ਬਟਾਲਾ, 10 ਜੂਨ (ਸਤਿੰਦਰ ਸਿੰਘ)-ਪੰਜਾਬ ਦੇ ਕਾਰਜਕਾਰੀ ਪ੍ਰਧਾਨ ਤੇ ਵਿਧਾਇਕ ਸ਼ੈਰੀ ਕਲਸੀ ਵਲੋਂ ਹਮੇਸ਼ਾ ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ਦਾ ਮਾਣ-ਸਤਿਕਾਰ ਕੀਤਾ ਜਾ ਰਿਹਾ ਹੈ, ਜਿਸ ਦੇ ਚਲਦਿਆਂ ਕਿਰਪਾਲ ਸਿੰਘ ਉਦੋਵਾਲੀ ਨੂੰ ਟਰੇਡਰਜ਼ ਕਮਿਸ਼ਨ ਹਲਕਾ ਬਟਾਲਾ ਦੇ ਚੇਅਰਮੈਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ | ਨਵ-ਨਿਯੁਕਤ ਚੇਅਰਮੈਨ ਕਿਰਪਾਲ ਸਿੰਘ ਨੂੰ ਮੁਬਾਰਕਬਾਦ ਦਿੰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਹਮੇਸ਼ਾ ਪਾਰਟੀ ਦੇ ਵਲੰਟੀਅਰਾਂ ਦਾ ਪੂਰਾ ਮਾਣ-ਸਤਿਕਾਰ ਕੀਤਾ ਜਾਂਦਾ ਹੈ ਤੇ ਵੱਖ-ਵੱਖ ਜ਼ਿੰਮੇਵਾਰੀਆਂ ਦੇ ਕੇ ਨਿਵਾਜਿਆ ਗਿਆ ਹੈ | ਨਵ-ਨਿਯੁਕਤ ਚੇਅਰਮੈਨ ਕਿਰਪਾਲ ਸਿੰਘ ਉਦੋਵਾਲੀ ਨੇ ਆਮ ਆਦਮੀ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਖ਼ਾਸ ਕਰਕੇ ਵਿਧਾਇਕ ਸ਼ੈਰੀ ਕਲਸੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਵਲੋਂ ਸੀਨੀਅਰ ਲੀਡਰਸ਼ਿਪ ਦੇ ਸਹਿਯੋਗ ਨਾਲ ਬਟਾਲਾ ਹਲਕੇ ਦੇ ਵਪਾਰ ਵਰਗ ਨਾਲ ਸਬੰਧਤ ਮੁਸ਼ਕਿਲਾਂ ਪਹਿਲ ਦੇ ਆਧਾਰ 'ਤੇ ਹੱਲ ਕਰਵਾਈਆਂ ਜਾਣਗੀਆਂ ਤੇ ਸਮੁੱਚੀ ਟੀਮ ਦੇ ਸਾਥ ਨਾਲ ਹਲਕੇ ਅੰਦਰ ਕਾਰੋਬਾਰ ਨੂੰ ਹੋਰ ਪ੍ਰਫੁੱਲਿਤ ਕਰਨ ਲਈ ਯਤਨ ਕੀਤੇ ਜਾਣਗੇ | ਉਨ੍ਹਾਂ ਕਿਹਾ ਕਿ ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਪੰਜਾਬ ਸਰਕਾਰ, ਵਪਾਰੀ ਵਰਗ ਦੀ ਭਲਾਈ ਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਹੱਲ ਕਰਨ ਲਈ ਵਚਨਬੱਧ ਹੈ ਤੇ ਵਪਾਰ ਵਰਗ ਨਾਲ ਸਬੰਧਤ ਹਰ ਮੁਸ਼ਕਿਲ ਪਹਿਲ ਦੇ ਆਧਾਰ 'ਤੇ ਹੱਲ ਕੀਤੀ ਜਾਵੇਗੀ | ਇਸ ਮੌਕੇ ਜ਼ਿਲ੍ਹਾ ਇੰਚਾਰਜ ਚਰਨਜੀਤ ਸਿੰਘ ਪਾਰੋਵਾਲ, ਹਰਦੇਵ ਸਿੰਘ ਨਾਗੀ, ਰਜਿੰਦਰ ਸ਼ਰਮਾ, ਜਤਿੰਦਰ ਸਿੰਘ ਰਾਜਪੂਤ (ਸਾਰੇ ਮੈਂਬਰ ਟਰੇਡਰਜ਼ ਕਮਿਸ਼ਨ ਬਟਾਲਾ), ਭੁਪਿੰਦਰ ਸਿੰਘ, ਹਰਪ੍ਰੀਤ ਸਿੰਘ ਹਨੀ ਲੂਥਰਾ, ਰਜਿੰਦਰ ਸਿੰਘ ਚੌਹਾਨ, ਬਲਦੇਵ ਸਿੰਘ, ਬਲਵਿੰਦਰ ਸਿੰਘ ਸਰਤਾਜ, ਬਿਕਰਮਜੀਤ ਸਿੰਘ ਰਾਜਪੂਤ, ਕਰਨਦੀਪ ਸਿੰਘ, ਸਿਮਰਨਜੀਤ ਸਿੰਘ ਕੈਪਟਨ ਵੀ ਮੌਜ਼ੂਦ ਸਨ |