ਪਠਾਨਕੋਟ, 9 ਜੂਨ (ਸੰਧੂ)-ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਪਠਾਨਕੋਟ ਵਲੋਂ ਜ਼ਿਲ੍ਹਾ ਕਾਰਜਕਾਰੀ ਪ੍ਰਧਾਨ ਸ਼ਮਸ਼ੇਰ ਠਾਕੁਰ ਦੀ ਅਗਵਾਈ ਹੇਠ ਇੱਕ ਵਿਸ਼ੇਸ਼ ਸਨਮਾਨ ਸਮਾਰੋਹ ਦਾ ਆਯੋਜਨ ਕੀਤਾ ਗਿਆ | ਇਸ ਦੌਰਾਨ ਨਗਰ ਨਿਗਮ ਚੋਣਾਂ ਵਿੱਚ ਜਿੱਤ ਹਾਸਲ ਕਰਨ ਵਾਲੇ ਅਤੇ ਚੋਣ ਮੈਦਾਨ ਵਿੱਚ ਪਾਰਟੀ ਦੀ ਨੁਮਾਇੰਦਗੀ ਕਰਨ ਵਾਲੇ ਸਾਰੇ ਉਮੀਦਵਾਰਾਂ ਨੂੰ ਸਨਮਾਨਿਤ ਕੀਤਾ ਗਿਆ |ਸਮਾਰੋਹ ਵਿੱਚ ਪਠਾਨਕੋਟ ਤੋਂ ਵਿਧਾਇਕ ਅਸ਼ਵਨੀ ਸ਼ਰਮਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ | ਉਨ੍ਹਾਂ ਨੇ ਸਾਰੇ ਉਮੀਦਵਾਰਾਂ ਨੂੰ ਫੁੱਲਾਂ ਦੇ ਹਾਰ ਪਾ ਕੇ ਸਨਮਾਨਿਤ ਕੀਤਾ ਅਤੇ ਉਨ੍ਹਾਂ ਦੀ ਮਿਹਨਤ, ਸਮਰਪਣ ਅਤੇ ਪਾਰਟੀ ਪ੍ਰਤੀ ਨਿਸ਼ਠਾ ਦੀ ਸ਼ਲਾਘਾ ਕੀਤੀ | ਵਿਧਾਇਕ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਭਾਜਪਾ ਦਾ ਹਰ ਵਰਕਰ ਅਤੇ ਉਮੀਦਵਾਰ ਪਾਰਟੀ ਦੀ ਮਜ਼ਬੂਤ ਨੀਂਹ ਹੈ | ਚੋਣਾਂ ਵਿੱਚ ਜਿੱਤ ਜਾਂ ਹਾਰ ਲੋਕਤੰਤਰਿਕ ਪ੍ਰਕਿਰਿਆ ਦਾ ਹਿੱਸਾ ਹੈ, ਪਰ ਪਾਰਟੀ ਲਈ ਕੀਤੀ ਗਈ ਸੇਵਾ ਅਤੇ ਸੰਘਰਸ਼ ਹਮੇਸ਼ਾ ਯਾਦ ਰੱਖਿਆ ਜਾਂਦਾ ਹੈ |ਉਨ੍ਹਾਂ ਕਿਹਾ ਕਿ ਭਾਜਪਾ ਹਮੇਸ਼ਾ ਆਪਣੇ ਵਰਕਰਾਂ ਅਤੇ ਉਮੀਦਵਾਰਾਂ ਦਾ ਸਨਮਾਨ ਕਰਦੀ ਹੈ ਅਤੇ ਭਵਿੱਖ ਵਿੱਚ ਵੀ ਸੰਗਠਨ ਨੂੰ ਹੋਰ ਮਜ਼ਬੂਤ ਬਣਾਉਣ ਲਈ ਸਾਰੇ ਮਿਲ ਕੇ ਕੰਮ ਕਰਨਗੇ | ਇਸ ਮੌਕੇ ਪੰਜਾਬ ਭਾਜਪਾ ਦੇ ਸਕੱਤਰ ਰਾਕੇਸ਼ ਸ਼ਰਮਾ, ਸਾਬਕਾ ਮੇਅਰ ਅਨਿਲ ਵਾਸੂਦੇਵਾ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਰਹੇ | ਉਨ੍ਹਾਂ ਨੇ ਪਾਰਟੀ ਦੇ ਕਾਰਕੁਨਾਂ ਨੂੰ ਸੰਗਠਨ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਲਗਾਤਾਰ ਯਤਨਸ਼ੀਲ ਰਹਿਣ ਦੀ ਅਪੀਲ ਕੀਤੀ |ਜ਼ਿਲ੍ਹਾ ਕਾਰਜਕਾਰੀ ਪ੍ਰਧਾਨ ਸ਼ਮਸ਼ੇਰ ਠਾਕੁਰ ਨੇ ਸਮਾਗਮ ਵਿੱਚ ਸ਼ਿਰਕਤ ਕਰਨ ਵਾਲੇ ਸਾਰੇ ਆਗੂਆਂ, ਪਾਰਟੀ ਅਹੁਦੇਦਾਰਾਂ ਅਤੇ ਉਮੀਦਵਾਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਦੀ ਏਕਤਾ ਅਤੇ ਵਰਕਰਾਂ ਦੀ ਮਿਹਨਤ ਹੀ ਭਾਜਪਾ ਦੀ ਸਭ ਤੋਂ ਵੱਡੀ ਤਾਕਤ ਹੈ |