ਉਧਨਵਾਲ, 10 ਜੂਨ (ਪਰਗਟ ਸਿੰਘ)-ਸਥਾਨਕ ਕਸਬੇ 'ਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ੋਨ ਭਗਤ ਨਾਮਦੇਵ ਜੀ ਦੀਆਂ ਸਮੂਹ ਇਕਾਈਆਂ ਨੇ ਜ਼ੋਨ ਪ੍ਰਧਾਨ ਸਤਨਾਮ ਸਿੰਘ ਮਧਰਾ, ਬਲਦੇਵ ਸਿੰਘ ਪੰਡੋਰੀ ਦੀ ਅਗਵਾਈ 'ਚ ਕੇਂਦਰ ਸਰਕਾਰ ਵਲੋਂ ਲਗਾਤਾਰ ਡੀਜ਼ਲ, ਪੈਟਰੋਲ ਦੀਆਂ ਕੀਮਤਾਂ 'ਚ ਵਾਧਾ ਕਰਨ ਤੇ ਭਾਰਤ ਅਮਰੀਕਾ ਸਮਝੌਤਾ ਦੇ ਤਹਿਤ ਦੇਸ਼ ਨੂੰ ਆਰਥਿਕ ਪੱਖ ਤੋਂ ਕਮਜ਼ੋਰ ਕਰਨ ਦੀ ਨੀਅਤ ਨਾਲ ਪੰਜਾਬ ਤੇ ਦੇਸ਼ ਭਰ ਦੇ ਵਿਚ ਲਿਆਂਦੀਆਂ ਨੀਤੀਆਂ ਦਾ ਵਿਰੋਧ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਗਿਆ | ਜ਼ੋਨ ਪ੍ਰਧਾਨ ਸਤਨਾਮ ਸਿੰਘ ਮਧਰਾ ਨੇ ਕਿਹਾ ਕਿ ਲਗਾਤਾਰ ਕੇਂਦਰ ਸਰਕਾਰ 2020 ਤੋਂ ਬਾਅਦ ਖੇਤੀ ਕਾਨੂੰਨਾਂ ਨੂੰ ਅਲੱਗ-ਅਲੱਗ ਤਰੀਕੇ ਦੇ ਨਾਲ ਲਾਗੂ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਅਤੇ ਪਿਛਲੇ ਕੁਝ ਦਿਨਾਂ ਦੇ ਵਿਚ ਮਹਿੰਗਾਈ ਦੀ ਦਰ ਸ਼ਿਖ਼ਰ 'ਤੇ ਪਹੁੰਚ ਗਈ ਹੈ | ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਸਰਕਾਰ ਵਪਾਰ ਸਮਝੌਤਿਆਂ ਨੂੰ ਰੱਦ ਕਰੇ ਤੇ ਕਿਸਾਨਾਂ ਮਜ਼ਦੂਰਾਂ ਵਿਦਿਆਰਥੀਆਂ ਤੇ ਛੋਟੇ ਵਪਾਰੀਆਂ ਦੇ ਨਾਲ ਖੜ੍ਹੀ ਹੋ ਕੇ ਦੇਸ਼ ਦੀ ਆਰਥਿਕਤਾ ਨੂੰ ਮਜ਼ਬੂਤ ਕਰੇ ਸੂਬੇ ਦੇ ਬੇਰੁਜਗਾਰ ਨੌਜਵਾਨਾਂ ਤੇ ਕਿਸਾਨਾਂ ਮਜ਼ਦੂਰਾਂ ਉਤੇ ਅੰਨਾ ਤਸੱਦਦ ਕਰਦਿਆਂ ਨਾਦਰਸ਼ਾਹੀ ਰਾਜ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ, ਜੋ ਸੰਘਰਸ਼ੀ ਯੋਧੇ ਬਰਦਾਸ਼ਤ ਨਹੀਂ ਕਰਨਗੇ | ਇਸ ਮੌਕੇ ਰਜਿੰਦਰ ਸਿੰਘ, ਹਰਬੰਸ ਸਿੰਘ, ਜੋਗਿੰਦਰ ਸਿੰਘ, ਸਰਬਜੀਤ ਸਿੰਘ, ਗੁਰਦੇਵ ਸਿੰਘ, ਰਣਜੀਤ ਸਿੰਘ, ਮਨਜੀਤ ਸਿੰਘ, ਬਲਕਾਰ ਸਿੰਘ, ਸਿਮਰਨ ਸਿੰਘ, ਬਾਬਾ ਜਰਨੈਲ ਸਿੰਘ, ਪ੍ਰਤਾਪ ਸਿੰਘ, ਜਗਦੀਸ਼ ਸਿੰਘ, ਗੁਰਦੀਪ ਸਿੰਘ, ਜਗਤਾਰ ਸਿੰਘ, ਬੀਬੀ ਗੁਮੇਜ ਕੌਰ, ਹਰਜਿੰਦਰ ਕੌਰ, ਹਰਵਿੰਦਰ ਕੌਰ, ਪ੍ਰਮਜੀਤ ਕੌਰ ਬਹੁਤ ਵੱਡੀ ਗਿਣਤੀ ਵਿਚ ਬੀਬੀਆ ਨੇ ਹਿੱਸਾ ਲਿਆ |