07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਦੀ ਬੱਸ ਰਵਾਨਾ

ਅਜੀਤ ਡੈਸਕ 10-06-2026
ਪਠਾਨਕੋਟ, 9 ਜੂਨ (ਸੁਮਿਤ)-'ਆਪ' ਪਾਰਟੀ ਦੇ ਹਲਕਾ ਇੰਚਾਰਜ ਵਿਭੂਤੀ ਸ਼ਰਮਾ ਵਲੋਂ ਪੰਜਾਬ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਵਾਰਡ ਨੰਬਰ-50 ਦੇ ਬੂਥ ਨੰਬਰ-39 ਅਤੇ 40 ਤੋਂ ਸ਼ਰਧਾਲੂਆਂ ਨੂੰ ਤੀਰਥ ਯਾਤਰਾ ਲਈ ਰਵਾਨਾ ਕੀਤਾ ਗਿਆ | ਅਬਰੋਲ ਨਗਰ ਤੋਂ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਨ ਮੌਕੇ ਇਲਾਕਾ ਵਾਸੀਆਂ ਅਤੇ ਸ਼ਰਧਾਲੂਆਂ ਵਿਚ ਖ਼ਾਸਾ ਉਤਸ਼ਾਹ ਦੇਖਣ ਨੂੰ ਮਿਲਿਆ | ਇਸ ਮੌਕੇ ਬੋਲਦਿਆਂ ਵਿਭੂਤੀ ਸ਼ਰਮਾ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਇਹ ਯੋਜਨਾ ਬਜ਼ੁਰਗ ਨਾਗਰਿਕਾਂ ਲਈ ਬਹੁਤ ਹੀ ਲਾਭਕਾਰੀ ਸਾਬਤ ਹੋ ਰਹੀ ਹੈ | ਇਸ ਯੋਜਨਾ ਰਾਹੀਂ ਸੀਨੀਅਰ ਸਿਟੀਜ਼ਨਾਂ ਨੂੰ ਦੇਸ਼ ਦੇ ਪ੍ਰਸਿੱਧ ਅਤੇ ਪਵਿੱਤਰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲ ਰਿਹਾ ਹੈ | ਉਨ੍ਹਾਂ ਕਿਹਾ ਕਿ ਬਹੁਤ ਸਾਰੇ ਬਜ਼ੁਰਗ ਆਰਥਿਕ ਜਾਂ ਹੋਰ ਕਾਰਨਾਂ ਕਰਕੇ ਤੀਰਥ ਯਾਤਰਾ ਨਹੀਂ ਕਰ ਸਕਦੇ, ਪਰ ਸਰਕਾਰ ਦੀ ਇਸ ਪਹਿਲ ਨਾਲ ਉਨ੍ਹਾਂ ਦੀ ਇਹ ਇੱਛਾ ਪੂਰੀ ਹੋ ਰਹੀ ਹੈ | ਬੱਸ ਰਵਾਨਾ ਹੋਣ ਤੋਂ ਪਹਿਲਾਂ ਸ਼ਰਧਾਲੂਆਂ ਨੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ | ਉਨ੍ਹਾਂ ਕਿਹਾ ਕਿ ਇਹ ਯੋਜਨਾ ਧਾਰਮਿਕ ਅਤੇ ਸਮਾਜਿਕ ਪੱਖੋਂ ਬਹੁਤ ਮਹੱਤਵਪੂਰਨ ਹੈ | ਬੱਸ ਵਿਚ ਸਵਾਰ ਸ਼ਰਧਾਲੂਆਂ ਨੇ ਭਗਤੀ ਭਾਵ ਨਾਲ ਆਪਣੀ ਯਾਤਰਾ ਸ਼ੁਰੂ ਕੀਤੀ ਅਤੇ ਸੁਖਮਈ ਯਾਤਰਾ ਲਈ ਅਰਦਾਸ ਕੀਤੀ | ਇਸ ਦੌਰਾਨ ਵਾਰਡ ਦੇ ਆਗੂਆਂ ਅਤੇ ਵਸਨੀਕਾਂ ਨੇ ਸ਼ਰਧਾਲੂਆਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ |
ਪਿਛਲੀ ਖ਼ਬਰ ਯੰਗ ਬਲ਼ੂ ਕਲੱਬ ਦੇ ਖਿਡਾਰੀਆਂ ਨੂੰ ਦਿੱਤਾ ਪੰਜ ਦਿਨ ਦੀ ਰਿਫਰੈਸ਼ਮੈਂਟ ਦਾ ਸਾਮਾਨ ਅਗਲੀ ਖ਼ਬਰ ਗੁਰਦਾਸਪੁਰ ਨੂੰ 6 ਵਿਕਟਾਂ ਨਾਲ ਹਰਾ ਕੇ ਪਠਾਨਕੋਟ ਮਹਿਲਾ ਟੀਮ ਦੀ ਜਿੱਤਾਂ ਦੀ ਲੜੀ ਬਰਕਰਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।