14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਮੰਗਾਂ ਨੰੂ ਲੈ ਕੇ ਨਰੇਗਾ ਮੁਲਾਜ਼ਮਾਂ ਵਲੋਂ ਸ਼ੁਰੂ ਕੀਤਾ ਧਰਨਾ 10ਵੇਂ ਦਿਨ ਵੀ ਜਾਰੀ

ਅਜੀਤ ਡੈਸਕ 11-06-2026
ਗੁਰਦਾਸਪੁਰ, 10 ਜੂਨ (ਗੁਰਪ੍ਰਤਾਪ ਸਿੰਘ)-ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਿਚ ਨਰੇਗਾ ਤਹਿਤ ਆਰਜ਼ੀ ਅਸਾਮੀਆਂ ਤੇ ਠੇਕਾ ਆਧਾਰਿਤ ਨੌਕਰੀ ਕਰ ਰਹੇ ਨਰੇਗਾ ਮੁਲਾਜ਼ਮਾਂ ਵਲੋਂ ਆਪਣੀਆਂ ਸੇਵਾਵਾਂ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਿਚ ਮਰਜ਼ ਕਰਕੇ ਪੱਕੀਆਂ ਕਰਵਾਉਣ ਦੀ ਮੰਗ ਨੂੰ ਲੈ ਕੇ ਚੱਲ ਰਹੇ ਸੰਘਰਸ਼ ਦੀ ਲੜੀ ਤਹਿਤ ਅੱਜ ਬਲਾਕ ਪੱਧਰੀ ਧਰਨਾ 10ਵੇਂ ਦਿਨ ਜ਼ਿਲ੍ਹਾ ਪ੍ਰੀਸ਼ਦ ਦਫ਼ਤਰ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸਾਹਮਣੇ ਜਾਰੀ ਰਿਹਾ | ਇਸ ਸਮੇਂ ਵਿਭਾਗ ਵਲੋਂ 9 ਜੂਨ ਨੂੰ ਨਰੇਗਾ ਮੁਲਾਜ਼ਮਾਂ ਦੀ ਹੜਤਾਲ ਕਾਰਨ ਨਰੇਗਾ ਦੇ ਕੰਮਾਂ ਦੀ ਪ੍ਰਗਤੀ 'ਤੇ ਮਾੜਾ ਪ੍ਰਭਾਵ ਪੈਣ ਦਾ ਹਵਾਲਾ ਦੇ ਕੇ ਨਰੇਗਾ ਦੇ ਕੰਮ ਚਲਾਉਣ ਦਾ ਅਧਿਕਾਰ ਪੰਜਾਬ ਸਟੇਟ ਰੂਰਲ ਲਿਵਲੀਹੁੱਡ ਮਿਸ਼ਨ ਦੇ ਵਰਕਰਾਂ ਰਾਹੀਂ ਕਰਵਾਉਣ ਦੇ ਕੱਢੇ ਪੱਤਰ ਦੀਆਂ ਕਾਪੀਆਂ ਸਾੜੀਆਂ ਗਈਆਂ | ਪ੍ਰੈੱਸ ਨਾਲ ਗੱਲਬਾਤ ਕਰਦਿਆਂ ਜ਼ਿਲ੍ਹਾ ਪ੍ਰਧਾਨ.ਸੰਦੀਪ ਸਿੰਘ ਵਲੋਂ ਦੱਸਿਆ ਗਿਆ ਕਿ ਅਜਿਹੇ ਪੱਤਰ ਕੱਢਣ ਦਾ ਸਿੱਧਾ ਮਤਲਬ ਹੈ ਕਿ ਵਿਭਾਗ 'ਤੇ ਧਰਨੇ ਦਾ ਵੱਡਾ ਪ੍ਰਭਾਵ ਹੈ | ਉਨ੍ਹਾਂ ਦੱਸਿਆ ਕਿ ਪਿਛਲੇ ਲਗਭਗ 17-18 ਸਾਲ ਤੋਂ ਉਹ ਕੱਚੀ ਨੌਕਰੀ ਕਰ ਰਹੇ ਹਨ | ਹਰ ਸਮੇਂ ਨੌਕਰੀ ਤੋਂ ਕੱਢ ਦੇਣ, ਤਨਖ਼ਾਹ ਰੋਕ ਲੈਣ, ਦੂਰ-ਦੁਰਾਡੇ ਬਦਲੀ ਕਰਨ ਦਾ ਡਰ ਉਨ੍ਹਾਂ ਦੇ ਮਨਾਂ ਅੰਦਰ ਬਣਿਆ ਰਹਿੰਦਾ ਹੈ | ਅਫ਼ਸਰਸ਼ਾਹੀ ਵਲੋਂ ਨਰੇਗਾ ਤੋਂ ਇਲਾਵਾ ਹਰ ਤਰ੍ਹਾਂ ਦੇ ਪੇਂਡੂ ਵਿਕਾਸ ਨਾਲ ਸੰਬੰਧਿਤ ਕੰਮ ਨਰੇਗਾ ਮੁਲਾਜ਼ਮਾਂ ਤੋਂ ਲਏ ਜਾਂਦੇ ਹਨ | ਯੂਨੀਅਨ ਨੇ ਆਪਣੇ ਫ਼ੈਸਲੇ ਮੁਤਾਬਿਕ ਆਮ ਆਦਮੀ ਪਾਰਟੀ ਦੇ ਸਾਰੇ ਵਿਧਾਇਕਾਂ, ਸੰਸਦ ਮੈਂਬਰਾਂ, ਚੇਅਰਮੈਨਾਂ ਤੇ ਹਲਕਾ ਇੰਚਾਰਜਾਂ ਨੂੰ ਮੰਗ ਪੱਤਰ ਦਿੱਤੇ ਹਨ |
ਪਿਛਲੀ ਖ਼ਬਰ ਪਿੰਡ ਅੱਤੇਪੁਰ ਵਿਖੇ ਰਸਤੇ 'ਚ ਪਾਇਪ ਪਾਉਣ ਨੂੰ ਲੈ ਕੇ ਚੱਲੀ ਗੋਲੀ ਅਗਲੀ ਖ਼ਬਰ ਰੈਸਟੋਰੈਂਟ ਦੇ ਬਾਹਰ ਗੋਲੀਆਂ ਚਲਾਉਣ ਵਾਲੇ 3 ਗਿ੍ਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।