06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਵਿੱਦਿਆ ਐਜੂਕੇਸ਼ਨ ਸੁਸਾਇਟੀ ਵਲੋਂ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ

ਅਜੀਤ ਡੈਸਕ 10-06-2026
ਪਠਾਨਕੋਟ, 9 ਜੂਨ (ਸੰਧੂ)-ਵਿੱਦਿਆ ਐਜੂਕੇਸ਼ਨ ਸੁਸਾਇਟੀ ਵਲੋਂ ਪ੍ਰਧਾਨ ਵਿਜੇ ਪਾਸੀ ਦੀ ਅਗਵਾਈ ਹੇਠ ਰਾਸ਼ਨ ਵੰਡ ਸਮਾਗਮ ਦਾ ਆਯੋਜਨ ਕੀਤਾ ਗਿਆ | ਇਸ ਮੌਕੇ ਸੁਸਾਇਟੀ ਵਲੋਂ ਲੋੜਵੰਦ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਪਰਿਵਾਰਾਂ ਨੂੰ ਰਾਸ਼ਨ ਸਮੱਗਰੀ ਵੰਡੀ ਗਈ | ਪ੍ਰਧਾਨ ਵਿਜੈ ਪਾਸੀ ਨੇ ਕਿਹਾ ਕਿ ਸੁਸਾਇਟੀ ਦਾ ਮੁੱਖ ਉਦੇਸ਼ ਸਮਾਜ ਭਲਾਈ ਦੇ ਕਾਰਜਾਂ ਵਿਚ ਆਪਣਾ ਯੋਗਦਾਨ ਪਾਉਣਾ ਹੈ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਪਹੁੰਚੇ ਲਾਇਨਜ਼ ਕਲੱਬ ਦੇ ਉਪ ਜ਼ਿਲ੍ਹਾ ਗਵਰਨਰ ਰਾਜੀਵ ਖੋਸਲਾ ਨੇ ਸੁਸਾਇਟੀ ਵਲੋਂ ਕੀਤੇ ਜਾ ਰਹੇ ਸਮਾਜ ਸੇਵੀ ਕਾਰਜਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਹਰ ਵਿਅਕਤੀ ਨੂੰ ਅਜਿਹੇ ਉਪਰਾਲਿਆਂ ਤੋਂ ਪ੍ਰੇਰਨਾ ਲੈ ਕੇ ਸਮਾਜ ਦੇ ਲੋੜਵੰਦ ਵਰਗ ਦੀ ਸਹਾਇਤਾ ਲਈ ਅੱਗੇ ਆਉਣਾ ਚਾਹੀਦਾ ਹੈ | ਇਸ ਮੌਕੇ ਊਸ਼ਾ ਪਾਸੀ, ਸਤੀਸ਼ ਪਾਸੀ, ਅਵਤਾਰ ਅਬਰੋਲ, ਪ੍ਰਤਿਭਾ ਖੋਸਲਾ, ਰਾਸ਼ੀ ਖੋਸਲਾ ਅਤੇ ਹੋਰ ਮੈਂਬਰ ਹਾਜ਼ਰ ਸਨ |
ਪਿਛਲੀ ਖ਼ਬਰ ਟੀਨਾ ਚੌਧਰੀ ਨੇ ਦਿੱਲੀ ਦੇ ਇੰਦਰਾ ਭਵਨ ਵਿਖੇ ਅਨੁਸੂਚਿਤ ਜਾਤੀ ਵਿਭਾਗ ਦੀ ਮੀਟਿੰਗ ਵਿਚ ਕੀਤੀ ਸ਼ਿਰਕਤ <br/> ਅਗਲੀ ਖ਼ਬਰ ਪੁਲਿਸ ਵਲੋਂ ਤਲਾਸ਼ੀ ਮੁਹਿੰਮ ਨੂੰ ਕਾਮਯਾਬ ਬਣਾਉਣ ਲਈ ਲੋਕ ਸਹਿਯੋਗ ਦੇਣ-ਐਸ.ਐਚ.ਓ. ਕੁਲਦੀਪ ਰਾਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।