14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਪਾਵਰਕਾਮ ਤੇ ਟਰਾਂਸਕੋ ਪੈਨਸ਼ਨਰਾਂ ਦੀ ਮੀਟਿੰਗ ਪੁਰਾਣਾ ਸ਼ਾਲਾ ਬਿਜਲੀ ਘਰ ਵਿਖੇ ਹੋਈ

ਅਜੀਤ ਡੈਸਕ 11-06-2026
ਗੁਰਦਾਸਪੁਰ, 10 ਜੂਨ (ਅਸ਼ੋਕ ਸ਼ਰਮਾ)-ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਤੇ ਟਰਾਂਸਕੋ ਦੇ ਪੈਨਸ਼ਨਰ ਐਸੋਸੀਏਸ਼ਨ ਦੇ ਪੈਨਸ਼ਨਰਾਂ ਦੀ ਮੀਟਿੰਗ 66 ਕੇ.ਵੀ. ਬਿਜਲੀ ਘਰ ਪੁਰਾਣਾ ਸ਼ਾਲਾ ਵਿਚ ਸੁਰਿੰਦਰ ਪੱਪੂ ਦੀ ਪ੍ਰਧਾਨਗੀ ਹੇਠ ਹੋਈ | ਜਿਸ 'ਚ ਪੈਨਸ਼ਨਰਾਂ ਨੇ ਵੱਡੀ ਗਿਣਤੀ 'ਚ ਭਾਗ ਲਿਆ | ਮੀਟਿੰਗ ਨੰੂ ਸਾਬਕਾ ਇੰਜੀ: ਜਗਤ ਸਿੰਘ, ਸੁਖਜੀਤ ਸਿੰਘ ਚਾਵਾ ਅਤੇ ਸੁਰਿੰਦਰ ਪੱਪੂ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਪੈਨਸ਼ਨਰਾਂ ਦੇ ਬਕਾਏ ਯਕਮੁਸਤ ਨਹੀਂ ਦੇ ਰਹੀ ਤੇ ਨਾ ਹੀ ਪੰਜਾਬ ਸਰਕਾਰ ਵਲੋਂ ਪੈਨਸ਼ਨਰਾਂ ਦੀਆਂ 18 ਫੀਸਦੀ ਕਿਸ਼ਤਾਂ ਤੇ ਉਸ ਦਾ ਬਣਦਾ ਬਕਾਇਆ ਦਿੱਤਾ ਜਾ ਰਿਹਾ ਹੈ | ਜਿਸ ਕਰਕੇ ਪੈਨਸ਼ਨਰਾਂ ਅੰਦਰ ਪੰਜਾਬ ਸਰਕਾਰ ਖਿਲਾਫ਼ ਭਾਰੀ ਰੋਸ ਪਾਇਆ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਹੁਣ ਪੈਨਸ਼ਨਰਾਂ ਵਲੋਂ ਆਪਣੇ ਬਕਾਏ, ਡੀ.ਏ. ਦੀਆਂ ਕਿਸ਼ਤਾਂ ਤੇ ਉਸ ਦਾ ਏਰੀਅਰ ਲੈਣ ਲਈ ਪੰਜਾਬ ਗੌਰਮਿੰਟ ਪੈਨਸ਼ਨਰ ਜਾਇੰਟ ਫਰੰਟ ਪੰਜਾਬ ਤੇ ਪਾਵਰਕਾਮ ਤੇ ਟਰਾਂਸਕੋ ਪੈਨਸ਼ਨਰ ਐਸੋਸੀਏਸ਼ਨ ਪੰਜਾਬ ਦੇ ਸੱਦੇ 'ਤੇ 17 ਜੂਨ ਨੰੂ ਦੇਸ਼ ਭਗਤ ਹਾਲ ਜਲੰਧਰ ਵਿਚ ਸੂਬਾ ਪੱਧਰੀ ਕਨਵੈਨਸ਼ਨ ਕੀਤੀ ਜਾ ਰਹੀ ਹੈ ਤੇ ਆਪਣੇ ਬਕਾਏ ਤੇ ਡੀ.