06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਨਹਿਰ 'ਚ ਨਹਾ ਰਹੇ ਲੋਕਾਂ ਨੂੰ ਪੁਲਿਸ ਨੇ ਖਦੇੜਿਆ

ਅਜੀਤ ਡੈਸਕ 10-06-2026
ਪਠਾਨਕੋਟ, 9 ਜੂਨ (ਆਸ਼ੀਸ਼ ਸ਼ਰਮਾ)-ਅਬਰੋਲ ਨਗਰ ਨੇੜੇ ਨਵੇਂ ਪੁਲ ਕੋਲ ਸਥਿਤ ਨਹਿਰ ਵਿਚ ਵੱਡੀ ਗਿਣਤੀ 'ਚ ਲੋਕ ਨਹਾਉਣ ਲਈ ਪਹੁੰਚੇ ਹੋਏ ਸਨ | ਸੂਚਨਾ ਮਿਲਣ 'ਤੇ ਟ੍ਰੈਫਿਕ ਪੁਲਿਸ ਇੰਚਾਰਜ ਬ੍ਰਹਮ ਦੱਤ ਟੀਮ ਸਮੇਤ ਮੌਕੇ 'ਤੇ ਪਹੁੰਚੇ ਅਤੇ ਨਹਿਰ ਵਿਚ ਨਹਾ ਰਹੇ ਲੋਕਾਂ ਨੂੰ ਬਾਹਰ ਕੱਢ ਕੇ ਉੱਥੋਂ ਹਟਾਇਆ | ਟ੍ਰੈਫਿਕ ਪੁਲਿਸ ਇੰਚਾਰਜ ਬ੍ਰਹਮ ਦੱਤ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਵਿਭਾਗ ਵਲੋਂ ਪਹਿਲਾਂ ਵੀ ਲੋਕਾਂ ਨੂੰ ਨਹਿਰਾਂ 'ਚ ਨਹਾਉਣ ਤੋਂ ਬਚਣ ਦੀ ਅਪੀਲ ਕੀਤੀ ਜਾ ਚੁੱਕੀ ਹੈ, ਕਿਉਂਕਿ ਤੇਜ਼ ਪਾਣੀ ਦੇ ਵਹਾਅ ਕਾਰਨ ਕਈ ਵਾਰ ਗੰਭੀਰ ਹਾਦਸੇ ਵਾਪਰ ਜਾਂਦੇ ਹਨ | ਪਰ ਇਸ ਦੇ ਬਾਵਜੂਦ ਕੁਝ ਲੋਕ ਚਿਤਾਵਨੀਆਂ ਨੂੰ ਨਜ਼ਰ ਅੰਦਾਜ਼ ਕਰਕੇ ਆਪਣੀ ਜਾਨ ਖਤਰੇ 'ਚ ਪਾਉਂਦੇ ਹਨ | ਉਨ੍ਹਾਂ ਕਿਹਾ ਕਿ ਪੁਲਿਸ ਟੀਮ ਵਲੋਂ ਸਮੇਂ-ਸਮੇਂ 'ਤੇ ਨਹਿਰਾਂ ਦੇ ਕਿਨਾਰਿਆਂ 'ਤੇ ਗਸ਼ਤ ਕਰਕੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ, ਨਾਲ ਹੀ ਮਾਪਿਆਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਆਪਣੇ ਬੱਚਿਆਂ ਨੂੰ ਨਹਿਰਾਂ ਤੇ ਹੋਰ ਜਲ ਸਰੋਤਾਂ 'ਚ ਨਹਾਉਣ ਲਈ ਨਾ ਜਾਣ ਦੇਣ | ਪੁਲਿਸ ਨੇ ਸਪੱਸ਼ਟ ਕੀਤਾ ਕਿ ਲੋਕਾਂ ਦੀ ਸੁਰੱਖਿਆ ਨੂੰ ਧਿਆਨ 'ਚ ਰੱਖਦਿਆਂ ਅਜਿਹੀਆਂ ਮੁਹਿੰਮਾਂ ਜਾਰੀ ਰਹਿਣਗੀਆਂ ਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ |
ਪਿਛਲੀ ਖ਼ਬਰ ਸਿਵਲ ਹਸਪਤਾਲ ਪਠਾਨਕੋਟ ਵਿਚ ਓ.ਪੀ.ਡੀ. ਪਰਚੀ ਬਣਵਾਉਣਾ ਬਣਿਆ ਜੰਗ ਦਾ ਮੈਦਾਨ, ਮਰੀਜ਼ ਪ੍ਰੇਸ਼ਾਨ ਅਗਲੀ ਖ਼ਬਰ ਬਦਲਾਅ ਦੇ ਨਾਂਅ 'ਤੇ ਪੰਜਾਬ ਨਾਲ ਹੋਇਆ ਵਿਸ਼ਵਾਸਘਾਤ-ਅਮਿਤ ਵਿੱਜ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।