07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਜਦੋਂ ਰਾਤ ਨੂੰ ਬਜ਼ੁਰਗਾਂ ਦੇ ਘਰ ਚੱਲੇ ਪੱਥਰ

ਅਜੀਤ ਡੈਸਕ 10-06-2026
ਪਠਾਨਕੋਟ, 9 ਜੂਨ (ਵਿਨੋਦ)-ਪਠਾਨਕੋਟ ਦੇ ਸਿੰਬਲ ਚੌਕ 'ਚ ਇਕ ਬਜ਼ੁਰਗ ਜੋੜੇ ਦੇ ਘਰ 'ਤੇ ਗੁਆਂਢੀਆਂ ਨੇ ਕਥਿਤ ਤੌਰ 'ਤੇ ਪੱਥਰਬਾਜ਼ੀ ਕੀਤੀ | ਇਸ ਘਟਨਾ ਤੋਂ ਬਾਅਦ ਜੋੜੇ ਨੇ ਦਾਅਵਾ ਕੀਤਾ ਕਿ ਉਹ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ, ਨੇ ਪੁਲਿਸ ਪ੍ਰਸ਼ਾਸਨ ਤੋਂ ਸੁਰੱਖਿਆ ਅਤੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਦੀ ਬੇਨਤੀ ਕੀਤੀ ਹੈ | ਰਘਬੀਰ ਸਿੰਘ ਪਠਾਨੀਆ ਤੇ ਜੋਤੀ ਪਠਾਨੀਆ ਬਜ਼ੁਰਗ ਜੋੜੇ ਨੇ ਦੱਸਿਆ ਕਿ ਉਹ ਆਪਣੇ ਘਰ ਵਿਚ ਇਕੱਲੇ ਰਹਿੰਦੇ ਹਨ | ਗਲੀ 'ਚ ਗੇਟ ਲਗਾਉਣ ਨੂੰ ਲੈ ਕੇ ਉਨ੍ਹਾਂ ਦਾ ਆਪਣੇ ਗੁਆਂਢੀਆਂ ਨਾਲ ਲੰਬੇ ਸਮੇਂ ਤੋਂ ਵਿਵਾਦ ਚੱਲ ਰਿਹਾ ਹੈ | ਉਨ੍ਹਾਂ ਨੇ ਇਸ ਸਬੰਧ ਵਿਚ ਪਹਿਲਾਂ ਪੁਲਿਸ ਸ਼ਿਕਾਇਤ ਦਰਜ ਕਰਵਾਈ ਹੈ | ਪੀੜਤਾਂ ਦਾ ਦੋਸ਼ ਹੈ ਕਿ ਕੱਲ੍ਹ ਰਾਤ ਉਨ੍ਹਾਂ ਦੇ ਗੁਆਂਢੀਆਂ ਨੇ ਗਲੀ ਵਿਚ ਗੇਟ ਲਗਾਉਣ ਲਈ ਥੰਮ੍ਹ ਬਣਾਉਣੇ ਸ਼ੁਰੂ ਕਰ ਦਿੱਤੇ ਸਨ | ਜਦੋਂ ਉਨ੍ਹਾਂ ਨੇ ਵਿਰੋਧ ਕੀਤਾ ਤਾਂ ਗੁਆਂਢੀ ਪਰਿਵਾਰ ਦੇ ਇਕ ਗ਼ੁੱਸੇ ਵਿਚ ਆਏ ਨੌਜਵਾਨ ਨੇ ਉਨ੍ਹਾਂ ਦੇ ਘਰ 'ਤੇ ਪੱਥਰ ਸੁੱਟਣੇ ਸ਼ੁਰੂ ਕਰ ਦਿੱਤੇ | ਉਨ੍ਹਾਂ ਕਿਹਾ ਕਿ ਇਹ ਸਾਰੀ ਘਟਨਾ ਉਨ•ਾਂ ਦੇ ਘਰ ਵਿਚ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਵਿਚ ਕੈਦ ਹੋ ਗਈ ਹੈ ਅਤੇ ਵੀਡੀਓ ਹੁਣ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ | ਬਜ਼ੁਰਗ ਜੋੜੇ ਦਾ ਕਹਿਣਾ ਹੈ ਕਿ ਇਸ ਘਟਨਾ ਤੋਂ ਬਾਅਦ ਉਹ ਡਰ ਦੇ ਮਾਹੌਲ ਵਿਚ ਜੀਅ ਰਹੇ ਹਨ | ਉਨ੍ਹਾਂ ਪੁਲਿਸ ਪ੍ਰਸ਼ਾਸਨ ਤੋਂ ਸੁਰੱਖਿਆ ਦੀ ਮੰਗ ਕਰਦੇ ਹੋਏ ਕਿਹਾ ਕਿ ਜੇਕਰ ਭਵਿੱਖ ਵਿਚ ਉਨ੍ਹਾਂ ਨਾਲ ਕੋਈ ਅਣਸੁਖਾਵੀਂ ਘਟਨਾ ਵਾਪਰਦੀ ਹੈ ਤਾਂ ਗੁਆਂਢੀ ਜ਼ਿੰਮੇਵਾਰ ਹੋਣਗੇ | ਫ਼ਿਲਹਾਲ ਮਾਮਲੇ ਦੀ ਸ਼ਿਕਾਇਤ ਪੁਲਿਸ ਕੋਲ ਪਹੁੰਚ ਗਈ ਹੈ ਤੇ ਪੀੜਤ ਪਰਿਵਾਰ ਨੇ ਦੋਸ਼ੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੀ ਮੰਗ ਕਰ ਰਿਹਾ ਹੈ |
ਪਿਛਲੀ ਖ਼ਬਰ ਲਾਇਨ ਐਮ.ਜੇ.ਐਫ. ਅਮਿਤ ਸ਼ਰਮਾ ਵਲੋਂ ਐਸ.ਡੀ. ਸਕੂਲ ਨੂੰ ਫ਼ਰਨੀਚਰ ਭੇਟ ਅਗਲੀ ਖ਼ਬਰ ਪੰਜਾਬ ਸਟੇਟ ਟਰੇਡਰ ਕਮਿਸ਼ਨ ਦੀ ਹਫ਼ਤਾਵਾਰ ਸਮੀਖਿਆ ਮੀਟਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।