06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਕੇਵਲ ਸਿੰਘ ਢਿੱਲੋਂ ਦੀ ਨਿਯੁਕਤੀ ਨਾਲ ਪੰਜਾਬ ਵਿੱਚ ਭਾਜਪਾ ਹੋਵੇਗੀ ਹੋਰ ਮਜ਼ਬੂਤ : ਬਲਵਿੰਦਰ ਸਿੰਘ ਲਾਡੀ

ਅਜੀਤ ਡੈਸਕ 10-06-2026
ਬਟਾਲਾ, 9 ਜੂਨ (ਸਤਿੰਦਰ ਸਿੰਘ)-ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਵਲੋਂ ਕੇਵਲ ਸਿੰਘ ਢਿੱਲੋਂ ਨੂੰ ਭਾਰਤੀ ਜਨਤਾ ਪਾਰਟੀ ਪੰਜਾਬ ਦਾ ਪ੍ਰਧਾਨ ਨਿਯੁਕਤ ਕਰਨ 'ਤੇ ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਵਲੋਂ ਉਨ੍ਹਾਂ ਨੂੰ ਮੁਬਾਰਕਬਾਦ ਦਿੱਤੀ ਗਈ | ਇਸ ਮੌਕੇ ਸ: ਲਾਡੀ ਨੇ ਕਿਹਾ ਕਿ ਕੇਵਲ ਸਿੰਘ ਢਿੱਲੋਂ ਇਕ ਮਿਹਨਤੀ, ਤਜਰਬੇਕਾਰ ਅਤੇ ਜ਼ਮੀਨੀ ਪੱਧਰ ਨਾਲ ਜੁੜੇ ਹੋਏ ਆਗੂ ਹਨ, ਜਿਨ੍ਹਾਂ ਦੀ ਅਗਵਾਈ ਹੇਠ ਪੰਜਾਬ ਵਿਚ ਭਾਰਤੀ ਜਨਤਾ ਪਾਰਟੀ ਹੋਰ ਮਜ਼ਬੂਤੀ ਨਾਲ ਉਭਰੇਗੀ | ਉਨ੍ਹਾਂ ਕਿਹਾ ਕਿ ਪਾਰਟੀ ਹਾਈਕਮਾਂਡ ਵਲੋਂ ਕੀਤਾ ਗਿਆ ਇਹ ਫੈਸਲਾ ਪੰਜਾਬ ਦੇ ਕਾਰਕੁੰਨਾਂ ਵਿਚ ਨਵਾਂ ਜੋਸ਼ ਤੇ ਉਤਸ਼ਾਹ ਭਰਨ ਵਾਲਾ ਸਾਬਤ ਹੋਵੇਗਾ | ਸ: ਲਾਡੀ ਨੇ ਕਿਹਾ ਕਿ ਕੇਵਲ ਸਿੰਘ ਢਿੱਲੋਂ ਦੀ ਨਿਯੁਕਤੀ ਨਾਲ ਪਾਰਟੀ ਨੂੰ ਸੰਗਠਨਾਤਮਕ ਤੌਰ 'ਤੇ ਵੱਡਾ ਫਾਇਦਾ ਮਿਲੇਗਾ ਤੇ ਪਿੰਡਾਂ ਤੋਂ ਲੈ ਕੇ ਸ਼ਹਿਰਾਂ ਤੱਕ ਭਾਜਪਾ ਦਾ ਜਨ ਆਧਾਰ ਹੋਰ ਵਧੇਗਾ | ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਰਵਾਇਤੀ ਪਾਰਟੀਆਂ ਤੋਂ ਉਕਤਾ ਚੁੱਕੇ ਹਨ ਅਤੇ ਭਾਜਪਾ ਨੂੰ ਇਕ ਮਜ਼ਬੂਤ ਵਿਕਲਪ ਵਜੋਂ ਦੇਖ ਰਹੇ ਹਨ | ਉਨ੍ਹਾਂ ਹੋਰ ਕਿਹਾ ਕਿ ਭਾਜਪਾ ਹਮੇਸ਼ਾ ਹੀ ਦੇਸ਼ ਤੇ ਲੋਕਾਂ ਦੇ ਹਿੱਤਾਂ ਲਈ ਕੰਮ ਕਰਦੀ ਆਈ ਹੈ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਦੇਸ਼ ਨੇ ਵਿਕਾਸ ਦੇ ਨਵੇਂ ਮਾਪਦੰਡ ਸਥਾਪਤ ਕੀਤੇ ਹਨ | ਪੰਜਾਬ ਵਿਚ ਵੀ ਪਾਰਟੀ ਆਮ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉਤਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰੇਗੀ | ਸ: ਲਾਡੀ ਨੇ ਨਵ-ਨਿਯੁਕਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਵਿਸ਼ਵਾਸ ਜਤਾਇਆ ਕਿ ਉਨ੍ਹਾਂ ਦੀ ਅਗਵਾਈ ਹੇਠ ਪੰਜਾਬ ਵਿਚ ਭਾਜਪਾ ਨਵੀਆਂ ਉੱਚਾਈਆਂ ਨੂੰ ਛੂਹੇਗੀ ਤੇ ਆਉਣ ਵਾਲੇ ਸਮੇਂ ਵਿਚ ਪਾਰਟੀ ਹੋਰ ਵੱਡੇ ਪੱਧਰ 'ਤੇ ਲੋਕਾਂ ਦਾ ਵਿਸ਼ਵਾਸ ਜਿੱਤਣ ਵਿਚ ਕਾਮਯਾਬ ਹੋਵੇਗੀ |
ਪਿਛਲੀ ਖ਼ਬਰ ਹਥਿਆਰਬੰਦ ਸੈਨਾਵਾਂ 'ਚ ਅਫ਼ਸਰ ਬਣਨ ਦੇ ਚਾਹਵਾਨ ਨੌਜਵਾਨਾਂ ਲਈ ਸੁਨਹਿਰੀ ਮੌਕਾ ਅਗਲੀ ਖ਼ਬਰ ਪਿੰਡ ਚੱਕ ਸ਼ਰੀਫ਼ 'ਚ ਪੰਚਾਇਤੀ ਜ਼ਮੀਨ ਦੀ ਹੋਈ ਨਿਸ਼ਾਨਦੇਹੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।