06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਹਥਿਆਰਬੰਦ ਸੈਨਾਵਾਂ 'ਚ ਅਫ਼ਸਰ ਬਣਨ ਦੇ ਚਾਹਵਾਨ ਨੌਜਵਾਨਾਂ ਲਈ ਸੁਨਹਿਰੀ ਮੌਕਾ

ਅਜੀਤ ਡੈਸਕ 10-06-2026
ਗੁਰਦਾਸਪੁਰ, 9 ਜੂਨ (ਚੱਕਰਾਜਾ)-ਪੰਜਾਬ ਸਰਕਾਰ ਵਲੋਂ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ ਵਿਭਾਗ ਅਧੀਨ ਇਕ ਵਿਸ਼ੇਸ਼ ਪਹਿਲਕਦਮੀ ਕਰਦਿਆਂ ਸਰਦਾਰ ਬਹਾਦਰ ਅਮੀਨ ਚੰਦ ਸੋਨੀ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਬਾਜਵਾੜਾ (ਹੁਸ਼ਿਆਰਪੁਰ) ਵਿਖੇ ਹਥਿਆਰਬੰਦ ਸੈਨਾਵਾਂ 'ਚ ਅਫ਼ਸਰ ਬਣਨ ਦੇ ਚਾਹਵਾਨ ਨੌਜਵਾਨਾਂ ਲਈ ਲਿਖਤੀ ਤੇ ਐਸ.ਐਸ.ਬੀ ਦੀ ਟ੍ਰੇਨਿੰਗ ਦਿੱਤੀ ਜਾਣੀ ਹੈ | ਜ਼ਿਲ੍ਹਾ ਰੁਜ਼ਗਾਰ ਅਫਸਰ ਪ੍ਰਸ਼ੋਤਮ ਸਿੰਘ ਨੇ ਦੱਸਿਆ ਕਿ ਇਸ ਇੰਸਟੀਚਿਊਟ ਦਾ ਮੁੱਖ ਉਦੇਸ਼ ਪੰਜਾਬ ਦੇ ਹੋਣਹਾਰ ਨੌਜਵਾਨਾਂ ਨੂੰ ਗ੍ਰੈਜੂਏਟ ਪੱਧਰ 'ਤੇ ਭਾਰਤੀ ਸੈਨਾ ਵਿਚ ਭਰਤੀ ਹੋਣ ਲਈ ਵੱਖ-ਵੱਖ ਪ੍ਰਤੀਯੋਗੀ ਪ੍ਰੀਖਿਆਵਾਂ, ਜਿਵੇਂ ਕਿ 34S, 1631T, OT1 ਆਦਿ ਦੀ ਤਿਆਰੀ ਕਰਵਾਉਣਾ ਹੈ | ਇਸ ਸਿਖਲਾਈ ਪ੍ਰੋਗਰਾਮ ਦਾ ਪਹਿਲਾ ਬੈਚ ਜੁਲਾਈ ਦੇ ਪਹਿਲੇ ਹਫ਼ਤੇ ਤੋਂ ਸ਼ੁਰੂ ਹੋਣ ਜਾ ਰਿਹਾ ਹੈ | ਸੰਸਥਾ ਵਲੋਂ ਐਂਟਰਸ ਪ੍ਰੀਖਿਆ ਲਈ 3 ਮਹੀਨਿਆਂ ਦੀ ਵਿਸ਼ੇਸ਼ ਅਕਾਦਮਿਕ ਟ੍ਰੇਨਿੰਗ ਅਤੇ 3 ਹਫ਼ਤਿਆਂ ਦੀ ਸਪੈਸ਼ਲ ਐੱਸ.ਐੱਸ.