14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਨਗਰ ਨਿਗਮ ਚੋਣਾਂ ਬਟਾਲਾ 'ਚ ਜੇਤੂ ਰਹੇ ਕਾਂਗਰਸੀ ਕੌਂਸਲਰਾਂ ਨੂੰ ਲੋਕ ਸਭਾ ਮੈਂਬਰ ਰੰਧਾਵਾ ਨੇ ਕੀਤਾ ਸਨਮਾਨਿਤ

ਅਜੀਤ ਡੈਸਕ 11-06-2026
ਬਟਾਲਾ, 10 ਜੂਨ (ਸਤਿੰਦਰ ਸਿੰਘ)-ਨਗਰ ਨਿਗਮ ਬਟਾਲਾ ਦੀਆਂ ਚੋਣਾਂ 'ਚ ਜਿੱਤ ਹਾਸਲ ਕਰਨ ਵਾਲੇ ਕਾਂਗਰਸੀ ਕੌਂਸਲਰਾਂ ਨੂੰ ਵਧਾਈ ਦੇਣ ਲਈ ਕਰਵਾਏ ਵਿਸ਼ੇਸ਼ ਸਮਾਗਮ ਦੌਰਾਨ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਤੇ ਕਾਂਗਰਸ ਪਾਰਟੀ ਦੇ ਸਹਿ-ਪ੍ਰਭਾਰੀ ਸੂਰਜ ਠਾਕੁਰ ਨੇ ਕਿਹਾ ਕਿ ਬਟਾਲਾ ਹਲਕੇ ਦੇ ਲੋਕਾਂ ਨੇ ਹਮੇਸ਼ਾ ਹੀ ਕਾਂਗਰਸ ਪਾਰਟੀ ਨੂੰ ਆਪਣਾ ਪਿਆਰ, ਸਤਿਕਾਰ ਤੇ ਆਸ਼ੀਰਵਾਦ ਦਿੱਤਾ ਹੈ | ਉਨ੍ਹਾਂ ਕਿਹਾ ਕਿ ਲੋਕਾਂ ਦਾ ਇਹ ਵਿਸ਼ਵਾਸ ਕਾਂਗਰਸ ਦੀ ਲੋਕ ਪੱਖੀ ਨੀਤੀਆਂ ਤੇ ਜਨ ਸੇਵਾ ਪ੍ਰਤੀ ਵਚਨਬੱਧਤਾ ਦਾ ਨਤੀਜਾ ਹੈ | ਸ: ਰੰਧਾਵਾ ਤੇ ਸੂਰਜ ਠਾਕਰ ਨੇ ਨਗਰ ਨਿਗਮ ਚੋਣਾਂ 'ਚ ਜੇਤੂ ਰਹੇ ਸਮੂਹ ਕਾਂਗਰਸੀ ਕੌਂਸਲਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਜਿੱਤ ਆਮ ਲੋਕਾਂ ਦੀ ਜਿੱਤ ਹੈ | ਉਨ੍ਹਾਂ ਕਿਹਾ ਕਿ ਚੁਣੇ ਗਏ ਨੁਮਾਇੰਦੇ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉਤਰਦੇ ਹੋਏ ਵਿਕਾਸ ਤੇ ਜਨ ਭਲਾਈ ਦੇ ਕੰਮਾਂ ਨੂੰ ਪਹਿਲ ਦੇਣਗੇ | ਇਸ ਮੌਕੇ ਕਾਂਗਰਸੀ ਆਗੂ ਅਮਨਦੀਪ ਜੈਂਤੀਪੁਰ ਨੇ ਕਿਹਾ ਕਿ ਨਗਰ ਨਿਗਮ ਚੋਣਾਂ ਦੇ ਨਤੀਜਿਆਂ ਨੇ ਸਾਬਤ ਕਰ ਦਿੱਤਾ ਹੈ ਕਿ ਬਟਾਲਾ ਦੇ ਲੋਕ ਅੱਜ ਵੀ ਕਾਂਗਰਸ ਪਾਰਟੀ ਦੀ ਵਿਚਾਰਧਾਰਾ ਤੇ ਲੀਡਰਸ਼ਿਪ 'ਤੇ ਪੂਰਾ ਭਰੋਸਾ ਕਰਦੇ ਹਨ | ਉਨ੍ਹਾਂ ਕਿਹਾ ਕਿ ਇਨ੍ਹਾਂ ਚੋਣਾਂ ਰਾਹੀਂ ਕਾਂਗਰਸ ਪਾਰਟੀ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਜਿੱਤ ਦੀ ਮਜ਼ਬੂਤ ਨੀਂਹ ਰੱਖ ਦਿੱਤੀ ਹੈ | ਜੈਂਤੀਪੁਰ ਨੇ ਕਿਹਾ ਕਿ ਪਾਰਟੀ ਵਰਕਰਾਂ ਦੀ ਮਿਹਨਤ, ਆਗੂਆਂ ਦੀ ਏਕਤਾ ਅਤੇ ਲੋਕਾਂ ਦੇ ਭਰਪੂਰ ਸਹਿਯੋਗ ਨਾਲ ਕਾਂਗਰਸ ਆਉਣ ਵਾਲੇ ਸਮੇਂ ਵਿਚ ਹੋਰ ਵੀ ਮਜ਼ਬੂਤ ਹੋ ਕੇ ਉਭਰੇਗੀ | ਉਨ੍ਹਾਂ ਸਮੂਹ ਜੇਤੂ ਕੌਂਸਲਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਹ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਤੇ ਸ਼ਹਿਰ ਦੇ ਵਿਕਾਸ ਲਈ ਪੂਰੀ ਤਨਦੇਹੀ ਨਾਲ ਕੰਮ ਕਰਨ | ਇਸ ਮੌਕੇ ਪਾਰਟੀ ਦੇ ਹੋਰ ਸੀਨੀਅਰ ਆਗੂ, ਵਰਕਰ ਤੇ ਵੱਡੀ ਗਿਣਤੀ ਵਿਚ ਹਲਕਾ ਬਟਾਲਾ ਦੇ ਸਮੂਹ ਕੌਂਸਲਰ ਅਤੇ ਪਿੰਡਾਂ ਦੇ ਸਰਪੰਚ, ਬਲਾਕ ਸੰਮਤੀ ਮੈਂਬਰ, ਪੰਚ, ਮੋਹਤਬਰ ਸਮਰਥਕ ਹਾਜ਼ਰ ਸਨ |
ਪਿਛਲੀ ਖ਼ਬਰ ਇਨਸਾਫ਼ ਲੈਣ ਲਈ ਟਾਵਰ 'ਤੇ ਚੜੇ੍ਹ ਪਿਓ-ਪੁੱਤ ਦੀ ਦੂਸਰੇ ਦਿਨ ਮੁੜ ਘਰ 'ਚ ਵੜ ਕੇ ਕੀਤੀ ਕੁੱਟਮਾਰ ਤੇ ਭੰਨ-ਤੋੜ ਅਗਲੀ ਖ਼ਬਰ ਪਿੰਡ ਅੱਤੇਪੁਰ ਵਿਖੇ ਰਸਤੇ 'ਚ ਪਾਇਪ ਪਾਉਣ ਨੂੰ ਲੈ ਕੇ ਚੱਲੀ ਗੋਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।