06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਸ੍ਰੀ ਹਰਿਗੋਬਿੰਦਪੁਰ ਨਗਰ ਕੌਂਸਲ ਚੋਣਾਂ 'ਚ ਕਾਂਗਰਸ ਦੇ ਜਿੱਤੇ ਕੌਂਸਲਰਾਂ ਦਾ ਪਿ੍ੰਸੀਪਲ ਸੁਲੱਖਣ ਸਿੰਘ ਵਲੋਂ ਸਨਮਾਨ

ਅਜੀਤ ਡੈਸਕ 10-06-2026
ਸ੍ਰੀ ਹਰਿਗੋਬਿੰਦਪੁਰ, 9 ਜੂਨ (ਕੰਵਲਜੀਤ ਸਿੰਘ ਚੀਮਾ)-ਵਿਧਾਨ ਸਭਾ ਹਲਕਾ ਸ੍ਰੀ ਹਰਿਗੋਬਿੰਦਪੁਰ ਦੇ ਸ਼ਹਿਰ ਸ੍ਰੀ ਹਰਿਗੋਬਿੰਦਪੁਰ ਵਿਚ ਬੀਤੇ ਸਮੇਂ ਦੌਰਾਨ ਹੋਈਆਂ ਸ਼ਹਿਰ ਦੀ ਨਗਰ ਕੌਂਸਲ ਕਮੇਟੀ ਦੀਆਂ ਸਥਾਨਕ ਸਰਕਾਰਾਂ ਦੀਆਂ ਚੋਣਾਂ 'ਚ ਕਾਂਗਰਸ ਪਾਰਟੀ ਵਲੋਂ ਜਿੱਤੇ ਕੌਂਸਲਰਾਂ ਤੇ ਕਾਂਗਰਸ ਪਾਰਟੀ ਦੇ ਸਥਾਨਕ ਆਗੂਆਂ ਦੀ ਹਮਾਇਤ ਨਾਲ ਜਿੱਤੇ ਆਜ਼ਾਦ ਕੌਂਸਲਰਾਂ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਹਲਕਾ ਸ੍ਰੀ ਹਰਿਗੋਬਿੰਦਪੁਰ ਤੋਂ ਕਾਂਗਰਸ ਦੇ ਸੀਨੀਅਰ ਆਗੂ ਤੇ ਉੱਪ ਚੇਅਰਮੈਨ ਪੰਜਾਬ ਦੇ ਪਿ੍ੰਸੀਪਲ ਸੁਲੱਖਣ ਸਿੰਘ ਭੇਟ ਪੱਤਣ ਵਲੋਂ ਕੀਤਾ ਗਿਆ | ਇਸ ਮੌਕੇ ਪਿ੍ੰਸੀਪਲ ਸੁਲੱਖਣ ਸਿੰਘ ਨੇ ਸ਼ਹਿਰ ਦੀਆਂ ਸਥਾਨਕਾਂ ਸਰਕਾਰਾਂ ਦੀਆਂ ਚੋਣਾਂ 'ਚ ਜਿੱਤੇ ਉਮੀਦਵਾਰਾਂ ਨੂੰ ਜਿੱਤ ਦੀਆਂ ਵਧਾਈਆਂ ਦਿੰਦੇ ਹੋਏ ਕਿਹਾ ਕਿ ਸ਼ਹਿਰ ਦੇ ਸਥਾਨਕ ਲੋਕਾਂ ਨੇ ਸੱਤਾ ਧਿਰ 'ਆਪ' ਪਾਰਟੀ ਦੇ ਉਮੀਦਵਾਰਾਂ ਨੂੰ ਨਾਕਾਰਦੇ ਹੋਏ ਕਾਂਗਰਸ ਨੂੰ ਵੋਟਾਂ ਪਾ ਕੇ ਆਪਣਾ ਫ਼ਤਵਾ ਦੇ ਦਿੱਤਾ ਹੈ, ਜਿਸ ਤੋਂ ਪਤਾ ਲਗਦਾ ਹੈ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਇਥੋਂ ਦੇ ਲੋਕ ਕਾਂਗਰਸ ਪਾਰਟੀ ਨੂੰ ਜਿਤਾਉਣ ਦੇ ਰੌਂਅ ਵਿਚ ਹਨ | ਪਿ੍ੰਸੀਪਲ ਸੁਲੱਖਣ ਸਿੰਘ ਭੇਟ ਪੱਤਣ ਨੇ ਕਿਹਾ ਕਿ ਨਵਦੀਪ ਸਿੰਘ ਪੰਨੂੰ, ਸਾਬਕਾ ਚੇਅਰਮੈਨ ਸਵਾਮੀਪਾਲ ਖੋਸਲਾ, ਸਾ. ਚੇਅਰਮੈਨ ਬਲਵਿੰਦਰ ਸਿੰਘ ਨਾਭਾ ਵਲੋਂ ਕੀਤੀ ਗਈ ਅਣਥੱਕ ਮਿਹਨਤ ਸਦਕਾ ਹੀ ਸ੍ਰੀ ਹਰਿਗੋਬਿੰਦਪੁਰ ਸ਼ਹਿਰ ਵਿਚ ਕਾਂਗਰਸ ਪਾਰਟੀ ਦੀ ਵੱਡੀ ਜਿੱਤ ਹੋਈ ਹੈ | ਪਿ੍ੰਸੀਪਲ ਸੁਲੱਖਣ ਸਿੰਘ ਨੇ ਸ੍ਰੀ ਹਰਿਗੋਬਿੰਦਪੁਰ ਸ਼ਹਿਰ ਦੇ ਸਮੁੱਚੇ ਵੋਟਰਾਂ ਦਾ ਧੰਨਵਾਦ ਕੀਤਾ | ਇਸ ਸਮੇਂ ਨਵਦੀਪ ਸਿੰਘ ਪੰਨੂੰ, ਸਵਾਮੀਪਾਲ ਖੋਸਲਾ, ਬਲਵਿੰਦਰ ਸਿੰਘ ਨਾਭਾ, ਐਡਵੋਕੇਟ ਜੀਵਨ ਜੋਤਿਕਾ, ਗੁਰਪ੍ਰੀਤ ਸਿੰਘ ਸੈਣੀ, ਅਵਤਾਰ ਸਿੰਘ ਸੈਣੀ, ਰਤਨ ਸਿੰਘ, ਬਿ੍ਜ ਮੋਹਨ ਮੱਪੀ, ਪੀ.ਏ. ਰਾਜਦੇਵ ਸਿੰਘ, ਕਮਲ ਭੱਲਾ, ਕੌਸ਼ਲ ਪੁਰੀ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਡਲਹੌਜ਼ੀ ਰੋਡ 'ਤੇ ਟੁੱਟੀ ਹਾਈ ਟੈਨਸ਼ਨ ਤਾਰ, ਵੱਡਾ ਹਾਦਸਾ ਟਲਿਆ <br/> ਅਗਲੀ ਖ਼ਬਰ ਹਥਿਆਰਬੰਦ ਸੈਨਾਵਾਂ 'ਚ ਅਫ਼ਸਰ ਬਣਨ ਦੇ ਚਾਹਵਾਨ ਨੌਜਵਾਨਾਂ ਲਈ ਸੁਨਹਿਰੀ ਮੌਕਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।