06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਸਿਵਲ ਹਸਪਤਾਲ ਪਠਾਨਕੋਟ ਵਿਚ ਓ.ਪੀ.ਡੀ. ਪਰਚੀ ਬਣਵਾਉਣਾ ਬਣਿਆ ਜੰਗ ਦਾ ਮੈਦਾਨ, ਮਰੀਜ਼ ਪ੍ਰੇਸ਼ਾਨ

ਅਜੀਤ ਡੈਸਕ 10-06-2026
ਪਠਾਨਕੋਟ, 9 ਜੂਨ (ਸੁਮਿਤ)-ਸਿਵਲ ਹਸਪਤਾਲ ਪਠਾਨਕੋਟ ਵਿਚ ਓ.ਪੀ.ਡੀ. ਪਰਚੀ ਬਣਵਾਉਣ ਲਈ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਹਸਪਤਾਲ ਵਿਚ ਸਵੇਰੇ ਤੋਂ ਹੀ ਲੰਬੀਆਂ ਕਤਾਰਾਂ ਲੱਗ ਜਾਂਦੀਆਂ ਹਨ ਅਤੇ ਮਰੀਜ਼ਾਂ ਨੂੰ ਆਪਣੀ ਵਾਰੀ ਦੀ ਉਡੀਕ ਵਿਚ ਘੰਟਿਆਂ ਧੁੱਪ ਅਤੇ ਗਰਮੀ ਵਿਚ ਖੜ੍ਹਾ ਰਹਿਣਾ ਪੈਂਦਾ ਹੈ | ਸਭ ਤੋਂ ਵੱਧ ਪ੍ਰੇਸ਼ਾਨੀ ਮਹਿਲਾਵਾਂ, ਬਜ਼ੁਰਗਾਂ ਅਤੇ ਗੰਭੀਰ ਬਿਮਾਰੀਆਂ ਨਾਲ ਪੀੜਤ ਮਰੀਜ਼ਾਂ ਨੂੰ ਝੱਲਣੀ ਪੈ ਰਹੀ ਹੈ | ਮਰੀਜ਼ਾਂ ਦਾ ਕਹਿਣਾ ਹੈ ਕਿ ਓ.ਪੀ.ਡੀ. ਪਰਚੀ ਕਾਊਾਟਰ 'ਤੇ ਯੋਗ ਪ੍ਰਬੰਧ ਨਾ ਹੋਣ ਕਾਰਨ ਅਵਿਵਸਥਾ ਦਾ ਮਾਹੌਲ ਬਣਿਆ ਰਹਿੰਦਾ ਹੈ | ਕਈ ਵਾਰ ਲੋਕਾਂ ਵਿਚ ਅੱਗੇ ਨਿਕਲਣ ਨੂੰ ਲੈ ਕੇ ਤਕਰਾਰ ਵੀ ਹੋ ਜਾਂਦੀ ਹੈ | ਤਿੱਖੀ ਗਰਮੀ ਵਿਚ ਲੰਬੇ ਸਮੇਂ ਤੱਕ ਖੜ੍ਹੇ ਰਹਿਣ ਕਾਰਨ ਬਜ਼ੁਰਗਾਂ ਅਤੇ ਕਮਜ਼ੋਰ ਮਰੀਜ਼ਾਂ ਦੀ ਸਿਹਤ ਖ਼ਰਾਬ ਹੋਣ ਦਾ ਖ਼ਤਰਾ ਬਣਿਆ ਰਹਿੰਦਾ ਹੈ | ਸਥਾਨਿਕ ਲੋਕਾਂ ਨੇ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵਲੋਂ ਬਿਹਤਰ ਸਿਹਤ ਸੇਵਾਵਾਂ ਦੇ ਕੀਤੇ ਜਾ ਰਹੇ ਦਾਵਿਆਂ ਦੀ ਹਸਪਤਾਲ ਦੀ ਮੌਜੂਦਾ ਸਥਿਤੀ ਪੋਲ ਖੋਲ੍ਹ ਰਹੀ ਹੈ | ਉਨ੍ਹਾਂ ਕਿਹਾ ਕਿ ਜੇਕਰ ਪਰਚੀ ਪ੍ਰਣਾਲੀ ਨੂੰ ਸੁਚਾਰੂ ਨਾ ਬਣਾਇਆ ਗਿਆ ਤਾਂ ਮਰੀਜ਼ਾਂ ਦੀਆਂ ਮੁਸ਼ਕਿਲਾਂ ਹੋਰ ਵੱਧ ਸਕਦੀਆਂ ਹਨ | ਲੋਕਾਂ ਨੇ ਸਿਹਤ ਵਿਭਾਗ ਤੋਂ ਮੰਗ ਕੀਤੀ ਹੈ ਕਿ ਵਾਧੂ ਕਾਊਾਟਰ ਸ਼ੁਰੂ ਕੀਤੇ ਜਾਣ, ਆਨਲਾਈਨ ਰਜਿਸਟ੍ਰੇਸ਼ਨ ਪ੍ਰਣਾਲੀ ਨੂੰ ਪ੍ਰਭਾਵਸ਼ਾਲੀ ਬਣਾਇਆ ਜਾਵੇ ਅਤੇ ਮਰੀਜ਼ਾਂ ਲਈ ਛਾਂ, ਬੈਠਣ ਅਤੇ ਪੀਣ ਵਾਲੇ ਪਾਣੀ ਦੀ ਬਿਹਤਰ ਵਿਵਸਥਾ ਯਕੀਨੀ ਬਣਾਈ ਜਾਵੇ, ਤਾਂ ਜੋ ਉਨ੍ਹਾਂ ਨੂੰ ਰਾਹਤ ਮਿਲ ਸਕੇ |
ਪਿਛਲੀ ਖ਼ਬਰ ਵਪਾਰ ਮੰਡਲ ਪਠਾਨਕੋਟ ਦੀ ਕੋਰ ਕੈਬਨਿਟ ਦਾ ਵਿਸਥਾਰ <br/> ਅਗਲੀ ਖ਼ਬਰ ਨਹਿਰ 'ਚ ਨਹਾ ਰਹੇ ਲੋਕਾਂ ਨੂੰ ਪੁਲਿਸ ਨੇ ਖਦੇੜਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।