16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਵਾਰਡ ਨੰਬਰ-5 'ਚ ਭਾਜਪਾ ਉਮੀਦਵਾਰ ਸਰਵੇਸ਼ਵਰ ਸ਼ਰਮਾ ਵਲੋਂ ਘਰ-ਘਰ ਜਾ ਕੇ ਚੋਣ ਪ੍ਰਚਾਰ

ਅਜੀਤ ਡੈਸਕ 11-06-2026
ਗੁਰਦਾਸਪੁਰ, 10 ਜੂਨ (ਪੰਕਜ ਸ਼ਰਮਾ)-ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਵਾਰਡ ਨੰਬਰ-5 'ਚ ਭਾਜਪਾ ਉਮੀਦਵਾਰ ਸਰਵੇਸ਼ਵਰ ਸ਼ਰਮਾ ਵਲੋਂ ਘਰ-ਘਰ ਜਾ ਕੇ ਚੋਣ ਪ੍ਰਚਾਰ ਕੀਤਾ ਗਿਆ | ਇਸ ਦੌਰਾਨ ਉਨ੍ਹਾਂ ਨੇ ਵਾਰਡ ਵਾਸੀਆਂ ਨਾਲ ਮੁਲਾਕਾਤ ਕਰਕੇ ਆਪਣੇ ਹੱਕ 'ਚ ਵੋਟਾਂ ਦੀ ਅਪੀਲ ਕੀਤੀ ਤੇ ਲੋਕਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ | ਚੋਣ ਪ੍ਰਚਾਰ ਦੌਰਾਨ ਸਰਵੇਸ਼ਵਰ ਸ਼ਰਮਾ ਨੂੰ ਲੋਕਾਂ ਵਲੋਂ ਭਰਵਾਂ ਸਮਰਥਨ ਮਿਲਿਆ | ਵਾਰਡ ਦੇ ਨਿਵਾਸੀਆਂ ਨੇ ਕਿਹਾ ਕਿ ਉਹ ਇਸ ਵਾਰ ਵਿਕਾਸ ਦੇ ਮੁੱਦੇ 'ਤੇ ਵੋਟ ਪਾਉਣਗੇ | ਸਰਵੇਸ਼ਵਰ ਸ਼ਰਮਾ ਨੇ ਕਿਹਾ ਕਿ ਜੇਕਰ ਵਾਰਡ ਵਾਸੀ ਉਨ੍ਹਾਂ ਨੂੰ ਸੇਵਾ ਦਾ ਮੌਕਾ ਦਿੰਦੇ ਹਨ ਤਾਂ ਵਾਰਡ ਵਿਚ ਸਫ਼ਾਈ ਪ੍ਰਬੰਧ, ਗਲੀਆਂ-ਨਾਲੀਆਂ ਦੀ ਮੁਰੰਮਤ, ਪੀਣ ਵਾਲੇ ਪਾਣੀ ਤੇ ਸਟਰੀਟ ਲਾਈਟਾਂ ਵਰਗੀਆਂ ਬੁਨਿਆਦੀ ਸਹੂਲਤਾਂ ਨੂੰ ਪਹਿਲ ਦੇ ਆਧਾਰ 'ਤੇ ਸੁਧਾਰਿਆ ਜਾਵੇਗਾ | ਇਸ ਮੌਕੇ ਭਾਜਪਾ ਵਰਕਰ ਤੇ ਸਮਰਥਕ ਵੀ ਵੱਡੀ ਗਿਣਤੀ ਵਿਚ ਮੌਜੂਦ ਰਹੇ | ਉਨ੍ਹਾਂ ਕਿਹਾ ਕਿ ਭਾਜਪਾ ਦੀਆਂ ਨੀਤੀਆਂ ਤੇ ਵਿਕਾਸ ਕਾਰਜਾਂ ਨੂੰ ਦੇਖਦੇ ਹੋਏ ਲੋਕ ਪਾਰਟੀ ਦੇ ਹੱਕ ਵਿਚ ਵੱਡਾ ਸਮਰਥਨ ਦੇ ਰਹੇ ਹਨ |
ਪਿਛਲੀ ਖ਼ਬਰ ਕਾਦੀਆਂ ਸ਼ਹਿਰ ਦੇ ਲੋਕ 'ਆਪ' ਦੀ ਨਗਰ ਕੌਂਸਲ ਬਣਾਉਣ ਲਈ ਪੱਬਾਂ ਭਾਰ-ਕੈਬਨਿਟ ਮੰਤਰੀ ਈ.ਟੀ.ਓ. ਅਗਲੀ ਖ਼ਬਰ ਵਾਰਡ ਨੰਬਰ-8 ਦੀ ਉਮੀਦਵਾਰ ਪਲਵਿੰਦਰ ਕੌਰ ਦੇ ਹੱਕ 'ਚ ਚੋਣ ਪ੍ਰਚਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।