16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਵਾਰਡ ਨੰਬਰ-19 'ਚ ਭਾਜਪਾ ਉਮੀਦਵਾਰ ਪਵਨ ਸ਼ਰਮਾ ਦੇ ਹੱਕ 'ਚ ਭਰਵਾਂ ਚੋਣ ਪ੍ਰਚਾਰ

ਅਜੀਤ ਡੈਸਕ 11-06-2026
ਗੁਰਦਾਸਪੁਰ, 10 ਜੂਨ (ਪੰਕਜ ਸ਼ਰਮਾ)-ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਵਾਰਡ ਨੰਬਰ-19 ਵਿਚ ਭਾਜਪਾ ਵਲੋਂ ਚੋਣ ਪ੍ਰਚਾਰ ਨੂੰ ਹੋਰ ਤੇਜ਼ ਕਰ ਦਿੱਤਾ ਗਿਆ ਹੈ | ਇਸ ਸਬੰਧੀ ਕਰਵਾਏ ਗਏ ਪ੍ਰੋਗਰਾਮ ਦੌਰਾਨ ਭਾਜਪਾ ਦੇ ਉਮੀਦਵਾਰ ਪਵਨ ਸ਼ਰਮਾ ਦੇ ਨਾਲ ਜ਼ਿਲ੍ਹਾ ਪ੍ਰਧਾਨ ਬਘੇਲ ਸਿੰਘ, ਮੰਡਲ ਪ੍ਰਧਾਨ ਅਤੇ ਪਾਰਟੀ ਦੇ ਕਈ ਸੀਨੀਅਰ ਆਗੂਆਂ ਅਤੇ ਕਾਰਕੁਨਾਂ ਨੇ ਸ਼ਮੂਲੀਅਤ ਕੀਤੀ | ਇਸ ਮੌਕੇ ਆਗੂਆਂ ਨੇ ਵਾਰਡ ਦੇ ਵੱਖ-ਵੱਖ ਇਲਾਕਿਆਂ 'ਚ ਘਰ-ਘਰ ਜਾ ਕੇ ਲੋਕਾਂ ਨਾਲ ਸੰਪਰਕ ਕੀਤਾ ਅਤੇ ਪਵਨ ਸ਼ਰਮਾ ਦੇ ਹੱਕ ਵਿਚ ਵੋਟਾਂ ਦੀ ਅਪੀਲ ਕੀਤੀ | ਉਨ੍ਹਾਂ ਕਿਹਾ ਕਿ ਭਾਜਪਾ ਹਮੇਸ਼ਾ ਵਿਕਾਸ, ਪਾਰਦਰਸ਼ੀ ਪ੍ਰਸ਼ਾਸਨ ਅਤੇ ਲੋਕ ਸੇਵਾ ਦੀ ਰਾਜਨੀਤੀ ਕਰਦੀ ਆਈ ਹੈ ਅਤੇ ਪਵਨ ਸ਼ਰਮਾ ਵੀ ਵਾਰਡ ਨੰਬਰ-19 ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹਨ | ਜ਼ਿਲ੍ਹਾ ਪ੍ਰਧਾਨ ਬਘੇਲ ਸਿੰਘ ਨੇ ਕਿਹਾ ਕਿ ਲੋਕਾਂ ਵਲੋਂ ਭਾਜਪਾ ਨੂੰ ਭਰਪੂਰ ਸਹਿਯੋਗ ਮਿਲ ਰਿਹਾ ਹੈ ਅਤੇ ਆਉਣ ਵਾਲੀਆਂ ਚੋਣਾਂ ਵਿਚ ਪਾਰਟੀ ਵੱਡੀ ਜਿੱਤ ਦਰਜ ਕਰੇਗੀ | ਉਨ੍ਹਾਂ ਕਿਹਾ ਕਿ ਵਾਰਡ ਦੇ ਵਿਕਾਸ ਲਈ ਸੜਕਾਂ, ਸਫ਼ਾਈ, ਪੀਣ ਵਾਲੇ ਪਾਣੀ ਅਤੇ ਹੋਰ ਮੁੱਢਲੀਆਂ ਸਹੂਲਤਾਂ ਨੂੰ ਪਹਿਲ ਦੇ ਆਧਾਰ 'ਤੇ ਸੁਧਾਰਿਆ ਜਾਵੇਗਾ | ਇਸ ਦੌਰਾਨ ਪਾਰਟੀ ਕਾਰਕੁਨਾਂ ਵਿਚ ਕਾਫ਼ੀ ਜੋਸ਼ ਅਤੇ ਉਤਸ਼ਾਹ ਦੇਖਣ ਨੂੰ ਮਿਲਿਆ |
ਪਿਛਲੀ ਖ਼ਬਰ ਕਾਦੀਆਂ ਦੀ ਵਾਰਡ ਨੰਬਰ 4 ਤੋਂ 'ਆਪ' ਨੂੰ ਵੱਡਾ ਹੁੰਗਾਰਾ ਮਿਲਿਆ ਅਗਲੀ ਖ਼ਬਰ ਆਮ ਆਦਮੀ ਪਾਰਟੀ ਸਾਰੀਆਂ ਚੋਣਾਂ 'ਚ ਇਤਿਹਾਸਕ ਜਿੱਤ ਦਰਜ ਕਰ ਰਹੀ ਹੈ- ਜ਼ਿਲ੍ਹਾ ਪ੍ਰਧਾਨ ਜੋਬਨ ਰੰਧਾਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।