16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਪੁਲਿਸ ਤੇ ਬੀ.ਐਸ.ਐਫ. ਨੇ ਸੰਯੁਕਤ ਰੂਪ ਵਿਚ ਮਾਖਨਪੁਰ ਵਿਖੇ ਤਲਾਸ਼ੀ ਅਭਿਆਨ ਚਲਾਇਆ

ਅਜੀਤ ਡੈਸਕ 11-06-2026
ਨਰੋਟ ਜੈਮਲ ਸਿੰਘ, 10 ਜੂਨ (ਸ਼ਸ਼ੀ ਕੁਮਾਰ)-ਐਸ.ਐਸ.ਪੀ. ਪਠਾਨਕੋਟ ਦਲਜਿੰਦਰਜੀਤ ਸਿੰਘ ਢਿੱਲੋਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਾਨੂੰਨੀ ਵਿਵਸਥਾ ਨੂੰ ਕਾਇਮ ਰੱਖਣ ਲਈ ਚਲਾਈ ਗਈ ਮੁਹਿੰਮ ਤਹਿਤ ਸਰਹੱਦੀ ਪਿੰਡ ਮਾਖਨਪੁਰ ਵਿਖੇ ਡੀ.ਐਸ.ਪੀ. ਆਪ੍ਰੇਸ਼ਨ ਗੁਰਬਖ਼ਸ਼ ਸਿੰਘ ਬਾਜਵਾ ਦੀ ਦੇਖ ਰੇਖ ਅਤੇ ਥਾਣਾ ਨਰੋਟ ਜੈਮਲ ਸਿੰਘ ਦੇ ਐਸ.ਐਚ.ਓ. ਕੁਲਦੀਪ ਰਾਜ ਦੀ ਅਗਵਾਈ ਹੇਠ ਪੁਲਿਸ ਦੇ ਘਾਤਕ ਕਮਾਂਡੋ ਅਤੇ ਬੀ.ਐਸ.ਐਫ. ਦੇ ਜਵਾਨਾਂ ਨੇ ਤਲਾਸ਼ੀ ਅਭਿਆਨ ਚਲਾਇਆ | ਡੀ.ਐਸ.ਪੀ. ਆਪ੍ਰੇਸ਼ਨ ਗੁਰਬਖ਼ਸ਼ ਸਿੰਘ ਬਾਜਵਾ ਨੇ ਦੱਸਿਆ ਕਿ ਪੁਲਿਸ ਤੇ ਬੀ.ਐਸ.ਐਫ. ਨੇ ਸੰਯੁਕਤ ਰੂਪ ਵਿਚ ਸਰਹੱਦੀ ਪਿੰਡ ਮਾਖਨਪੁਰ ਅਤੇ ਉਸ ਦੇ ਆਸ-ਪਾਸ ਸ਼ੱਕੀ ਥਾਵਾਂ ਨੂੰ ਬਰੀਕੀ ਨਾਲ ਖੰਘਾਲਿਆ ਤੇ ਲੋਕਾਂ ਨਾਲ ਸੰਪਰਕ ਕਰਕੇ ਉਨ੍ਹਾਂ ਨੂੰ ਤਲਾਸ਼ੀ ਮੁਹਿੰਮ ਦਾ ਸਹਿਯੋਗ ਕਰਨ ਲਈ ਪ੍ਰੇਰਿਤ ਕਰਦੇ ਹੋਏ ਕਿਹਾ ਕਿ ਪੁਲਿਸ ਲੋਕਾਂ ਦੀ ਜਾਨ ਮਾਲ ਦੀ ਸੁਰੱਖਿਆ ਲਈ ਹਰ ਸਮੇਂ ਵਚਨਬੱਧ ਹੈ | ਇਸ ਮੌਕੇ ਐਸ.ਐਚ.ਓ. ਨਰੋਟ ਜੈਮਲ ਸਿੰਘ ਕੁਲਦੀਪ ਰਾਜ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਵਿਅਕਤੀ ਨੂੰ ਆਪਣੇ ਘਰ ਵਿਚ ਕਿਰਾਏ 'ਤੇ ਰੱਖਣ ਤੋਂ ਪਹਿਲਾਂ ਉਸ ਦਾ ਪਹਿਚਾਣ ਪੱਤਰ ਲੈ ਕੇ ਪੁਲਿਸ ਨੂੰ ਜਾਣਕਾਰੀ ਦਿੱਤੀ ਜਾਵੇ ਤਾਂ ਜੋ ਪੁਲਿਸ ਅਪਰਾਧ ਕਰਨ ਵਾਲੇ ਲੋਕਾਂ ਤੇ ਸਮਾਜਿਕ ਬੁਰਾਈਆਂ ਫੈਲਾਉਣ ਵਾਲੇ ਲੋਕਾਂ ਨੂੰ ਗਿ੍ਫ਼ਤਾਰ ਕਰ ਸਕੇ | ਇਸ ਮੌਕੇ ਥਾਣਾ ਨਰੋਟ ਜੈਮਲ ਸਿੰਘ ਦੇ ਐਸ.ਐਚ.ਓ. ਸਬ ਇੰਸਪੈਕਟਰ ਕੁਲਦੀਪ ਰਾਜ ਨੇ ਕਿਹਾ ਕਿ ਜੇਕਰ ਤੁਹਾਡੇ ਆਸ-ਪਾਸ ਕੋਈ ਸ਼ੱਕੀ ਵਿਅਕਤੀ ਦਿਖਾਈ ਦਿੰਦਾ ਹੈ ਜਾਂ ਨਸ਼ੇ ਦੀ ਤਸਕਰੀ ਕਰਦਾ ਹੈ ਤਾਂ ਤੁਰੰਤ ਉਸ ਦੀ ਪੁਲਿਸ ਨੂੰ ਸੂਚਨਾ ਦਿੱਤੀ ਜਾਵੇ | ਸੂਚਨਾ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ |
ਪਿਛਲੀ ਖ਼ਬਰ ਹਿਮਾਚਲ ਪ੍ਰਦੇਸ਼ ਦੀ ਸਰਹੱਦ 'ਤੇ ਡਿੱਗਿਆ ਸੀਮੈਂਟ ਨਾਲ ਭਰਿਆ ਟਰੱਕ ਅਗਲੀ ਖ਼ਬਰ ਆਮ ਆਦਮੀ ਪਾਰਟੀ ਵਲੋਂ ਰਾਜ ਦੇ ਲੋਕਾਂ ਨੂੰ ਉਹ ਸਾਰੀਆਂ ਸਹੂਲਤਾਂ ਦਿੱਤੀਆਂ ਗਈਆਂ ਜਿਨ੍ਹਾਂ ਬਾਰੇ ਹੋਰ ਪਾਰਟੀਆਂ ਸਿਰਫ਼...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।