ਬਟਾਲਾ, 10 ਜੂਨ (ਸਤਿੰਦਰ ਸਿੰਘ)-ਕਾਦੀਆਂ ਵਿਖੇ ਹੋ ਰਹੀਆਂ ਨਗਰ ਕੌਂਸਲ ਦੀਆਂ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਨੂੰ ਵਾਰਡ ਨੰਬਰ 4 ਤੋਂ ਉਸ ਵੇਲੇ ਵੱਡਾ ਹੁੰਗਾਰਾ ਮਿਲਿਆ, ਜਦੋਂ ਵੱਖ-ਵੱਖ ਪਾਰਟੀਆਂ ਦੇ ਆਗੂ ਵੱਡੀ ਗਿਣਤੀ 'ਚ 'ਆਪ' 'ਚ ਸ਼ਾਮਿਲ ਹੋਏ | ਇਨ੍ਹਾਂ ਵਰਕਰਾਂ ਨੂੰ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ., ਹਲਕਾ ਇੰਚਾਰਜ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਜੋਬਨ ਰੰਧਾਵਾ ਵਲੋਂ ਸਨਮਾਨਿਤ ਕੀਤਾ ਗਿਆ | ਉਨ੍ਹਾਂ ਕਿਹਾ ਕਿ 'ਆਪ' ਦੀਆਂ ਨੀਤੀਆਂ ਤੋਂ ਖੁਸ਼ ਹੋ ਕੇ ਵੱਡੀ ਗਿਣਤੀ 'ਚ ਲੋਕ ਪਾਰਟੀ 'ਚ ਸ਼ਾਮਿਲ ਹੋ ਰਹੇ ਹਨ, ਜਿਨ੍ਹਾਂ ਦਾ ਪਾਰਟੀ ਅੰਦਰ ਬਣਦਾ ਮਾਣ-ਸਤਿਕਾਰ ਕੀਤਾ ਜਾਵੇਗਾ | ਇਸ ਮੌਕੇ ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋਣ ਵਾਲੇ ਸੁਖਬੀਰ ਸਿੰਘ ਲਾਲੀ, ਸ਼ਿੰਗਾਰਾ ਸਿੰਘ ਕਾਹਲੋਂ, ਕਸਤੂਰੀ ਲਾਲ ਸ਼ਰਮਾ, ਸੁਖਵਿੰਦਰ ਸਿੰਘ ਕਾਹਲੋਂ, ਬਲਬੀਰ ਸਿੰਘ ਕਾਹਲੋਂ, ਬਾਵਾ ਸਿੰਘ ਕਾਹਲੋਂ, ਕੁਲਦੀਪ ਕੌਰ, ਹਰਜੀਤ ਕੌਰ ਚੀਮਾ, ਲਵਪ੍ਰੀਤ ਕੌਰ ਤੋਂ ਇਲਾਵਾ ਡਾਕਟਰ ਰਕੇਸ਼ ਕਾਲੀਆ, ਮਨਿੰਦਰਪਾਲ ਸਿੰਘ ਘੁੰਮਣ, ਜਸਪਾਲ ਸਿੰਘ ਪੰਧੇਰ ਸੰਗਠਨ ਇੰਚਾਰਜ ਹਲਕਾ ਕਾਦੀਆਂ ਆਦਿ ਹਾਜ਼ਰ ਸਨ |