ਬੀ ਟ੍ਰੇਨਿੰਗ ਦਿੱਤੀ ਜਾਵੇਗੀ | ਇਸ ਸਿਖਲਾਈ ਪ੍ਰੋਗਰਾਮ ਦਾ ਲਾਭ ਉਹ ਨੌਜਵਾਨ ਉਠਾ ਸਕਦੇ ਹਨ ਜੋ ਆਪਣੀ ਗ੍ਰੈਜੂਏਸ਼ਨ ਪੂਰੀ ਕਰ ਚੁੱਕੇ ਹਨ ਜਾਂ ਇਸ ਵੇਲੇ ਗ੍ਰੈਜੂਏਸ਼ਨ ਦੀ ਪੜ੍ਹਾਈ ਕਰ ਰਹੇ ਹਨ | ਉਨ੍ਹਾਂ ਦੱਸਿਆ ਕਿ ਸੰਸਥਾ ਵਲੋਂ ਲੋੜਵੰਦ ਅਤੇ ਇੱਛੁਕ ਉਮੀਦਵਾਰਾਂ ਲਈ ਹੋਸਟਲ ਦੀ ਸਹੂਲਤ ਮੁਹੱਈਆ ਕਰਵਾਈ ਜਾਵੇਗੀ | ਯੋਗ ਉਮੀਦਵਾਰ ਨਿਰਧਾਰਿਤ ਬੇਨਤੀ ਫਾਰਮ ਭਰ ਕੇ 18 ਜੂਨ ਜਾਂ ਇਸ ਤੋਂ ਪਹਿਲਾਂ ਇੰਸਟੀਚਿਊਟ ਦੀ ਅਧਿਕਾਰਿਤ ਈਮੇਲ ਆਈ.ਡੀ sbacsafpihoshiarpur0gmail.com 'ਤੇ ਭੇਜ ਸਕਦੇ ਹਨ | ਜ਼ਿਲ੍ਹਾ ਰੁਜ਼ਗਾਰ ਅਫਸਰ ਪ੍ਰਸ਼ੋਤਮ ਸਿੰਘ ਵਲੋਂ ਹਥਿਆਰਬੰਦ ਸੈਨਾਵਾਂ 'ਚ ਅਫ਼ਸਰ ਬਣਨ ਦੇ ਚਾਹਵਾਨ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਨੌਜਵਾਨ ਇਸ ਸੁਨਹਿਰੀ ਮੌਕਾ ਦਾ ਲਾਭ ਉਠਾਉਂਦੇ ਹੋਏ ਦੇਸ਼ ਦੀ ਸੇਵਾ ਵਿਚ ਆਪਣਾ ਯੋਗਦਾਨ ਪਾਉਣ ਅਤੇ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ | ਵਧੇਰੇ ਜਾਣਕਾਰੀ ਲਈ ਪ੍ਰਾਰਥੀ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਕਮਰਾ ਨੰ:217 ਬਲਾਕ -ਬੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ ਵਿਖੇ ਨਿੱਜੀ ਤੌਰ 'ਤੇ ਆ ਕੇ ਜਾਣਕਾਰੀ ਹਾਸਲ ਕਰ ਸਕਦੇ ਹਨ |
ਪਿਛਲੀ ਖ਼ਬਰ ਸ੍ਰੀ ਹਰਿਗੋਬਿੰਦਪੁਰ ਨਗਰ ਕੌਂਸਲ ਚੋਣਾਂ 'ਚ ਕਾਂਗਰਸ ਦੇ ਜਿੱਤੇ ਕੌਂਸਲਰਾਂ ਦਾ ਪਿ੍ੰਸੀਪਲ ਸੁਲੱਖਣ ਸਿੰਘ ਵਲੋਂ ਸਨਮਾਨ ਅਗਲੀ ਖ਼ਬਰ ਕੇਵਲ ਸਿੰਘ ਢਿੱਲੋਂ ਦੀ ਨਿਯੁਕਤੀ ਨਾਲ ਪੰਜਾਬ ਵਿੱਚ ਭਾਜਪਾ ਹੋਵੇਗੀ ਹੋਰ ਮਜ਼ਬੂਤ : ਬਲਵਿੰਦਰ ਸਿੰਘ ਲਾਡੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।