06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਬਦਲਾਅ ਦੇ ਨਾਂਅ 'ਤੇ ਪੰਜਾਬ ਨਾਲ ਹੋਇਆ ਵਿਸ਼ਵਾਸਘਾਤ-ਅਮਿਤ ਵਿੱਜ <br/>

ਅਜੀਤ ਡੈਸਕ 10-06-2026
ਪਠਾਨਕੋਟ, 9 ਜੂਨ (ਸੰਧੂ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਖ਼ਜ਼ਾਨਚੀ ਤੇ ਸਾਬਕਾ ਵਿਧਾਇਕ ਅਮਿਤ ਵਿੱਜ ਨੇ ਕਿਹਾ ਕਿ ਸਾਲ 2022 ਵਿਚ ਪੰਜਾਬ ਦੀ ਜਨਤਾ ਨੇ ਵੱਡੀਆਂ ਉਮੀਦਾਂ ਨਾਲ ਆਮ ਆਦਮੀ ਪਾਰਟੀ ਨੂੰ ਸੱਤਾ ਸੌਂਪੀ ਸੀ, ਪਰ ਚਾਰ ਸਾਲਾਂ ਤੋਂ ਵੱਧ ਸਮਾਂ ਬੀਤ ਜਾਣ ਦੇ ਬਾਵਜੂਦ ਲੋਕਾਂ ਨੂੰ ਵਾਅਦਿਆਂ ਦੀ ਥਾਂ ਨਿਰਾਸ਼ਾ ਹੀ ਹੱਥ ਲੱਗੀ ਹੈ | ਅਮਿਤ ਵਿੱਜ ਨੇ ਕਿਹਾ ਕਿ ਨਸ਼ੇ ਦੀ ਸਮੱਸਿਆ ਅੱਜ ਵੀ ਪੰਜਾਬ ਲਈ ਗੰਭੀਰ ਚੁਨੌਤੀ ਬਣੀ ਹੋਈ ਹੈ | ਸਰਕਾਰ ਨੇ ਨਸ਼ਾ ਖ਼ਤਮ ਕਰਨ ਦੇ ਵੱਡੇ ਦਾਅਵੇ ਕੀਤੇ ਸਨ, ਪਰ ਅਜੇ ਵੀ ਅਨੇਕਾਂ ਪਰਿਵਾਰ ਇਸ ਸਮੱਸਿਆ ਦਾ ਸਾਹਮਣਾ ਕਰ ਰਹੇ ਹਨ | ਇਸ ਦੇ ਨਾਲ ਹੀ ਕਾਨੂੰਨ-ਵਿਵਸਥਾ ਦੀ ਸਥਿਤੀ ਵੀ ਚਿੰਤਾਜਨਕ ਬਣੀ ਹੋਈ ਹੈ ਤੇ ਗੈਂਗਸਟਰਵਾਦ, ਫਿਰੌਤੀ ਅਤੇ ਅਪਰਾਧਿਕ ਘਟਨਾਵਾਂ ਕਾਰਨ ਲੋਕਾਂ ਵਿਚ ਡਰ ਦਾ ਮਾਹੌਲ ਪੈਦਾ ਹੋਇਆ ਹੈ | ਉਨ੍ਹਾਂ ਕਿਹਾ ਕਿ ਮਹਿਲਾਵਾਂ ਨੂੰ ਹਰ ਮਹੀਨੇ ਇਕ ਹਜ਼ਾਰ ਰੁਪਏ ਦੇਣ ਦਾ ਵਾਅਦਾ ਅਜੇ ਤੱਕ ਪੂਰਾ ਨਹੀਂ ਕੀਤਾ ਗਿਆ, ਜਿਸ ਕਾਰਨ ਲੋਕਾਂ ਵਿਚ ਸਰਕਾਰ ਪ੍ਰਤੀ ਨਾਰਾਜ਼ਗੀ ਵੱਧ ਰਹੀ ਹੈ | ਇਸੇ ਤਰ੍ਹਾਂ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੇ ਦਾਅਵੇ ਵੀ ਕਾਗ਼ਜ਼ਾਂ ਤੱਕ ਹੀ ਸੀਮਤ ਰਹੇ ਹਨ ਅਤੇ ਵੱਡੀ ਗਿਣਤੀ ਵਿਚ ਨੌਜਵਾਨ ਰੁਜ਼ਗਾਰ ਦੀ ਭਾਲ ਵਿਚ ਵਿਦੇਸ਼ਾਂ ਦਾ ਰੁੱਖ ਕਰ ਰਹੇ ਹਨ | ਵਿੱਜ ਨੇ ਕਿਹਾ ਕਿ ਕਿਸਾਨ ਵੱਧ ਰਹੀਆਂ ਖੇਤੀ ਲਾਗਤਾਂ ਅਤੇ ਆਰਥਿਕ ਦਬਾਅ ਨਾਲ ਜੂਝ ਰਹੇ ਹਨ, ਜਦਕਿ ਸਰਕਾਰੀ ਕਰਮਚਾਰੀ ਵੀ ਆਪਣੀਆਂ ਲੰਬਿਤ ਮੰਗਾਂ ਨੂੰ ਲੈ ਕੇ ਨਾਰਾਜ਼ ਹਨ |

ਪਿਛਲੀ ਖ਼ਬਰ ਨਹਿਰ 'ਚ ਨਹਾ ਰਹੇ ਲੋਕਾਂ ਨੂੰ ਪੁਲਿਸ ਨੇ ਖਦੇੜਿਆ ਅਗਲੀ ਖ਼ਬਰ ਭਾਜਪਾ ਨੇ ਨਗਰ ਨਿਗਮ ਚੋਣਾਂ ਦੇ ਜੇਤੂ ਤੇ ਉਮੀਦਵਾਰਾਂ ਨੂੰ ਕੀਤਾ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।