ਨਰੋਟ ਜੈਮਲ ਸਿੰਘ, 9 ਜੂਨ (ਸ਼ਸ਼ੀ ਕੁਮਾਰ)-ਦਿੱਲੀ ਦੇ ਇੰਦਰਾ ਭਵਨ ਵਿਖੇ ਮੀਟਿੰਗ ਹੋਈ | ਜਿਸ ਦੀ ਪ੍ਰਧਾਨਗੀ ਰਾਸ਼ਟਰੀ ਚੇਅਰਮੈਨ ਅਤੇ ਵਿਧਾਇਕ ਰਾਜੇਂਦਰ ਗੌਤਮ ਨੇ ਕੀਤੀ | ਜਿਸ ਵਿਚ ਅਨੁਸੂਚਿਤ ਜਾਤੀਆਂ ਦੇ ਰਾਸ਼ਟਰੀ ਕੋਆਰਡੀਨੇਟਰ ਅਤੇ ਵੱਖ-ਵੱਖ ਰਾਜਾਂ ਦੇ ਚੇਅਰਮੈਨ ਸ਼ਾਮਿਲ ਹੋਏ | ਇਸ ਮੀਟਿੰਗ ਵਿਚ ਭੋਆ ਹਲਕਾ ਤੋਂ ਅਨੁਸੂਚਿਤ ਜਾਤੀ ਵਿਭਾਗ ਦੀ ਰਾਸ਼ਟਰੀ ਕੋਆਰਡੀਨੇਟਰ ਟੀਨਾ ਚੌਧਰੀ ਨੇ ਵੀ ਮੀਟਿੰਗ ਵਿਚ ਸ਼ਿਰਕਤ ਕੀਤੀ | ਜਾਣਕਾਰੀ ਦਿੰਦੇ ਹੋਏ ਰਾਸ਼ਟਰੀ ਕੋਆਰਡੀਨੇਟਰ ਟੀਨਾ ਚੌਧਰੀ ਨੇ ਦੱਸਿਆ ਕਿ ਮੀਟਿੰਗ ਦਾ ਮੁੱਖ ਉਦੇਸ਼ ਅਨੁਸੂਚਿਤ ਜਾਤੀ ਵਿਭਾਗ ਨੂੰ ਹੋਰ ਮਜ਼ਬੂਤ ਕਰਨਾ ਹੈ | ਮੀਟਿੰਗ ਵਿਚ ਰਾਸ਼ਟਰੀ ਚੇਅਰਮੈਨ ਰਾਜੇਂਦਰ ਗੌਤਮ ਨੇ ਵੱਖ-ਵੱਖ ਰਾਜਾਂ ਦੇ ਰਾਸ਼ਟਰੀ ਕੋਆਰਡੀਨੇਟਰਾਂ ਅਤੇ ਸੂਬਾ ਚੇਅਰਮੈਨਾਂ ਤੋਂ ਪਾਰਟੀ ਲਈ ਕੀਤੇ ਜਾ ਰਹੇ ਕੰਮਾਂ ਬਾਰੇ ਰਿਪੋਰਟਾਂ ਲਈਆਂ ਅਤੇ ਉਨ੍ਹਾਂ ਨੂੰ ਅਨੁਸੂਚਿਤ ਜਾਤੀ ਵਿਭਾਗ ਵਿਚ ਹੋਰ ਮਿਹਨਤ ਕਰਨ ਲਈ ਉਤਸ਼ਾਹਿਤ ਕੀਤਾ | ਮੀਟਿੰਗ ਵਿਚ ਸ਼ਾਮਿਲ ਰਾਸ਼ਟਰੀ ਕੋਆਰਡੀਨੇਟਰ ਟੀਨਾ ਚੌਧਰੀ ਨੇ ਰਾਸ਼ਟਰੀ ਚੇਅਰਮੈਨ ਅਤੇ ਵਿਧਾਇਕ ਰਾਜੇਂਦਰ ਗੌਤਮ ਨੂੰ ਭਰੋਸਾ ਦਿੱਤਾ ਕਿ ਉਹ ਪਾਰਟੀ ਲਈ ਦਿਨ ਰਾਤ ਕੰਮ ਕਰਨਗੇ ਅਤੇ ਅਨੁਸੂਚਿਤ ਜਾਤੀ ਵਿਭਾਗ ਨੂੰ ਮਜ਼ਬੂਤ ਕਰਨ ਲਈ ਹਰ ਸੰਭਵ ਯਤਨ ਕਰਨਗੇ ਤੇ ਇਹ ਵੀ ਕਿਹਾ ਕਿ ਇਹ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਦਾ ਯੋਗਦਾਨ ਹੈ, ਜਿਨ੍ਹਾਂ ਨੇ ਅਨੁਸੂਚਿਤ ਜਾਤੀਆਂ ਦੇ ਲੋਕਾਂ ਨੂੰ ਆਪਣੇ ਅਧਿਕਾਰਾਂ ਲਈ ਲੜਨ ਲਈ ਸੰਵਿਧਾਨ ਵਿਚ ਮਤਾ ਪਾਸ ਕੀਤਾ |