ਦੀ ਹੋਈ ਨਿਸ਼ਾਨਦੇਹੀ

ਅਜੀਤ ਡੈਸਕ 10-06-2026
ਭੈਣੀ ਮੀਆਂ ਖਾਂ, 9 ਜੂਨ (ਜਸਬੀਰ ਸਿੰਘ ਬਾਜਵਾ)-ਪਿੰਡ ਚੱਕ ਸ਼ਰੀਫ਼ ਵਿਚ ਸ਼ਾਮਿਲ ਬੇਚਰਾਗ ਪਿੰਡ ਨੁਕਤੀਪੁਰ ਵਿਚ ਪੈਂਦੇ ਕਰੀਬ ਢਾਈ ਕਿੱਲੇ ਪੰਚਾਇਤੀ ਰਕਬੇ ਦੀ ਅੱਜ ਮਾਲ ਵਿਭਾਗ ਵਲੋਂ ਸਰਕਾਰੀ ਤੌਰ 'ਤੇ ਨਿਸ਼ਾਨਦੇਹੀ ਕੀਤੀ ਗਈ | ਇਸ ਕਾਰਵਾਈ ਨਾਲ ਪਿੰਡ ਦੇ ਖੇਡ ਮੈਦਾਨ ਤੇ ਛੱਪੜ ਦੀ ਜ਼ਮੀਨ 'ਤੇ ਹੋਏ ਨਾਜਾਇਜ਼ ਕਬਜ਼ੇ ਛੁਡਵਾਉਣ ਦਾ ਰਸਤਾ ਸਾਫ਼ ਹੋ ਗਿਆ ਹੈ, ਨਿਸ਼ਾਨਦੇਹੀ ਦੀ ਇਸ ਪ੍ਰਕਿਰਿਆ ਨੂੰ ਮੁਕੰਮਲ ਕਰਨ ਲਈ ਮਾਲ ਵਿਭਾਗ ਦੇ ਕਾਨੂੰਗੋ ਗੁਰਦੀਪ ਸਿੰਘ ਵਿਸ਼ੇਸ਼ ਤੌਰ 'ਤੇ ਪਹੁੰਚੇ | ਉਨ੍ਹਾਂ ਵਲੋਂ ਪਿੰਡ ਦੀ ਪੰਚਾਇਤ, ਮੁਹਤਬਰਾਂ ਤੇ ਪਿੰਡ ਵਾਸੀਆਂ ਦੀ ਹਾਜ਼ਰੀ ਵਿਚ ਜ਼ਮੀਨ ਦੀ ਪੈਮਾਇਸ਼ ਕਰਕੇ ਨਿਸ਼ਾਨੀਆਂ ਲਗਵਾਈਆਂ ਗਈਆਂ | ਇਸ ਮੌਕੇ ਪਿੰਡ ਚੱਕ ਸ਼ਰੀਫ਼ ਦੇ ਸਰਪੰਚ ਬਲਜੀਤ ਸਿੰਘ ਅਤੇ ਨੰਬਰਦਾਰ ਬਿਕਰਮਜੀਤ ਸਿੰਘ ਨੇ ਦੱਸਿਆ ਕਿ ਪਿੰਡ ਨੁਕਤੀਪੁਰ ਦੇ ਹਿੱਸੇ ਆਉਂਦੇ ਕਰੀਬ ਢਾਈ ਕਿੱਲੇ ਰਕਬੇ ਦੀ ਨਿਸ਼ਾਨਦੇਹੀ ਕਰਵਾਈ ਗਈ ਹੈ, ਜਿਸ ਵਿਚ ਪਿੰਡ ਦਾ ਖੇਡ ਮੈਦਾਨ ਤੇ ਛੱਪੜ ਸ਼ਾਮਿਲ ਹਨ | ਕਬਜ਼ਾਧਾਰੀ ਭਾਵੇਂ ਮੌਕੇ ਤੋਂ ਹਟ ਗਏ ਹਨ, ਪਰ ਪੰਚਾਇਤ ਵਲੋਂ ਹੁਣ ਨਿਸ਼ਾਨਦੇਹੀ ਵਾਲੀ ਜਗ੍ਹਾ 'ਤੇ ਪੱਕੀ ਵੱਟ ਪਵਾਈ ਜਾਵੇਗੀ | ਜੇਕਰ ਭਵਿੱਖ ਵਿਚ ਕਿਸੇ ਨੇ ਵੀ ਇਸ ਦੀ ਉਲੰਘਣਾ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਸ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ | ਇਸ ਮੌਕੇ ਹਾਜ਼ਰ ਕਾਨੂੰਗੋ ਗੁਰਦੀਪ ਸਿੰਘ ਨੇ ਗੱਲਬਾਤ ਕਰਦਿਆਂ ਪੁਸ਼ਟੀ ਕੀਤੀ ਕਿ ਸਰਕਾਰੀ ਰਿਕਾਰਡ ਅਨੁਸਾਰ ਨਿਸ਼ਾਨੀਆਂ ਲਗਾ ਦਿੱਤੀਆਂ ਗਈਆਂ ਹਨ | ਉਨ੍ਹਾਂ ਸਪੱਸ਼ਟ ਸ਼ਬਦਾਂ 'ਚ ਚਿਤਾਵਨੀ ਦਿੱਤੀ ਕਿ ਜੇਕਰ ਕਿਸੇ ਵੀ ਵਿਅਕਤੀ ਨੇ ਸਰਕਾਰੀ ਨਿਸ਼ਾਨੀਆਂ ਨਾਲ ਤੋੜ-ਭੰਨ ਕੀਤੀ ਜਾਂ ਦੁਬਾਰਾ ਨਾਜਾਇਜ਼ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਸ ਵਿਰੁੱਧ ਕਾਨੂੰਨ ਮੁਤਾਬਕ ਸਖ਼ਤ ਕਾਰਵਾਈ ਕੀਤੀ ਜਾਵੇਗੀ | ਇਸ ਮੌਕੇ ਪਿੰਡ ਦੇ ਵੱਡੀ ਗਿਣਤੀ ਵਿਚ ਪੰਚਾਇਤ ਮੈਂਬਰ ਤੇ ਪਿੰਡ ਵਾਸੀ ਹਾਜ਼ਰ ਸਨ |
ਪਿਛਲੀ ਖ਼ਬਰ ਕੇਵਲ ਸਿੰਘ ਢਿੱਲੋਂ ਦੀ ਨਿਯੁਕਤੀ ਨਾਲ ਪੰਜਾਬ ਵਿੱਚ ਭਾਜਪਾ ਹੋਵੇਗੀ ਹੋਰ ਮਜ਼ਬੂਤ : ਬਲਵਿੰਦਰ ਸਿੰਘ ਲਾਡੀ ਅਗਲੀ ਖ਼ਬਰ ਵਿਧਾਇਕ ਸ਼ੈਰੀ ਕਲਸੀ ਨੇ 'ਮੇਰੀ ਰਸੋਈ' ਯੋਜਨਾ ਤਹਿਤ ਓਹਰੀ ਗੇਟ ਬਟਾਲਾ ਵਿਖੇ ਰਾਸ਼ਨ ਕਿੱਟਾਂ ਵੰਡੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।