06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਪਾਵਰਕਾਮ ਦੇ ਕੱਚੇ ਮੁਲਾਜ਼ਮਾਂ ਵਲੋਂ ਡਿਪਟੀ ਚੀਫ਼ ਇੰਜੀਨੀਅਰ ਦੇ ਦਫ਼ਤਰ ਸਾਹਮਣੇ ਧਰਨਾ

ਅਜੀਤ ਡੈਸਕ 10-06-2026
ਸ਼ਾਹਪੁਰ ਕੰਢੀ, 9 ਜੂਨ (ਰਣਜੀਤ ਸਿੰਘ)-ਰਣਜੀਤ ਸਾਗਰ ਡੈਮ ਦੇ ਪਾਵਰ ਹਾਊਸ ਵਿਖੇ ਕੰਮ ਕਰ ਰਹੇ ਕੰਟਰੈਕਚੂਅਲ ਵਰਕਰਜ਼ ਯੂਨੀਅਨ ਨੇ ਆਪਣੀਆਂ ਮੰਗਾਂ ਨੰੂ ਲੈ ਕੇ ਪਾਵਰਕਾਮ ਦੇ ਡਿਪਟੀ ਚੀਫ ਇੰਜੀਨੀਅਰ ਦਫ਼ਤਰ ਸਾਹਮਣੇ ਪੱਕਾ ਧਰਨਾ ਲਗਾ ਦਿੱਤਾ | ਸਰਕਲ ਪ੍ਰਧਾਨ ਪੰਕਜ ਪਠਾਨੀਆ ਨੇ ਦੱਸਿਆ ਕਿ ਯੂਨੀਅਨ ਆਗੂਆਂ ਤੇ ਸਰਕਾਰ ਦੇ ਨੁਮਾਇੰਦਿਆਂ ਦੀ 24 ਮਈ ਨੰੂ ਮੀਟਿੰਗ ਹੋਈ ਸੀ | ਯੂਨੀਅਨ ਨੰੂ ਯਕੀਨ ਦਿਵਾਇਆ ਸੀ ਕਿ ਚੋਣਾਂ ਤੋਂ ਬਾਅਦ ਉਨ੍ਹਾਂ ਨੰੂ ਵਿਭਾਗ ਅਧੀਨ ਲਿਆਂਦਾ ਜਾਵੇਗਾ, ਪਰ 10 ਦਿਨ ਬੀਤ ਜਾਣ ਬਾਅਦ ਵੀ ਸਰਕਾਰ ਨੇ ਕੋਈ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ | ਜਿਸ ਕਾਰਨ ਵਰਕਰਾਂ ਨੰੂ ਮਜ਼ਬੂਰ ਹੋ ਕੇ ਧਰਨੇ ਉਪਰ ਬੈਠਣਾ ਪੈ ਰਿਹਾ ਹੈ | ਉਨ੍ਹਾਂ ਦੱਸਿਆ ਕਿ ਇਹ ਧਰਨਾ 15 ਜੂਨ ਤੱਕ ਚੱਲੇਗਾ | ਜੇਕਰ ਸਰਕਾਰ ਨੇ 15 ਜੂਨ ਤੱਕ ਨੋਟੀਫਿਕੇਸ਼ਨ ਜਾਰੀ ਨਾ ਕੀਤਾ ਤਾਂ 16 ਜੂਨ ਤੋਂ ਹੈਡ ਆਫਿਸ ਪਟਿਆਲੇ ਵਿਖੇ ਪੱਕਾ ਧਰਨਾ ਲਗਾਇਆ ਜਾਵੇਗਾ | ਧਰਨਾਕਾਰੀਆਂ ਨੇ ਪੰਜਾਬ ਸਰਕਾਰ ਤੇ ਪਾਵਰਕਾਮ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ | ਇਸ ਮੌਕੇ ਦਵਿੰਦਰ ਸਿੰਘ, ਰਾਕੇਸ਼ ਭਗਤ, ਸੁਸ਼ੀਲ ਕੁਮਾਰ, ਯੁਗੇਸ਼ ਕੁਮਾਰ, ਪੰਕਜ ਸਲਾਰੀਆ, ਮੁਨੀਸ਼ ਕੁਮਾਰ ਅਤੇ ਰਾਮ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਨਗਰ ਕੌਂਸਲ ਬਲਾਚੌਰ ਨੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਅਗਲੀ ਖ਼ਬਰ ਤਾਰਾਗੜ੍ਹ 'ਚ ਹੋ ਰਹੇ 41ਵੇਂ ਓਪਨ ਕ੍ਰਿਕਟ ਟੂਰਨਾਮੈਂਟ ਦੇ ਚੌਥੇ ਮੈਚ ਦਾ ਉਦਘਾਟਨ ਸਾਬਕਾ ਸਰਪੰਚ ਸੋਮਰਾਜ ਨੇ ਕੀਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।