16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਵਿਧਾਇਕ ਸ਼ੈਰੀ ਕਲਸੀ ਛੀਨਾ ਹਸਪਤਾਲ ਗੌਸਪੁਰਾ ਪੁੱਜੇ

ਅਜੀਤ ਡੈਸਕ 11-06-2026
ਬਟਾਲਾ, 10 ਜੂਨ (ਸਤਿੰਦਰ ਸਿੰਘ)-ਪੰਜਾਬ ਦੇ ਕਾਰਜਕਾਰੀ ਪ੍ਰਧਾਨ ਤੇ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਛੀਨਾ ਹਸਪਤਾਲ ਜਲੰਧਰ ਰੋਡ ਵਿਖੇ ਅਣਪਛਾਤਿਆਂ ਵਲੋਂ ਚਲਾਈਆਂ ਗੋਲੀਆਂ ਦਾ ਪਤਾ ਚੱਲਣ 'ਤੇ ਘਟਨਾ ਵਾਲੀ ਜਗ੍ਹਾ 'ਤੇ ਪਹੁੰਚੇ ਤੇ ਹਸਪਤਾਲ ਦੇ ਮਾਲਕ ਤੇ ਸਟਾਫ ਨੂੰ ਮਿਲ ਕੇ ਸਥਿਤੀ ਦਾ ਜਾਇਜ਼ਾ ਲਿਆ | ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਸਮਾਜ ਵਿਰੋਧੀ ਅਨਸਰਾਂ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਜੋ ਸਮਾਜ ਵਿਰੋਧੀ ਅਨਸਰ ਬਟਾਲਾ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਉਨ੍ਹਾਂ ਨਾਲ ਸਖ਼ਤੀ ਨਾਲ ਨਜਿੱਠਿਆ ਜਾ ਰਿਹਾ ਹੈ | ਉਨ੍ਹਾਂ ਅੱਗੇ ਕਿਹਾ ਕਿ ਇਸ ਘਟਨਾ ਸਬੰਧੀ ਬਟਾਲਾ ਪੁਲਿਸ ਨੂੰ ਸਖਤ ਹਦਾਇਤ ਕੀਤੀ ਗਈ ਹੈ ਕਿ ਦੋਸ਼ੀਆਂ ਵਿਰੁੱਧ ਸਖ਼ਤੀ ਨਾਲ ਨਿਪਟਣ | ਇਕ ਸਵਾਲ ਦੇ ਜਵਾਬ ਵਿਚ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਬਟਾਲਾ ਪੁਲਿਸ ਵਲੋਂ ਬਟਾਲਾ ਵਿਖੇ ਹੁਣ ਤੱਕ ਜੋ ਵੀ ਵਾਰਦਾਤਾਂ ਵਾਪਰੀਆਂ ਹਨ, ਉਨ੍ਹਾਂ ਦੇ ਦੋਸ਼ੀਆਂ ਨੂੰ ਫੜਿਆ ਗਿਆ ਹੈ ਅਤੇ ਕਾਨੂੰਨੀ ਢੰਗ ਨਾਲ ਕਾਰਵਾਈ ਕੀਤੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਬਟਾਲਾ ਪੁਲਿਸ ਵਲੋਂ ਬੀਤੇ ਦਿਨੀ ਰਾਈਫਲ ਰੈਸਟੋਰੈਂਟ ਨੇੜੇ ਚਿੱਟੀ ਗਰਾਊਾਡ ਵਿਖੇ ਜਿਨ੍ਹਾਂ ਬਦਮਾਸ਼ਾਂ ਵਲੋਂ ਗੋਲੀ ਚਲਾਈ ਗਈ ਸੀ, ਉਨ੍ਹਾਂ ਨੂੰ ਫੜ ਲਿਆ ਗਿਆ ਹੈ ਤੇ ਉਨ੍ਹਾਂ ਦੀ ਘਟਨਾ ਵਾਲੇ ਸਥਾਨ 'ਤੇ ਪਰੇਡ ਵੀ ਕਰਵਾਈ ਗਈ ਹੈ | ਉਨ੍ਹਾਂ ਦੁਹਰਾਇਆ ਕਿ ਬਟਾਲਾ ਵਾਸੀ ਉਨ੍ਹਾਂ ਦਾ ਪਰਿਵਾਰ ਹਨ ਅਤੇ ਉਹ ਸਮਾਜ ਵਿਰੋਧੀ ਅਨਸਰ ਨਾਲ ਸਖ਼ਤੀ ਨਾਲ ਪੇਸ਼ ਆਉਣਗੇ | ਇਸ ਮੌਕੇ ਚੇਅਰਮੈਨ ਯਸ਼ਪਾਲ ਚੌਹਾਨ, ਡਾ. ਲਖਬੀਰ ਸਿੰਘ ਭਾਗੋਵਾਲੀਆ, ਡਾ. ਕੇ.ਜੇ. ਸਿੰਘ, ਹਨੀ ਚੌਹਾਨ ਵੀ ਮੌਜੂਦ ਸਨ |
ਪਿਛਲੀ ਖ਼ਬਰ ਪਠਾਨਕੋਟ ਪੇਂਟ, ਹਾਰਡਵੇਅਰ, ਆਇਰਨ ਐਂਡ ਸੈਨੇਟਰੀ ਟਰੇਡਰ ਐਸੋਸੀਏਸ਼ਨ ਦਾ ਸਮਰ ਟੂਰ ਰਿਹਾ ਯਾਦਗਾਰ ਅਗਲੀ ਖ਼ਬਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਮਹਿੰਗਾਈ ਵਿਰੁੱਧ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।