ਏ. ਦੀਆਂ ਕਿਸ਼ਤਾਂ ਜੇਕਰ ਪੰਜਾਬ ਸਰਕਾਰ ਨੇ 17 ਜੂਨ ਤੋਂ ਪਹਿਲਾਂ ਨਾ ਦਿੱਤੀਆਂ ਤਾਂ 17 ਜੂਨ ਨੰੂ ਪੰਜਾਬ ਸਰਕਾਰ ਖਿਲਾਫ਼ ਤਿੱਖੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ | ਜਿਸ ਤੋਂ ਨਿਕਲਣ ਵਾਲੇ ਸਾਰੇ ਸਿੱਟਿਆਂ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ | ਮੀਟਿੰਗ 'ਚ ਬੇਰੁਜ਼ਗਾਰ ਲਾਈਨਮੈਨਾਂ 'ਤੇ ਪੁਲਿਸ ਵਲੋਂ ਜੋ ਸ਼ਾਂਤਮਈ ਸੰਘਰਸ਼ ਕਰ ਰਹੇ ਸਨ 'ਤੇ ਲਾਠੀਚਾਰਜ ਕਰਨ ਦੀ ਸਖ਼ਤ ਸ਼ਬਦਾਂ 'ਚ ਨਿੰਦਾ ਕੀਤੀ ਤੇ ਦੋਸ਼ੀ ਪੁਲਿਸ ਅਫਸਰਾਂ ਖਿਲਾਫ਼ ਕਾਰਵਾਈ ਦੀ ਮੰਗ ਵੀ ਕੀਤੀ | ਇਸ ਮੌਕੇ ਇੰਜੀ: ਮਲਕੀਤ ਸਿੰਘ, ਰਘਬੀਰ ਸਿੰਘ, ਸਤਨਾਮ ਸਿੰਘ, ਮਨਜੀਤ ਕੌਰ, ਇੰਜੀ: ਮਨੀ ਸਿੰਘ, ਹੀਰਾ ਸਿੰਘ, ਸੁਰਿੰਦਰ ਸਿੰਘ, ਸਰਵਣ ਸਿੰਘ, ਜਗਦੇਵ ਸਿੰਘ, ਜਗਜੀਤ ਸਿੰਘ, ਇੰਜੀ: ਪਰਮਜੀਤ ਸਿੰਘ, ਦਰਸ਼ਨ ਲਾਲ, ਇੰਜੀ: ਸੁੱਚਾ ਸਿੰਘ, ਸੁਖਵਿੰਦਰ ਸਿੰਘ, ਸਤਨਾਮ ਸਿੰਘ, ਸੈਮੂਅਲ ਮਸੀਹ, ਇੰਜੀ: ਕੁਲਜੀਤ ਪਾਲ, ਤਸਵੀਰ ਸਿੰਘ, ਸੁਰਜੀਤ ਸਿੰਘ, ਠਾਕੁਰ ਮਦਨ ਲਾਲ, ਕਿਸ਼ੋਰੀ ਲਾਲ, ਮੁੱਖਾ ਸਿੰਘ, ਹਰਭਜਨ ਸਿੰਘ, ਕ੍ਰਿਪਾਲ ਸਿੰਘ, ਪਿਆਰਾ ਸਿੰਘ, ਇੰਜੀ: ਜਗਤ ਸਿੰਘ, ਸੁਰਿੰਦਰ ਪੱਪੂ ਅਤੇ ਸੁਖਜੀਤ ਸਿੰਘ ਚਾਵਾ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਮੰਗਾਂ ਨੂੰ ਲੈ ਕੇ ਪਾਵਰਕਾਮ ਤੇ ਟਰਾਂਸਕੋ ਪੈਨਸ਼ਨਰਜ਼ ਯੂਨੀਅਨ ਏਟਕ ਦੀ ਮੀਟਿੰਗ ਅਗਲੀ ਖ਼ਬਰ ਸੇਵਾਮੁਕਤ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਜ਼ੀਰਾ ਦੀ ਮੀਟਿੰਗ 'ਚ ਮੰਗਾਂ ਨੂੰ ਲੈ ਕੇ ਕੀਤੀਆਂ ਵਿਚਾਰਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।