ਪਠਾਨਕੋਟ, 9 ਜੂਨ (ਵਿਨੋਦ)-ਪਠਾਨਕੋਟ ਪੁਲਿਸ ਵਲੋਂ ਜਬਰ ਜਨਾਹ ਦੇ ਦੋਸ਼ ਵਿਚ ਇਕ ਵਿਅਕਤੀ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਪੀੜਤਾ ਵਲੋਂ ਪੁਲਿਸ ਨੂੰ ਦਿੱਤੇ ਆਪਣੇ ਬਿਆਨਾਂ ਵਿਚ ਦੱਸਿਆ ਹੈ ਕਿ ਉਹ ਪਠਾਨਕੋਟ ਦੇ ਇਕ ਹਸਪਤਾਲ ਵਿਚ ਕੰਮ ਕਰਦੀ ਸੀ ਤੇ ਉਹ ਇਕ ਕਿਸ਼ੋਰ ਨਾਂਅ ਦੇ ਵਿਅਕਤੀ ਦੇ ਸੰਪਰਕ ਵਿਚ ਆਈ ਅਤੇ ਕਿਸ਼ੋਰ ਵਲੋਂ ਉਸ ਨੂੰ ਵਿਆਹ ਦਾ ਝਾਂਸਾ ਦੇ ਕੇ ਇਕ ਹੋਟਲ ਵਿਚ ਲੈ ਗਿਆ ਤੇ ਉਸ ਦੀ ਮਰਜ਼ੀ ਦੇ ਖ਼ਿਲਾਫ਼ ਜਬਰ ਜਨਾਹ ਕੀਤਾ | ਪੁਲਿਸ ਵਲੋਂ ਪੀੜਤਾ ਦੇ ਬਿਆਨਾਂ ਦੇ ਆਧਾਰ 'ਤੇ ਕਿਸ਼ੋਰ ਪੁੱਤਰ ਤਿਲਕ ਰਾਜ ਵਾਸੀ ਛਤਵੜੀ ਫਲਾਣਾ ਭਰਮੋਰ ਜ਼ਿਲ੍ਹਾ ਚੰਬਾ ਦੇ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਥਾਣਾ ਡਵੀਜ਼ਨ ਨੰਬਰ ਇਕ ਪਠਾਨਕੋਟ ਵਿਚ ਮਾਮਲਾ ਦਰਜ ਕਰ ਲਿਆ ਹੈ ਤੇ ਅੱਗੇ ਦੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |