ਕਿਲ੍ਹਾ ਲਾਲ ਸਿੰਘ, 10 ਜੂਨ (ਬਲਬੀਰ ਸਿੰਘ)-ਹਲਕਾ ਫ਼ਤਹਿਗੜ੍ਹ ਚੂੜੀਆਂ ਅੰਦਰ ਹਲਕਾ ਇੰਚਾਰਜ ਲਖਬੀਰ ਸਿੰਘ ਲੋਧੀਨੰਗਲ ਸਾਬਕਾ ਵਿਧਾਇਕ ਦੀ ਅਗਵਾਈ ਹੇਠ ਸ਼ੋ੍ਰਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਤੇ ਲੋਕਾਂ ਨੂੰ ਪਾਰਟੀ ਨਾਲ ਜੋੜਨ ਲਈ ਹਲਕਾ ਪ੍ਰਧਾਨ ਐੱਸ.ਸੀ. ਵਿੰਗ ਸੁਖਜਿੰਦਰ ਸਿੰਘ ਪਾਰਸ ਵਲੋਂ ਪਿੰਡਾਂ 'ਚ ਮੀਟਿੰਗਾਂ ਦਾ ਸਿਲਸਿਲਾ ਤੇਜ਼ ਕਰ ਦਿੱਤਾ ਹੈ | ਪਿੰਡ ਭਾਗੋਵਾਲ ਵਿਖੇ ਹੋਈ ਭਰਵੀਂ ਮੀਟਿੰਗ ਨੂੰ ਸੰਬੋਧਨ ਕਰਦਿਆਂ ਸੁਖਜਿੰਦਰ ਸਿੰਘ ਪਾਰਸ ਨੇ ਕਿਹਾ ਕਿ ਮੌਜ਼ੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਲੋਕ ਕੇਵਲ ਚੁਟਕਲਿਆਂ ਤੇ ਧੱਕੇਸ਼ਾਹੀ ਦੀ ਸਰਕਾਰ ਮੰਨਦੇ ਹਨ | ਇਸ ਸਰਕਾਰ ਨੇ ਆਪਣੇ ਸਾਢੇ 4 ਸਾਲ ਦੇ ਕਾਰਜਕਾਲ ਦੌਰਾਨ ਬੇਰੁਜ਼ਗਾਰਾਂ 'ਤੇ ਲਾਠੀਚਾਰਜ, ਹੱਕਾਂ ਮੰਗਾਂ ਮੰਗਣ ਵਾਲਿਆਂ ਨੂੰ ਦਬਾਉਣ ਤੇ ਪੰਜਾਬ ਨੂੰ ਲੁੱਟਣ ਤੋਂ ਇਲਾਵਾ ਇਸ ਸਰਕਾਰ ਦੀ ਕੋਈ ਪ੍ਰਾਪਤੀ ਨਹੀਂ ਹੈ | ਉਨ੍ਹਾਂ ਕਿਹਾ ਕਿ ਪਿੰਡਾਂ ਅੰਦਰ ਕੀਤੀਆਂ ਜਾ ਰਹੀਆਂ ਮੀਟਿੰਗਾਂ 'ਚ ਸ਼ੋ੍ਰਮਣੀ ਅਕਾਲੀ ਦਲ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਤੇ ਲੋਕ ਹੁਣ ਪੰਜਾਬ ਵਿਚ 2027 'ਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਪੱਬਾਂਭਾਰ ਹਨ | ਇਸ ਮੌਕੇ ਸ਼ਿੰਗਾਰ ਸਿੰਘ, ਤਰਲੋਚਨ ਸਿੰਘ, ਬਿਸ਼ਨ ਸਿੰਘ, ਜਸਬੀਰ ਸਿੰਘ ਫ਼ੌਜੀ, ਜਰਨੈਲ ਸਿੰਘ ਮੱਲ੍ਹੀ, ਮਨਜੀਤ ਸਿੰਘ ਮੰਨਾ, ਬਲਾਕ ਸੰਮਤੀ ਮੈਂਬਰ ਸੁਰਜੀਤ ਸਿੰਘ ਬਿਜਲੀਵਾਲ, ਰਘਬੀਰ ਸਿੰਘ, ਪਰਮਜੀਤ ਸਿੰਘ ਫਜਲਾਬਾਦ, ਬਲਜਿੰਦਰ ਸਿੰਘ, ਦਵਿੰਦਰ ਸਿੰਘ ਕਾਕਾ, ਰਛਪਾਲ ਸਿੰਘ ਮੁਹੱਬਤ, ਅਮਨਦੀਪ ਸਿੰਘ ਕਾਹਲੋਂ, ਹਰਦੇਵ ਸਿੰਘ ਬਾਜਪੁਰ, ਤਰਲੋਕ ਸਿੰਘ ਕਾਸ਼ਤੀਵਾਲ, ਡਾ. ਗੁਰਜੰਟ ਸਿੰਘ, ਦੇਸਾ ਸਿੰਘ ਭੁੱਲਰ, ਅਮਨਪ੍ਰੀਤ ਸਿੰਘ ਪਾਰਸ, ਜਸਵਿੰਦਰ ਸਿੰਘ ਹਰੂਵਾਲ, ਸਤਨਾਮ ਸਿੰਘ, ਰਣਜੀਤ ਸਿੰਘ ਰਾਣਾ, ਜਸਵੰਤ ਸਿੰਘ ਫ਼ੌਜੀ ਆਦਿ ਹਾਜ਼ਰ ਸਨ |